ਪੰਜਾਬ ਪੁਲਿਸ ਕਾਂਸਟੇਬਲ ਭਰਤੀ ਨਾਲ ਜੁੜੀ ਵੱਡੀ ਖਬਰ
ਮੁੱਖ ਮੰਤਰੀ ਭਗਵੰਤ ਮਾਨ ਇਸ ਤਰੀਕ ਨੂੰ ਵੰਡਣਗੇ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ
ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)–ਪੰਜਾਬ ਸਰਕਾਰ ਵੱਲੋਂ ਪਿੱਛੇ ਜਿਹੇ ਮੁਕੰਮਲ ਕੀਤੀ ਗਈ ਪੰਜਾਬ ਪੁਲਿਸ ਦੇ 4358 ਕਾਂਸਟੇਬਲਾਂ ਦੀ ਭਰਤੀ ਨਾਲ ਜੁੜੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਅਗਸਤ ਨੂੰ ਚੰਡੀਗੜ੍ਹ ਵਿੱਚ ਇੱਕ ਸਮਾਗਮ ਦੌਰਾਨ ਨਵੇਂ ਭਰਤੀ ਹੋਏ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡਣਗੇ।