ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ
ਸੜਕ ਤੇ ਹੀ ਧਰਨੇ ਤੇ ਬੈਠੇ ਜਥੇ ਦੇ ਮੈਂਬਰ
ਮੁਹਾਲੀ 9 ਫਰਵਰੀ (ਵਿਸ਼ਵ ਵਾਰਤਾ ਬਿਉਰੋ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਜਿਆਦਾ ਸਮੇਂ ਤੋਂ ਮੁਹਾਲੀ ਵਿਖੇ ਧਰਨਾ ਲਗਾਈ ਬੈਠੇ ਕੌਮੀ ਇਨਸਾਫ ਮੋਰਚੇ ਦਾ 31 ਮੈਂਬਰੀ ਜਥੇ ਵੱਲੋਂ ਅੱਜ ਚੌਥੇ ਦਿਨ ਵੀ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਜਾ ਰਿਹਾ ਹੈ।ਹਾਲਾਂਕਿ ਜੱਥੇ ਨੂੰ ਚੰਡੀਗੜ੍ਹ ਬਾਰਡਰ ਤੇ ਪੁਲਿਸ ਵੱਲੋਂ ਰੋਕ ਲਿਆ ਗਿਆ।ਜਿਸ ਤੋਂ ਬਾਅਦ ਜਥੇ ਦੇ ਮੈਂਬਰ ਸੜਕ ਤੇ ਹੀ ਧਰਨੇ ਤੇ ਬੇੈਠ ਗਏ ਹਨ। ਦੱਸ ਦਈਏ ਕਿ ਜਥੇ ਦਾ ਬੀਤੇ ਕੱਲ੍ਹ ਚੰਡੀਗੜ੍ਹ-ਮੁਹਾਲੀ ਬਾਰਡਰ (ਸੈਕਟਰ 52/53 ਡਿਵਾਈਡਿੰਗ ਰੋਡ) ‘ਤੇ ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ‘ਨਾਲ ਟਕਰਾਅ ਹੋ ਗਿਆ ਸੀ। ਇਸ ਦੌਰਾਨ ਕੁੱਝ ਪ੍ਰਦਰਸ਼ਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹਨਾਂ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ 36 ਅਤੇ ਮੁਹਾਲੀ ਪੁਲਿਸ ਵੱਲੋਂ ਮਟੌਰ ਥਾਣੇ ਵਿੱਚ ਗੰਭੀਰ ਧਾਰਾਵਾਂ ਤਹਿਤ ਕੇਸ ਵੀ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਹਰ ਰੋਜ ਮੋਰਚੇ ਦੇ ਜਥੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਿੰਘੂ ਸਰਹੱਦ ਦੀ ਤਰਜ਼ ‘ਤੇ ਬੀਤੀ 7 ਜਨਵਰੀ ਤੋਂ ਗੁਰਦੁਆਰਾ ਅੰਬ ਸਾਹਿਬ ਨੇੜੇ ਕੌਮੀ ਇਨਸਾਫ਼ ਮੋਰਚਾ ਦਾ ‘ਪੱਕਾ ਮੋਰਚਾ’ ਲਾਇਆ ਹੋਇਆ ਹੈ।