• Latest
  • Trending
ਮੁੱਖ ਮੰਤਰੀ ਵਲੋਂ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ

ਮੁੱਖ ਮੰਤਰੀ ਵਲੋਂ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

12 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵਲੋਂ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ

June 14, 2018
in ਪੰਜਾਬ
ਮੁੱਖ ਮੰਤਰੀ ਵਲੋਂ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ

– ‘ਸ਼ਾਹਕੋਟ ਉਪ ਚੋਣ ਦੀ ਇਤਿਹਾਸਕ ਜਿੱਤ ਨੇ ਦੇਸ਼ ਭਰ ਵਿਚ ਮੋਦੀ ਵਿਰੋਧੀ ਲਹਿਰ ਦੀ ਨੀਂਹ ਰੱਖੀ’
ਸ਼ਾਹਕੋਟ (ਜਲੰਧਰ), 14 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਤੇ ਸ਼ਾਹਕੋਟ ਦੇ ਵਿਕਾਸ ਕੰਮਾਂ ਲਈ 2140 ਕਰੋੜ ਰੁਪੈ ਦੀ ਗਰਾਂਟ ਦਾ ਐਲਾਨ ਕੀਤਾ ਹੈ। ਅੱਜ ਇੱਥੇ ਸਥਾਨਕ ਦਾਣਾ ਮੰਡੀ ਵਿਚ ਸ਼ਾਹਕੋਟ ਉਪ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਦੀ ਇਤਿਹਾਸਕ ਜਿੱਤ ਪਿੱਛੋਂ ਧੰਨਵਾਦੀ ਰੈਲੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਦੇਸ਼ ਭਰ ਵਿਚ ਮੋਦੀ ਵਿਰੋਧੀ ਲਹਿਰ ਦਾ ਮੁੱਢ ਬੰਨਿਆ ਹੈ।
ਵੋਟਰਾਂ ਵਲੋਂ ਕਾਂਗਰਸੀ ਉਮੀਦਵਾਰ ਪ੍ਰਤੀ ਜਤਾਏ ਵਿਸ਼ੇਸ਼ ਸਨੇਹ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਹ ਸ਼ਾਹਕੋਟ ਹਲਕੇ ਦੇ ਲੋਕਾਂ ਦੇ ਰਿਣੀ ਹਨ ਜਿਨਾਂ ਨੇ ਕਾਂਗਰਸੀ ਪਾਰਟੀ ਨੂੰ ਹੂੰਝਾਫੇਰ ਜਿੱਤ ਦਿਵਾਈ ਜਿਸ ਨਾਲ ਪਾਰਟੀ ਵਿਧਾਨ ਸਭਾ ਵਿਚ 2/3 ਬਹੁਮਤ ਹਾਸਿਲ ਕਰ ਸਕੀ’। ਇਸ ਮੌਕੇ ਮੁੱਖ ਮੰਤਰੀ ਵਲੋਂ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 28 ਜੂਨ ਨੂੰ ਸੂਬੇ ਭਰ ਵਿਚ ਗਜ਼ਟਿਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਕਾਂਗਰਸੀ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ  ਨਵੇਂ ਪੰਜਾਬ ਦੀ ਸਿਰਜਣਾ ਪਿੱਛੋਂ 52 ਸਾਲਾਂ ਦੌਰਾਨ ਸ਼ਾਹਕੋਟ ਹਲਕੇ ਵਿਚ ਕਿਸੇ ਉਮੀਦਵਾਰ ਨੂੰ ਏਨੀ ਵੱਡੀ ਜਿੱਤ ਮਿਲੀ ਹੈ। ਉਨਾਂ ਕਿਹਾ ਕਿ ‘ਲੋਕਾਂ ਨੇ ਕਾਂਗਰਸ ਪਾਰਟੀ ਨੂੰ 2/3 ਬਹੁਮਤ ਦੇ ਕੇ ਆਪਣਾ ਫਰਜ਼  ਨਿਭਾ ਦਿੱਤਾ ਹੈ ਅਤੇ ਹੁਣ ਸੂਬਾ ਸਰਕਾਰ ਦੀ ਡਿਊਟੀ ਹੈ ਕਿ ਉਹ ਰਾਜ ਦੇ ਸਰਬਪੱਖੀ ਵਿਕਾਸ ਲਈ ਜੀਅ ਜਾਨ ਨਾਲ ਕੰਮ ਕਰੇ ਅਤੇ ਨਾਲ ਹੀ ਸ਼ਾਹਕੋਟ ਉਪ ਚੋਣ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ’।
ਜਲੰਧਰ ਤੇ ਸ਼ਾਹਕੋਟ ਹਲਕੇ ਦੇ ਵਿਕਾਸ ਲਈ ਐਲਾਨਾਂ ਦੀ ਝੜੀ ਲਾਉਂਦਿਆਂ ਮੁੱਖ ਮੰਤਰੀ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਸਬੰਧੀ ਵਿਸਥਾਰਤ ਰਿਪੋਰਟ ਬਣਾਕੇ ਭੇਜਣ ਤਾਂ ਜੋ ਲੋੜ ਅਨੁਸਾਰ ਫੰਡ ਜਲਦ ਜਾਰੀ ਕੀਤੇ ਜਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ (ਕੌਮੀ ਹਾਈਵੇ-70) ਜੋ ਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੱਕ ਹੈ, ਨੂੰ  4 ਮਾਰਗੀ ਕਰਨ ਲਈ 1069 ਕਰੋੜ ਰੁਪੈ ਦੀ ਲਾਗਤ ਵਾਲਾ ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ, ਜਦਕਿ ਜਲੰਧਰ ਬਾਈਪਾਸ ਜੋ ਕਿ ਕੌਮੀ ਹਾਈਵੇ 70 ਤੇ 71 ਨੂੰ ਜੰਡੂਸਿੰਘਾ ਤੋਂ ਪ੍ਰਤਾਪਪੁਰਾ ਬਰਾਸਤਾ ਜਮਸ਼ੇਰ ਜੋੜੇਗਾ ਲਈ ਵੀ 1000 ਕਰੋੜ ਰੁਪੈ ਜਾਰੀ ਕਰ ਦਿੱਤੇ ਗਏ ਹਨ।  ਉਨਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਇਸੇ ਸਾਲ ਦੇ ਅੰਦਰ-ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਚੁਗਿੱਟੀ-ਲੱਧੇਵਾਲੀ ਸੜਕ ‘ਤੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਲਈ 35 ਕਰੋੜ ਅਤੇ ਜਲੰਧਰ-ਜੰਡਿਆਲਾ-ਨੂਰਮਹਿਲ-ਤੱਲਣ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ 17 ਕਰੋੜ ਰੁਪੈ ਵੀ ਜਾਰੀ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਰੇਲਵੇ ਓਵਰ ਬ੍ਰਿਜ ਲਈ ਤਕਨੀਕੀ ਸਲਾਹਕਾਰ ਨਿਯੁਕਤ ਕਰਨ ਦੀ ਪ੍ਰਕ੍ਰਿਆ ਜਾਰੀ ਹੈ।
ਉਨਾਂ ਕਿਹਾ ਕਿ ਸ਼ਾਹਕੋਟ ਹਲਕੇ ਦੇ ਵਿਕਾਸ ਕੰਮਾਂ ਵਿਚ ਫੰਡਾਂ ਦੀ ਕਮੀ ਨੂੰ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ ਕਿਉਂ ਜੋ ਅਕਾਲੀ ਸ਼ਾਸ਼ਨ ਦੌਰਾਨ ਇਹ ਹਲਕਾ ਵਿਕਾਸ ਤੋਂ ਵਾਂਝਾ ਰਿਹਾ ਹੈ।
ਸ਼ਾਹਕੋਟ ਹਲਕੇ ਵਿਚ ਸਿੱਖਿਆ  ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਵਲੋਂ ਤਿੰਨ ਸਮਾਰਟ ਸਕੂਲ  ਤੇ 32 ਡਿਜ਼ੀਟਲ ਕਲਾਸ ਰੂਮ ਸਥਾਪਿਤ ਕਰਨ  ਅਤੇ ਦਵਾਈਆਂ ਦੀ ਉਪਲਬਧਤਾ ਤੇ ਲੈਬ ਸਥਾਪਨਾ ਲਈ ਵੀ 7-7 ਕਰੋੜ ਰੁਪੈ ਜਾਰੀ ਕਰਨ ਦਾ ਐਲਾਨ ਕੀਤਾ।  ਮਹਿਤਪੁਰ ਮੁੱਢਲੇ ਸਿਹਤ ਕੇਂਦਰ ਦੇ ਨਵੀਨੀਕਰਨ ਲਈ ਵੀ 25 ਲੱਖ ਰੁਪੈ ਦੇਣ ਦਾ ਐਲਾਨ ਮੁੱਖ ਮੰਤਰੀ ਵਲੋਂ ਕੀਤਾ ਗਿਆ।
ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਵੱਖ-ਵੱਖ ਪਿੰਡਾਂ ਲਈ ਵਾਟਰ ਸਪਲਾਈ ਸਕੀਮਾਂ ਦਾ ਐਲਾਨ ਕੀਤਾ ਜਿਨਾਂ ਵਿੱਚ ਮਲਸੀਆਂ ਅਤੇ ਲਕਸ਼ੀਆਂ ਪਿੰਡ ਲਈ 136 ਲੱਖ, ਅਕਲਪੁਰ 95 ਲੱਖ, ਨੰਗਲ ਅੰਬੀਆਂ 61 ਲੱਖ, ਰੇਵਾਂ ਅਤੇ ਨਵਾਂ ਪਿੰਡ ਅਕਾਲੀਆਂ 58 ਲੱਖ, ਮੂਲੇਵਾਲ ਬ੍ਰਾਹਮਣੀਆਂ 55 ਲੱਖ, ਕੱਕੜ ਕਲਾਂ 48 ਲੱਖ, ਹਾਜੀਪੁਰ ਅਤੇ ਸੈਲਚੀਆਂ 48 ਲੱਖ, ਮਾਣਕਪੁਰ 41 ਲੱਖ, ਬਿੱਲੀ ਬੜੈਚ 35 ਲੱਖ, ਜਾਫ਼ਰਪਰ 29 ਲੱਖ ਅਤੇ ਮੀਆਂਵਾਲ ਅਰਾਈਆਂ ਲਈ 28 ਲੱਖ ਰੁਪਏ ਸ਼ਾਮਿਲ ਹਨ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਦੁਆਬਾ ਖੇਤਰ ਵੱਲ ਵਿਸ਼ੇਸ਼ ਤਵੱਜੋਂ ਦੇਣ ਦਾ ਜ਼ਿਕਰ ਕਰਦਿਆਂ ਆਸ ਜਤਾਈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਤੇ ਯੋਗ ਅਗਵਾਈ ਅਤੇ ਦੂਰਦਰਸ਼ੀ ਸੋਚ ਸਦਕਾ ਪੰਜਾਬ  ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਸ਼ਾਹਕੋਟ ਦੇ ਵੋਟਰਾਂ ਨੂੰ ਵਧਾਈ ਦਿੱਤੀ ਜਿਨਾਂ  ਸ੍ਰੋਮਣੀ ਅਕਾਲੀ ਦਲ ਨੂੰ ਲੋਕ ਵਿਰੋਧੀ ਕੰਮਾਂ ਲਈ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨਾਂ ਅਕਾਲੀ ਦਲ ਵਲੋਂ ਰਾਜ ਨੂੰ ਆਰਥਿਕ, ਸਮਾਜਿਕ, ਰਾਜਸੀ ਤੇ ਖਾਸ ਕਰਕੇ ਧਾਰਮਿਕ ਪੱਖੋਂ ਤਬਾਹ ਕਰਨ ਦੀ ਨਿੰਦਾ ਕੀਤੀ।  ਉਨਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੇ ਗਏ ਸਹੀ ਕਦਮਾਂ ਸਦਕਾ ਪੰਜਾਬ ਮੁੜ ਤੋਂ ਆਪਣੇ ਪੈਰਾਂ ‘ਤੇ ਆ ਜਾਵੇਗਾ।
ਇਸ ਮੌਕੇ ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਕਿਸਾਨ ਭਾਈਚਾਰੇ ਦੀ ਭਲਾਈ ਬਿਸਤ ਦੁਆਬ ਨਹਿਰ ਨੂੰ ਕੰਕਰੀਟ ਰਾਹੀਂ ਪੱਕਾ ਕਰਨ ਲਈ 150 ਕਰੋੜ ਰੁਪੈ ਹੋਰ ਜਾਰੀ ਕੀਤੇ ਜਾਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾਵੇ। ਉਨਾਂ ਦੁਆਬਾ ਖੇਤਰ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਮੈਡੀਕਲ ਕਾਲਜ ਖੋਲ•ਣ ਦੀ ਵੀ ਮੰਗ ਕੀਤੀ ਗਈ।
ਇਸ ਤੋਂ ਪਹਿਲਾਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮੁੱਖ ਮੰਤਰੀ ਪੰਜਾਬ ਨੂੰ ਇਹ ਯਕੀਨ ਦੁਆਇਆ ਕਿ  ਸ਼ਾਹਕੋਟ ਵਿਧਾਨ ਸਭਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨਾਂ ਨੇ ਆਲੂ ਉਤਪਾਦਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਲਸੀਆਂ ਨੇੜੇ ਆਲੂ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਨ ਦੀ ਵੀ ਮੰਗ ਕੀਤੀ।
ਇਸ ਮੌਕੇ ਚੇਅਰਮੈਨ ਮਾਰਕਫੈਡ ਅਮਰਜੀਤ ਸਿੰਘ ਸਮਰਾ, ਵਿਧਾਇਕ ਰਣਜੀਤ ਸਿੰਘ ਸਿੱਕੀ, ਹਰਮਿੰਦਰ ਸਿੰਘ ਗਿੱਲ, ਸੁਸ਼ੀਲ ਕੁਮਾਰ ਰਿੰਕੂ, ਗੁਰਪ੍ਰੀਤ ਸਿੰਘ ਜੀ.ਪੀ., ਸੰਤੋਖ ਸਿੰਘ ਭਲਾਈਪੁਰ, ਡਾ.ਧਰਮਵੀਰ ਅਗਨੀਹੋਤਰੀ, ਚੌਧਰੀ ਸੁਰਿੰਦਰ ਸਿੰਘ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਮਲਕੀਤ ਸਿੰਘ ਦਾਖਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਅਤੇ ਸਤਵਿੰਦਰ ਬਿੱਟੀ, ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਪ੍ਰਧਾਨ ਜਿਲਾ ਕਾਂਗਰਸ ਕਮੇਟੀ ਦਲਜੀਤ ਸਿੰਘ ਆਹਲੂਵਾਲੀਆ, ਜ਼ਿਲਾ ਯੂਥ ਕਾਂਗਰਸ ਪ੍ਰਧਾਨ ਅਸ਼ਵਿਨ ਭੱਲਾ ਅਤੇ ਹੋਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

by Navjot
4 weeks ago
0

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ ਨਵੀਂ ਦਿੱਲੀ, 16 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 