ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਪਹੁੰਚੇ ਕੁਰਾਲੀ ਦੇ ਹਸਪਤਾਲ
ਦੇਖੋ, ਵੀਡੀਓ
ਕੁਰਾਲੀ, 14 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਨਚੇਤ ਕੁਰਾਲੀ ਦੇ ਹਸਪਤਾਲ ਵਿੱਚ ਚੈਕਿੰਗ ਕਰਨ ਦੇ ਲਈ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਉਨ੍ਹਾਂ ਨਾਲ ਸਨ।
ਕੁਰਾਲੀ ਹਸਪਤਾਲ ਦਾ ਅਚਨਚੇਤ ਦੌਰਾ LIVE… https://t.co/0k0oiszOzK
— Bhagwant Mann (@BhagwantMann) January 14, 2023
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੀ ਪਹਿਲ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਕਸਬਾ ਹੈ, ਇੱਥੋਂ ਦੀ ਅਬਾਦੀ ਜ਼ਿਆਦਾ ਹੈ ਜੋ ਇਥੇ ਕਮਿਊਨਿਟੀ ਸੈਂਟਰ ਹੈ ਉਹ ਅਪਡੇਟ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਿਆਦਾ ਸਰੀਅਸ ਬਿਮਾਰੀ ਹੁੰਦੀ ਹੈ ਤਾਂ ਉਨ੍ਹਾਂ ਮਰੀਜ਼ਾਂ ਨੂੰ 6 ਫੇਜ ਮੋਹਾਲੀ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਛਾਪਾ ਮਾਰਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੈਂ ਮਰੀਜ਼ਾਂ ਨੂੰ ਮਿਲਿਆ ਹਾਂ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਹਸਪਤਾਲ ਦਾ ਕਾਇਆ ਕਲਪ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਕੰਧਾਂ ਸਿਲ ਨਾਲ ਭਰੀਆ ਪਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸਰਕਾਰਾਂ ਨੇ ਇਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਦੇ ਲਈ ਖੁੱਲ੍ਹਾ ਬਜਟ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰੀਜ਼ਾਂ ਦੇ ਨਾਲ ਗੱਲਬਾਤ ਵੀ ਕੀਤੀ।























