• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ

June 6, 2022
in ਸਿਆਸੀ, ਖਬਰਾਂ, ਦਿੱਲੀ, ਪੰਜਾਬ, ਵਪਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਨੂੰ ਉਤਸ਼ਾਹਤ ਕਰਨ ਨੂੰ ਹਰੀ ਝੰਡੀ

ਮਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 6 ਜੂਨ(ਵਿਸ਼ਵ ਵਾਰਤਾ)-ਲੋਕਾਂ ਦੀ ਸਹੂਲੀਅਤ ਲਈ ਕਈ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਕਰਨ ਸਬੰਧੀ ਅਹਿਮ ਫੈਸਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਵਿੱਚ ਈ-ਪ੍ਰਣਾਲੀ ਸਬੰਧੀ ਕਈ ਸੁਧਾਰ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਹੈ।

ਇਸ ਸਬੰਧੀ ਫੈਸਲੇ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਗ੍ਰਹਿ ਵਿਖੇ ਸੋਮਵਾਰ ਨੂੰ ਮਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੀਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਮਾਲ ਮਹਿਕਮੇ ਸਬੰਧੀ ਸੇਵਾਵਾਂ ਸੁਚਾਰੂ ਤਰੀਕੇ ਨਾਲ ਤੇ ਬਿਨਾਂ ਦੇਰੀ ਤੋਂ ਮਿਲਣੀਆਂ ਯਕੀਨੀ ਬਣਾਉਣ ਦੀ ਲੋੜ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਅਸੁਵਿਧਾ ਨੂੰ ਘਟਾਉਣ ਲਈ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੇ ਸਾਰਾ ਰਿਕਾਰਡ ਡਿਜ਼ੀਟਾਈਜ਼ ਕਰ ਕੇ ਇੰਟਰਨੈੱਟ ਉਤੇ ਪਾ ਦਿੱਤਾ ਹੈ ਤਾਂ ਕਿ ਲੋਕ ਆਪਣੀਆਂ ਜਮ੍ਹਾਂਬੰਦੀਆਂ ਦੇਖ ਸਕਣ ਅਤੇ ਆਪਣੇ ਘਰਾਂ ਵਿੱਚ ਹੀ ਫ਼ਰਦਾਂ ਮੰਗਵਾ ਸਕਣ ਜਾਂ ਈ-ਮੇਲ ਕਰਵਾ ਸਕਣ। ਇਸ ਤੋਂ ਇਲਾਵਾ ਜਮ੍ਹਾਂਬੰਦੀਆਂ ਦੀ ਕਾਪੀ ਬਿਨੈਕਾਰ ਨੂੰ ਆਨਲਾਈਨ ਅਰਜ਼ੀ ਦੇਣ ਮਗਰੋਂ ਫ਼ਰਦ ਕੇਂਦਰਾਂ/ਘਰਾਂ/ਈ-ਮੇਲ ਉਤੇ ਵੀ ਉਪਲਬਧ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਖਸਰਾ ਗਿਰਦਾਵਰੀ (ਈ-ਗਿਰਦਾਵਰੀ) ਦੀ ਆਨਲਾਈਨ ਰਿਕਾਰਡਿੰਗ ਲਈ ਵੀ ਪ੍ਰਵਾਨਗੀ ਦਿੱਤੀ, ਜਿਸ ਲਈ ਵਿਭਾਗ ਵੱਲੋਂ ਮੋਬਾਈਲ ਐਪ ਤੇ ਵੈੱਬਸਾਈਟ ਵਿਕਸਤ ਕੀਤੀ ਗਈ ਹੈ। ਇਸ ਉਤੇ ਪਟਵਾਰੀਆਂ ਵੱਲੋਂ ਖਸਰਾ ਗਿਰਦਾਵਰੀ ਦਰਜ ਕੀਤੀ ਜਾਂਦੀ ਹੈ ਅਤੇ ਮਾਲ ਅਫ਼ਸਰਾਂ ਵੱਲੋਂ ਪੰਜਾਬ ਮਾਲ ਰਿਕਾਰਡ ਨਿਯਮਾਂਵਲੀ ਦੀਆਂ ਪ੍ਰਵਾਨਤ ਤਜਵੀਜ਼ਾਂ ਮੁਤਾਬਕ ਗਿਰਦਾਵਰੀ ਦੀ ਪੜਤਾਲ ਵੀ ਇਨ੍ਹਾਂ ਐਪਲੀਕੇਸ਼ਨਾਂ ਉਤੇ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਰਾਹੀਂ ਹਾੜ੍ਹੀ-2022 ਦੀ ਗਿਰਦਾਵਰੀ ਮਾਰਚ ਮਹੀਨੇ ਦੌਰਾਨ ਹੀ ਦਰਜ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕ੍ਰਾਂਤੀਕਾਰੀ ਆਨਲਾਈਨ ਸਹੂਲਤ ਨਾਲ ਲੋਕ ਗਿਰਦਾਵਰੀ ਨੂੰ ਜਨਤਕ ਪਲੇਟਫਾਰਮ ਉਤੇ ਦੇਖ ਸਕਣਗੇ।

ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਨੇ ਭੌਂ ਮਾਲਕਾਂ ਦੇ ਫੋਨ ਨੰਬਰ ਤੇ ਈ-ਮੇਲ ਨੂੰ ਜਮ੍ਹਾਂਬੰਦੀਆਂ ਨਾਲ ਜੋੜਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲਕਾਂ/ਸਹਿ-ਮਾਲਕਾਂ ਦੇ ਮੋਬਾਈਲ ਨੰਬਰ ਤੇ ਈ-ਮੇਲ ਨੂੰ ਜਮ੍ਹਾਂਬੰਦੀਆਂ ਨਾਲ ਜੋੜਿਆ ਜਾਵੇਗਾ ਅਤੇ ਕੋਈ ਵੀ ਨਾਗਰਿਕ ਇਸ ਲਈ ਫ਼ਰਦ ਕੇਂਦਰਾਂ ਵਿੱਚ ਅਰਜ਼ੀ ਦੇ ਸਕਦਾ ਹੈ। ਭਗਵੰਤ ਮਾਨ ਨੇ ਆਖਿਆ ਕਿ ਸਬੰਧਤ ਸਹਾਇਕ ਸਿਸਟਮ ਮੈਨੇਜਰ ਅਰਜ਼ੀ ਵਿੱਚ ਦਰਸਾਏ ਜ਼ਮੀਨ ਮਾਲਕਾਂ/ਸਹਿ-ਮਾਲਕਾਂ, ਪਛਾਣ ਪੱਤਰ ਵਰਗੇ ਸਬੂਤਾਂ ਨੂੰ ਪੋਰਟਲ ਉਤੇ ਦਰਜ ਕਰੇਗਾ ਅਤੇ ਜ਼ਮੀਨ ਰਿਕਾਰਡ ਆਪਣੇ-ਆਪ ਸਾਹਮਣੇ ਆ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਟਵਾਰੀ ਆਪਣਾ ਯੂਜਰ ਆਈ.ਡੀ. ਅਤੇ ਪਾਸਵਰਡ ਦੀ ਵਰਤੋਂ ਕਰਕੇ ਸਾਫਟਵੇਅਰ ਵਿੱਚ ਲੌਗਇਨ ਕਰਨਗੇ ਅਤੇ ਰਿਕਾਰਡ ਦੀ ਤਸਦੀਕ ਕਰਨਗੇ। ਉਨ੍ਹਾਂ ਕਿਹਾ ਕਿ ਤਸਦੀਕ ਕਰਨ ਤੋਂ ਬਾਅਦ ਬਿਨੈਕਾਰ ਦੇ ਮੋਬਾਈਲ ਨੰਬਰ ਤੇ ਈਮੇਲ ਨੂੰ ਜ਼ਮੀਨੀ ਰਿਕਾਰਡ ਨਾਲ ਜੋੜਿਆ ਜਾਵੇਗਾ ਅਤੇ ਇਸ ਉਪਰੰਤ ਲੋੜ ਪੈਣ ‘ਤੇ ਮਾਲਕਾਂ/ਸਹਿ-ਮਾਲਕਾਂ ਨੂੰ ਐਸਐਮਐਸ ਸੰਦੇਸ਼ ਭੇਜੇ ਜਾਣਗੇ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਨ੍ਹਾਂ ਫੈਸਲਿਆਂ ਨਾਲ ਜਨਤਾ ਨੂੰ ਵੱਡੀ ਸਹੂਲਤ ਮਿਲੇਗੀ।
ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਅਤੇ ਰਾਜ ਦੇ ਮਾਲੀਏ ਦੀ ਲੁੱਟ ਨੂੰ ਰੋਕਣ ਲਈ ਇੱਕ ਹੋਰ ਸ਼ਾਨਦਾਰ ਫੈਸਲੇ ਵਿੱਚ ਮੁੱਖ ਮੰਤਰੀ ਨੇ ਦਸਤੀ ਅਸ਼ਟਾਮ ਪੇਪਰਾਂ ਨੂੰ ਖਤਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਲ ਦਾ ਅਸ਼ਟਾਮ ਹੁਣ ਕਿਸੇ ਵੀ ਅਸ਼ਟਾਮ ਵਿਕਰੇਤਾ ਜਾਂ ਰਾਜ ਸਰਕਾਰ ਦੁਆਰਾ ਅਧਿਕਾਰਤ ਬੈਂਕਾਂ ਤੋਂ ਈ-ਸਟੈਂਪ ਭਾਵ ਕੰਪਿਊਟਰਾਈਜ਼ਡ ਪ੍ਰਿੰਟ-ਆਊਟ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਅਸ਼ਟਾਮ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਘਟੇਗੀ ਅਤੇ ਅਸ਼ਟਾਮਾਂ ਨਾਲ ਸਬੰਧਤ ਧੋਖਾਧੜੀਆਂ ਨੂੰ ਠੱਲ੍ਹ ਪਾਉਣ ਵਿੱਚ ਵੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੈਸ਼ਨਲ ਈ-ਗਵਰਨੈਂਸ ਸਰਵਿਸਿਜ਼ ਲਿਮਟਿਡ (ਐਨ.ਈ.ਐਸ.ਐਲ.) ਰਾਹੀਂ ਪੰਜ ਹੋਰ ਈ-ਸਹੂਲਤਾਂ ਸਮੇਤ ਕਰਜੇ/ਗਿਰਵੀ ਐਗਰੀਮੈਂਟ, ਐਗਰੀਮੈਂਟ ਆਫ ਪਲੈਜ, ਹਲਫਨਾਮਾ ਅਤੇ ਘੋਸ਼ਣਾ ਪੱਤਰ, ਪ੍ਰਨੋਟ ਅਤੇ ਇੰਡੈਮਨੀ ਬਾਂਡ ਵੀ ਸਿੱਧੇ ਕੰਪਿਊਟਰ ਰਾਹੀਂ ਜਾਰੀ ਕੀਤੇ ਜਾ ਸਕਦੇ ਹਨ।
ਇਸ ਤੋਂ ਇਲਾਵਾ ਸੂਬੇ ਵਿੱਚ ਗੈਰ-ਕਾਨੂੰਨੀ ਕਾਲੋਨਾਈਜ਼ਰਾਂ ਦੁਆਰਾ ਠੱਗੇ ਜਾ ਰਹੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਨੇ ਪਲਾਟਾਂ/ਜ਼ਮੀਨਾਂ/ਅਪਾਰਟਮੈਂਟਾਂ ਦੇ ਸਬੰਧ ਵਿੱਚ ਸ਼ਿਕਾਇਤਾਂ ਜਮ੍ਹਾਂ ਕਰਾਉਣ ਅਤੇ ਨਿਗਰਾਨੀ ਕਰਨ ਲਈ ਤਿਆਰ ਕੀਤਾ ਗਿਆ ਇੱਕ ਪੋਰਟਲ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪੋਰਟਲ ਉੱਤੇ ਉਹ ਸ਼ਿਕਾਇਤਾਂ ਦਰਜ਼ ਕੀਤੀਆਂ ਜਾ ਸਕਦੀਆਂ ਹਨ, ਜਿੰਨ੍ਹਾਂ ਵਿੱਚ ਡਿਵੈਲਪਰਾਂ ਨੇ ਵਾਅਦਾ ਕੀਤੇ/ਅਲਾਟ ਕੀਤੇ/ਵਿਕਰੀ ਦੇ ਡੀਡ ਕੀਤੇ ਗਏ ਪਲਾਟ/ਅਪਾਰਟਮੈਂਟ ਦਾ ਕਬਜ਼ਾ ਨਹੀਂ ਸੌਂਪਿਆ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ‘ਤੇ ਦਰਜ ਕਰਵਾ ਸਕਦੇ ਹਨ ਅਤੇ ਇਸ ਅਨੁਸਾਰ ਦਰਖਾਸਤਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਨਾਗਰਿਕ ਆਪਣੇ ਰਜਿਸਟਰਡ ਮੋਬਾਈਲ ਜਾਂ ਈਮੇਲ ਆਈਡੀ ਰਾਹੀਂ ਆਪਣੀਆਂ ਅਰਜ਼ੀਆਂ ਦੀ ਸਥਿਤੀ ਦਾ ਪਤਾ ਲਗਾ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
1 month ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 