ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰ ਰਹੇ ਕੌਮੀ ਇਨਸਾਫ਼ ਦੇ ਜਥੇ ‘ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ 8 ਫਰਵਰੀ (ਵਿਸ਼ਵ ਵਾਰਤਾ ਬਿਉਰੋ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕੌਮੀ ਇਨਾਸਾਫ ਮੋਰਚੇ ਵੱਲੋਂ ਮੁਹਾਲੀ ਵਿਖੇ ਧਰਨਾ ਲਗਾਇਆ ਗਿਆ ਹੈ। ਬੀਤੇ ਤਿਨ ਦਿਨਾਂ ਤੋਂ ਮੋਰਚੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲੋਂ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਵੀ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ ਵਿੱਚ ਸ਼ਾਮਿਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਕਾਰੀਆਂ ਤੇ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਪ੍ਰਦਰਸ਼ਨਕਾਰੀ ਅੱਗੇ ਵਧਣ ਲਈ ਬਜਿੱਦ ਹਨ।