ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਨਿਰਦੇਸ਼
ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦਿਆਂ ਉਹਨਾਂ ਲਿਖਿਆ ਕਿ “ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ… ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾ”
ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ…
ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾ pic.twitter.com/0zxqSWjQTe— Bhagwant Mann (@BhagwantMann) August 18, 2022