ਮੁੱਖ ਮੰਤਰੀ ਮਾਨ ਵੱਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵੱਲੋਂ ਸੋਸ਼ਲ ਮੀਡੀਆ ਤੇ ਇਕ ਪੋਸਟ ਵੀ ਸਾਂਝੀ ਕੀਤੀ ਗਈ ਹੈ, ਉਹਨਾਂ ਨੇ ਲਿਖਿਆ “ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..”
ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..
— Bhagwant Mann (@BhagwantMann) November 10, 2022