• Latest
  • Trending
ਮੁੱਖ ਮੰਤਰੀ ਮਾਨ ਨੇ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ

ਮੁੱਖ ਮੰਤਰੀ ਮਾਨ ਨੇ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ

3 years ago
Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ

11 minutes ago
Himachal ‘ਚ ਥਾਰ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ

Himachal ‘ਚ ਥਾਰ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ

25 minutes ago
National: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੋਟਰ ਸੂਚੀਆਂ ਦੀ SIR ਲਈ ਆਖਰੀ ਮਿਤੀ ‘ਚ ਦੂਜੀ ਵਾਰ ਵਾਧਾ

National: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੋਟਰ ਸੂਚੀਆਂ ਦੀ SIR ਲਈ ਆਖਰੀ ਮਿਤੀ ‘ਚ ਦੂਜੀ ਵਾਰ ਵਾਧਾ

53 minutes ago
Haryana ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੰਗਠਨ ਦਾ ਕੀਤਾ ਵਿਸਥਾਰ

Haryana ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੰਗਠਨ ਦਾ ਕੀਤਾ ਵਿਸਥਾਰ

1 hour ago
Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਤਿੰਨ ਦਿਨਾਂ ਲਈ ਕੰਮ ਰਹੇਗਾ ਠੱਪ: ਮਨਿਸਟਰੀਅਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ

Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਤਿੰਨ ਦਿਨਾਂ ਲਈ ਕੰਮ ਰਹੇਗਾ ਠੱਪ: ਮਨਿਸਟਰੀਅਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ

Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ

2 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

3 hours ago
Punjab: ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਜਥੇਦਾਰ ਗੜਗੱਜ

Punjab: ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਜਥੇਦਾਰ ਗੜਗੱਜ

3 hours ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

3 hours ago
Hukamnama Sri Darbar Sahib Today – 05 August 2026 | Ang 790 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 August 2026 | Ang 790 I ਅੱਜ ਦਾ ਹੁਕਮਨਾਮਾ

5 hours ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

12 hours ago
Hindi News
English News
Wednesday, August 5, 2026
No Result
View All Result
31 °c
Chandigarh
28 ° Thu
28 ° Fri
30 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਮਾਨ ਨੇ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ

February 6, 2023
in ਸਿਆਸੀ, ਖਬਰਾਂ, ਪੰਜਾਬ, ਵਪਾਰ
ਮੁੱਖ ਮੰਤਰੀ ਮਾਨ ਨੇ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ

ਮੁੱਖ ਮੰਤਰੀ ਮਾਨ ਨੇ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ

ਸੂਬੇ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ਪੰਜਾਬ ਨਿਵੇਸ਼ਕ ਸੰਮੇਲਨ

ਜਲੰਧਰ, 6 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ।

ਇੱਥੇ ਸੋਮਵਾਰ ਨੂੰ ਉੱਘੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਾਂਗ ਹੁਣ ਕੋਈ ਵੀ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਨਅਤਾਂ ਦੀ ਸਹੂਲਤ ਲਈ ਪਹਿਲਾਂ ਹੀ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰ ਕੇ ਆਪਣੇ ਵੱਲੋਂ ਸਹਿਯੋਗ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਪੂਰੇ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸਾਰਥਿਕ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਨਅਤਕਾਰਾਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਕੋਸ਼ਿਸ਼ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਨਅਤੀ ਇਕਾਈਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹੋਰ ਸਨਅਤਾਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮਕਸਦ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਸਨਅਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਨੂੰ ਸੂਬੇ ਦੀ ਵਿਆਪਕ ਸਮਰੱਥਾ ਦਿਖਾਉਣ ਲਈ ਸਥਾਨਕ ਸਨਅਤ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਦੁਨੀਆ ਭਰ ਵਿੱਚ ਪੰਜਾਬ ਨੂੰ ਸਨਅਤੀ ਹੱਬ ਵਜੋਂ ਉਭਾਰਨ ਲਈ ਸਥਾਨਕ ਸਨਅਤ ਨੂੰ ਸੂਬੇ ਦਾ ਬਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਲਈ ਬਹੁਤ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਸਨਅਤੀ ਵਿਕਾਸ ਦੇ ਸਿਖਰਲੇ ਪੰਧ ਉਤੇ ਪਾਉਣ ਲਈ ਕੋਸ਼ਿਸ਼ਾ ਕਰਨੀਆਂ ਚਾਹੀਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਬੂਹੇ ਖੁੱਲ੍ਹਣ ਦੇ ਨਾਲ-ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸਨਅਤ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਹਵਾਈ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਸੂਬੇ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਗਤੀ ਦੇਣ ਲਈ ਹਰੇਕ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਸਨਅਤੀ ਹੱਬ ਸਥਾਪਤ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀਆਂ ਸਨਅਤੀ ਇਕਾਈਆਂ ਸਥਾਪਤ ਕਰਨ ਵਿੱਚ ਸਹਿਯੋਗ ਦੇਣ ਵਾਸਤੇ ਇਹ ਹੱਬ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਸਨਅਤੀ ਹੱਬ ਵਿੱਚ ਆਪਣੀਆਂ ਸਨਅਤੀ ਇਕਾਈਆਂ ਲਾਉਣ ਦੇ ਇੱਛੁਕ ਸਨਅਤਕਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਰਫ਼ਤਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਕੰਮ ਲਈ ਕੋਈ ਵੀ ਢਿੱਲ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲ ਹੀ ਵਿੱਚ ਚੇਨਈ, ਹੈਦਰਾਬਾਦ ਤੇ ਮੁੰਬਈ ਦਾ ਦੌਰਾ ਕਰ ਕੇ ਆਏ ਹਨ ਅਤੇ ਉੱਥੋਂ ਦੇ ਸਨਅਤਕਾਰਾਂ ਨੂੰ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਂਨਗਰਾਂ ਦੇ ਕਾਰੋਬਾਰੀ ਇਸ ਗੱਲੋਂ ਹੈਰਾਨ ਸਨ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਇੰਨੀਆਂ ਸੰਭਾਵਨਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਕਾਰੋਬਾਰੀ ਹੁਣ ਪੰਜਾਬ ਵਿੱਚ ਨਿਵੇਸ਼ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਤੇ ਵਣਜ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਲਈ ਨਵੀਂ ਸਨਅਤੀ ਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਨਅਤਕਾਰਾਂ ਤੇ ਹੋਰ ਸਾਰੇ ਭਾਈਵਾਲਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਬਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਨਅਤੀ ਵਿਕਾਸ ਲਈ ਇਸ ਸਬੰਧੀ ਸਨਅਤਕਾਰਾਂ ਦੇ ਹੋਰ ਸੁਝਾਵਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਸਨਅਤਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਰਮਨ ਅਰੋੜਾ, ਸ਼ੀਤਲ ਅੰਗੂਰਾਲ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਪ੍ਰਮੁੱਖ ਸਕੱਤਰ ਸਨਅਤਾਂ ਦਿਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਧੀਕ ਸੀ.ਈ.ਓ. ਇਨਵੈਸਟ ਪੰਜਾਬ ਸੰਦੀਪ ਹਾਂਸ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 5, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

Himachal ‘ਚ ਥਾਰ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ

Himachal ‘ਚ ਥਾਰ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ

by Ranjit Singh
August 5, 2026
0

Himachal 'ਚ ਥਾਰ 'ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ ਚੰਬਾ, 5 ਅਗਸਤ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ...

National: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੋਟਰ ਸੂਚੀਆਂ ਦੀ SIR ਲਈ ਆਖਰੀ ਮਿਤੀ ‘ਚ ਦੂਜੀ ਵਾਰ ਵਾਧਾ

National: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੋਟਰ ਸੂਚੀਆਂ ਦੀ SIR ਲਈ ਆਖਰੀ ਮਿਤੀ ‘ਚ ਦੂਜੀ ਵਾਰ ਵਾਧਾ

by Ranjit Singh
August 5, 2026
0

National: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵੋਟਰ ਸੂਚੀਆਂ ਦੀ SIR ਲਈ ਆਖਰੀ ਮਿਤੀ 'ਚ ਦੂਜੀ ਵਾਰ ਵਾਧਾ ਨਵੀਂ ਦਿੱਲੀ, 5 ਅਗਸਤ...

Haryana ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੰਗਠਨ ਦਾ ਕੀਤਾ ਵਿਸਥਾਰ

Haryana ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੰਗਠਨ ਦਾ ਕੀਤਾ ਵਿਸਥਾਰ

by Ranjit Singh
August 5, 2026
0

Haryana ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੰਗਠਨ ਦਾ ਕੀਤਾ ਵਿਸਥਾਰ - ਵੱਖ-ਵੱਖ ਜ਼ਿਲ੍ਹਿਆਂ ਵਿੱਚ 51 ਨਵੇਂ ਬਲਾਕ ਕਾਂਗਰਸ ਪ੍ਰਧਾਨ ਕੀਤੇ ਨਿਯੁਕਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 5, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

Most Popular

Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

Australia ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ !

by Ranjit Singh
2 weeks ago
0

Australia 'ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ ! ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਿੱਚ ਕੰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 