ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਜਨਤਾ ਨੂੰ ਵੱਡਾ ਤੋਹਫਾ
ਚੰਡੀਗੜ੍ਹ, 2 ਮਾਰਚ (ਵਿਸ਼ਵ ਵਾਰਤਾ) ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਲਗਾਤਾਰ ਇਕ ਤੋਂ ਬਾਅਦ ਇਕ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੇ ਹਨ। ਇਸ ਤਹਿਤ ਸੀ.ਐਮ. ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 165 ਨਵੇਂ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ. ਮਾਨ ਨੇ ਟਵੀਟ ਕੀਤਾ ਹੈ।