ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਵਿੱਚ ਭਾਰਤੀ ਮਸਲਿਆਂ ਦੇ ਇੰਚਾਰਜ ਨਾਲ ਮੁਲਾਕਾਤ
ਕੈਨੇਡਾ ਵਿੱਚ ਬੈਠੇ ਗੈਂਗਸਟਰਾਂ ਨੂੰ ਪੰਜਾਬ ਲਿਆਉਣ ਦਾ ਮੁੱਦਾ ਚੁੱਕਿਆ
ਚੰਡੀਗੜ੍ਹ,10 ਜੂਨ-(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਕੈਨੇਡਾ ਵਿੱਚ ਭਾਰਤੀ ਮਸਲਿਆਂ ਦੇ ਇੰਚਾਰਜ ਕੈਮਰੁਨ ਮੈਕਅਏ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ “ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ @HCCanInd ਨਾਲ ਮੁਲਾਕਾਤ ਦੌਰਾਨ ਚਰਚਾ ਕੀਤੀ..ਜਿਹੜੇ ਗੈਂਗਸਟਰ ਕੈਨੇਡਾ ਬੈਠ ਪੰਜਾਬ ਦਾ ਮਾਹੌਲ ਖ਼ਰਾਬ ਕਰਦੇ ਹਨ..ਉਨ੍ਹਾਂ ਨੂੰ ਕਿਸੇ ਤਰੀਕੇ ਫੜ੍ਹ ਕੇ ਪੰਜਾਬ ਲਿਆਇਆ ਜਾ ਸਕੇ ਅਤੇ ਕਾਨੂੰਨੀ ਕਾਰਵਾਈ ਕਰ ਸਕੀਏ. ਉਨ੍ਹਾਂ ਮੇਰੀ ਮੰਗ ‘ਤੇ ਗੌਰ ਫ਼ਰਮਾਉਂਦਿਆਂ ਜਲਦ ਹੱਲ ਦਾ ਭਰੋਸਾ ਦਿੱਤਾ”
https://twitter.com/BhagwantMann/status/1535161170302468097?s=20&t=qxLrpxPxxZ5WWeFf12ZdJw