ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਜਾਰੀ ਕੀਤਾ ਗਿਆ ‘ਡੀ.ਐਸ.ਆਰ ਪੋਰਟਲ’
ਚੰਡੀਗੜ੍ਹ, 26 ਮਈ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ‘ਡੀ.ਐਸ.ਅਰ ਪੋਰਟਲ’ ਜਾਰੀ ਕੀਤਾ ਹੈ। ਇਸ ਪੋਰਟਲ ਦੀ ਮਦਦ ਨਾਲ ਕਿਸਾਨਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਸਿੱਧੇ ਤੌਰ ’ਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਾਵੇਗੀ। ਸਰਕਾਰ ਦੀ ਇਸ ਨਵੀਂ ਤਕਨੀਕ ਨਾਲ ਜਿੱਥੇ ਕਿਸਾਨਾਂ ਨੂੰ ਲਾਭ ਮਿਲੇਗਾ, ਉਥੇ ਹੀ ਪੰਜਾਬ ਦਾ ਵੱਡਮੁੱਲਾ ਧਰਤੀ ਹੇਠਲਾ ਪਾਣੀ ਵੀ ਬਚੇਗਾ।
‘ਡੀ.ਐਸ.ਅਰ ਪੋਰਟਲ’ ਜਾਰੀ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੀ ਇਸ ਕਿਸਾਨ ਪੱਖੀ ਪਹਿਲ ਲਈ ਪ੍ਰਸੰਸਾ ਕਰਦਿਆਂ ਕਿਹਾ ਕਿ ਡੀ.ਐਸ.ਆਰ ਪੋਰਟਲ ਨਾਲ ਸਰਕਾਰ ਨੂੰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਸਟੀਕ ਡਾਟਾ ਮਿਲੇਗਾ ਅਤੇ ਸਹਾਇਤਾ ਰਾਸ਼ੀ ਨਿਸ਼ਚਿਤ ਕਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੋਰਟਲ ’ਤੇ ਰਜਿਸਟਰੇਸ਼ਨ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਉਚਿਤ ਅਤੇ ਪਾਰਦਰਸ਼ੀ ਤਰੀਕੇ ਨਾਲ 1500 ਰੁਪਏ ਪ੍ਰਤੀ ਏਕੜ ਰਾਸ਼ੀ ਦਾ ਭੁਗਤਾਨ ਕਰੇਗੀ।























