ਮੁੱਖ ਮੰਤਰੀ ਭਗਵੰਤ ਮਾਨ 3910 ਮਾਸਟਰ ਕਾਡਰ ਅਧਿਆਪਕਾਂ ਨੂੰ ਵੰਡਣਗੇ ਨਿਯੁਕਤੀ ਪੱਤਰ
ਚੰਡੀਗੜ੍ਹ 5 ਜਨਵਰੀ(ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵੇਂ ਭਰਤੀ ਹੋਏ 3910 ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ”ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ… ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ ‘ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ…”
ਉਹ ਅੱਜ ਦੁਪਹਿਰ 2 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮਨਮੋਹਨ ਸਟੇਡੀਅਮ ਵਿਖੇ ਪਹੁੰਚਣਗੇ।
ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ…
ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ 'ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ…— Bhagwant Mann (@BhagwantMann) January 5, 2023