ਮੁੱਖ ਮੰਤਰੀ ਮਾਨ ਨੇ ਮੀਂਹ ਕਾਰਨ ਖਰਾਬ ਹੋਈ ਫਸਲ ਦੇ ਗਿਰਦਾਵਰੀ ਕਰਨ ਦੇ ਹੁਕਮ ਕੀਤੇ ਜਾਰੀ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੇ ਮੀਂਹ ਕਾਰਨ ਖਰਾਬ ਹੋਈ ਫਸਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ… ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…”
ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…
ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…
— Bhagwant Mann (@BhagwantMann) March 21, 2023