ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਦਾ ਉਦਘਾਟਨ
ਚੰਡੀਗੜ੍ਹ, 29ਫਰਵਰੀ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਸਿਹਤ ਕ੍ਰਾਂਤੀ ਵੱਲ ਵਧਦਾ ਪੰਜਾਬ… ਅੱਜ ਅਸੀਂ ‘ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਦਾ ਉਦਘਾਟਨ ਕੀਤਾ…ਦੇਸ਼ ‘ਚ ਦਿੱਲੀ ਤੋਂ ਬਾਅਦ ਇਹ ਆਪਣੀ ਤਰ੍ਹਾਂ ਦਾ ਦੂਜਾ ਅਜਿਹਾ ਹਸਪਤਾਲ ਹੈ ਜਿੱਥੇ ਲਿਵਰ ਅਤੇ ਹੋਰ ਗੰਭੀਰ ਬੀਮਾਰੀਆਂ ਦੇ ਅਤਿ ਆਧੁਨਿਕ ਤਕਨੀਕ ਦੀਆਂ ਮਸ਼ੀਨਾਂ ਨਾਲ ਇਲਾਜ ਹੋਣਗੇ ਤੇ ਟੈਲੀ-ਮੈਡੀਸਨ ਦੀਆਂ ਸੇਵਾਵਾਂ ਵੀ ਦੇਵੇਗਾ…ਨਾਲ ਹੀ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੇ ਹੈੱਡ ਕੁਆਟਰ ਤੇ 4 ਜ਼ੋਨਲ ਦਫਤਰ ਵੀ ਲੋਕਾਂ ਨੂੰ ਸਮਰਪਿਤ ਕੀਤੇ…. ਪੰਜਾਬ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਪ੍ਰਦਾਨ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ… ਜਿਸ ਨੂੰ ਅਸੀਂ ਤਨਦੇਹੀ ਨਾਲ ਨਿਭਾ ਰਹੇ ਹਾਂ…”
https://x.com/BhagwantMann/status/1763128997775589740?t=cQkbuQBWn9qjY4MKd9FGhA&s=08