ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਨੂੰ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ ਵਿਚ ਕਰਨਗੇ ਸ਼ਿਰਕਤ
ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ.(ਅਧਿਆਪਕ-ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਹੋਣ ਜਾ ਰਹੀ ਪੀ.ਟੀ.ਐਮ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿਚ ਸਹਾਈ ਹੋਵੇਗਾ।