ਮੁੱਖ ਮੰਤਰੀ ਰਿਹਾਇਸ਼ ਤੇ ਬੈਠੇ ਕਾਂਗਰਸੀ ਆਗੂ ਉਲਝੇ ਅਤੇ ਸੁਰੱਖਿਆ ਕਰਮਚਾਰੀਆਂ ਨਾਲ
ਦੇਖੋ,ਲਾਈਵ ਵੀਡੀਓ
ਚੰਡੀਗੜ੍ਹ,9 ਜੂਨ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਦੇ ਨੁੰਮਾਇੰਦਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਨਾ ਹੋਣ ਤੇ ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਹੀ ਧਰਨਾ ਲਗਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਕਾਂਗਰਸੀ ਆਗੂਆਂ ਵਿਚਾਲੇ ਕਾਫੀ ਬਹਿਸ ਹੋਈ ਅਤੇ ਹੋਰ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀਆਂ 2 ਬੱਸਾਂ ਵੀ ਬੁਲਾ ਲਈਆਂ ਗਈਆਂ ਹਨ। ਜਿਸ ਤੋਂ ਧਰਨੇ ਤੇ ਬੈਠੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ।























