ਮੁੱਖ ਮੰਤਰੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ
ਚੰਡੀਗੜ੍ਹ,26 ਸਤੰਬਰ(ਵਿਸ਼ਵ ਵਾਰਤਾ)- ਕੱਲ੍ਹ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਜੋ ਕਿ ਇਸ ਸਮੇਂ ਮੁੱਖ ਮੰਤਰੀ ਰਿਹਾਇਸ਼ ਤੇ ਜਾਰੀ ਹੈ। ਇਸ ਮੀਟਿੰਗ ਵਿੱਚ ਕੱਲ੍ਹ ਹੋਣ ਵਾਲੇ ਵਿਸ਼ੇਸ ਇਜਲਾਸ ਦੌਰਾਨ ਲਿਆਂਦੇ ਜਾਣ ਵਾਲੇ ਮੁੱਦਿਆਂ ਤੇ ਮੋਹਰ ਲਗਾਈ ਜਾਵੇਗੀ। ਇਸ ਤੋਂ ਇਲਾਵਾ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਫਸਲਾਂ ਨੂੰ ਜੋ ਨੁਕਸਾਨ ਹੋਇਆ ਹੈ ਦੇ ਬਾਰੇ ਵੀ ਇਸ ਮੀਟਿੰਗ ਵਿੱਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।