– ਸ਼ਿਲਾਂਗ ਦੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ
– ਵਿਧਾਨ ਸਭਾ ਦੇ ਸਪੀਕਰ ਵਲੋਂ ਲਾਡੀ ਨੂੰ ਸਹੁੰ ਚੁੱਕਾਏ ਜਾਣ ਮੌਕੇ ਸ਼ਾਹਕੋਟ ਦੇ ਲੋਕਾਂ ਦਾ ਧੰਨਵਾਦ
ਚੰਡੀਗੜ, 5 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚੋਂ ਹਿੰਸਾ ਦੇ ਸੱਭਿਆਚਾਰ ਨੂੰ ਖਤਮ ਕਰਨ ਦਾ ਅਹਿਦ ਲੈਂਦੇ ਹੋਏ ਕਿਹਾ ਹੈ ਕਿ ਪੰਜਾਬ ਵਿਚੋਂ ਸਾਰੇ ਗੈਂਗਸਟਰਾਂ ਦਾ ਸਫਾਇਆ ਕਰ ਦਿੱਤਾ ਜਾਵੇਗਾ ਜਿਸਦੇ ਵਾਸਤੇ ਪੁਲਿਸ ਨੇ ਉਨਾ ਵਿਰੁੱਧ ਤਿੱਖੀ ਮੁਹਿੰਮ ਆਰੰਭੀ ਹੋਈ ਹੈ।
ਸ਼ਾਹਕੋਟ ਤੋਂ ਚੁਣੇ ਗਏ ਕਾਂਗਰਸ ਦੇ ਨਵੇਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਸਹੁੰ ਚੁੱਕ ਸਮਾਗਮ ਮੌਕੇ ਵਿਧਾਨ ਸਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੈਂਗਸਟਰਾਂ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਦੇ ਖਾਤਮੇ ਲਈ ਪੁਲਿਸ ਪੂਰੀ ਤਰਾ ਸਰਗਰਮ ਹੋ ਗਈ ਹੈ। ਉਨਾ ਕਿਹਾ ਕਿ ਅਜਿਹੇ ਲੋਕਾਂ ਵਿਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਸ੍ਰੀ ਲਾਡੀ ਦੀ ਸ਼ਾਨਦਾਰ ਜਿੱਤ ਦੇ ਲਈ ਸ਼ਾਹਕੋਟ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਸਦੇ ਨਾਲ ਸੂਬਾ ਵਿਧਾਨ ਸਭਾ ਵਿੱਚ ਕਾਂਗਰਸ ਦੀ ਦੋ ਤਿਹਾਈ ਬਹੁਮਤ ਹੋ ਗਈ ਹੈ। ਇਸ ਦੇ ਨਾਲ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਸਾਰੇ ਮਹੱਤਵਪੂਰਨ ਕਾਨੂੰਨਾਂ ਨੂੰ ਪਾਸ ਕਰਨ ਦੀ ਕਾਂਗਰਸ ਕੋਲ ਸ਼ਕਤੀ ਆ ਗਈ ਹੈ।
ਸ਼ਿਲਾਂਗ ਵਿੱਚ ਦਲਿਤ ਸਿੱਖਾਂ ਵਿਰੁੱਧ ਹਿੰਸਾ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਉਨਾ ਦਾ ਪੂਰਾ ਨਿਯੰਤਰਨ ਹੈ ਅਤੇ ਉਹ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਾਲੇ ਵਫ਼ਦ ਤੋਂ ਉਨਾ ਨੂੰ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਉਨਾ ਕਿਹਾ ਹੈ ਕਿ ਸ਼ਿਲਾਂਗ ਵਿੱਚ ਕਿਸੇ ਵੀ ਗੁਰਦੁਆਰੇ ਨੂੰ ਨੁਕਸਾਨ ਨਹੀਂ ਹੋਇਆ। ਉਨਾ ਕਿਹਾ ਕਿ ਸਥਿਤੀ ‘ਤੇ ਨਿਯੰਤਰਨ ਕਰਨ ਲਈ ਮੇਘਾਲਿਆ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਤੋਂ ਵਫ਼ਦ ਪੂਰੀ ਤਰਾ ਸੰਤੁਸ਼ਟ ਹੈ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਬਿਆਸ ਦਰਿਆ ਦੇ ਹਵਾਲੇ ਵਿੱਚ ਉਨਾਂ ਕਿਹਾ ਕਿ ਸਾਰੀਆਂ ਨਦੀਆਂ ਵਿੱਚ ਵੱਡੀ ਪੱਧਰ ‘ਤੇ ਪ੍ਰਦੁਸ਼ਣ ਦੇ ਸੰਦਰਭ ਵਿੱਚ ਕਿਸੇ ਇਕਲੀ-ਕਹਿਰੀ ਘਟਨਾ ਨੂੰ ਨਹੀਂ ਦੇਖਿਆ ਜਾਣਾ ਚਾਹੀਦਾ।
ਅੱਜ ਸ੍ਰੀ ਲਾਡੀ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸਰਕਾਰੀ ਭੇਦ ਗੁੱਝੇ ਰੱਖਣ ਦੀ ਸਹੁੰ ਚੁਕਾਈ। ਉਨ•ਾਂ ਨੇ ਸ੍ਰੀ ਲਾਡੀ ਦੇ ਹਲਕੇ ਦੇ ਲੋਕਾਂ ਦਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਵਿਸ਼ਵਾਸ ਦਿਖਾਉਣ ਲਈ ਧੰਨਵਾਦ ਵੀ ਕੀਤਾ। ਸ੍ਰੀ ਲਾਡੀ ਨੇ ਇਸ ਜਿੱਤ ਨੂੰ ਲੋਕ ਪੱਖੀ ਪਹਿਲਕਦਮੀਆਂ ਦੀਆਂ ਜਿੱਤ ਦੱਸਿਆ ਜੋ ਸੂਬਾ ਸਰਕਾਰ ਵਲੋਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਸ਼ਾਹਕੋਟ ਦੇ ਲੋਕਾਂ ਨੇ ਮੁੱਦਾਹੀਣ ਅਤੇ ਦ੍ਰਿਸ਼ਟੀਹੀਣ ਵਿਰੋਧੀ ਧਿਰ ਨੂੰ ਰੱਦ ਕਰ ਦਿੱਤਾ ਹੈ।
ਚੋਣਾਂ ਦੇ ਦੌਰਾਨ ਉਨਾਂ ਵਿਰੁੱਧ ਲਾਏ ਗਏ ਦੋਸ਼ਾਂ ਦੇ ਸਬੰਧ ਵਿੱਚ ਉਨ•ਾਂ ਕਿਹਾ ਕਿ ਵਿਰੋਧੀ ਧਿਰ ਨੇ ਆਪਣੀ ਨਿਰਾਸ਼ਾ ਵਿਚ ਹੀ ਸਭ ਕੁਝ ਕੀਤਾ ਹੈ ਅਤੇ ਲੋਕਾਂ ਨੇ ਉਨ•ਾਂ ਨੂੰ ਮੁੰਹ ਤੋੜਵਾਂ ਜਵਾਬ ਦੇ ਦਿੱਤਾ ਹੈ। ਉਨ•ਾਂ ਨੇ ਸ਼ਾਹਕੋਟ ਦਾ ਕਿਸੇ ਵੀ ਤਰ•ਾਂ ਦਾ ਵਿਕਾਸ ਨਾ ਕਰਨ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ। ਉਨ•ਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਿੱਚ ਸ਼ਾਹਕੋਟ ਹਲਕੇ ਦਾ ਵਿਕਾਸ ਕੀਤਾ ਜਾਵੇਗਾ। ਉਨ•ਾਂ ਨੇ ਸਿੱਖਿਆ ਸਿਹਤ ਅਤੇ ਬੁਨਿਆਦੀ ਸ਼ਹਿਰੀ ਸੁਵਿਧਾਵਾਂ ‘ਤੇ ਖਾਸ ਜ਼ੋਰ ਦਿੱਤਾ।
ਇਸ ਮੌਕੇ ਸ੍ਰੀ ਲਾਡੀ ਦੇ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ ਅਤੇ ਓ.ਪੀ. ਸੋਨੀ, ਚੇਅਰਮੈਨ ਮਾਰਕਫੈਡ ਅਮਰਜੀਤ ਸਿੰਘ ਸਮਰਾ, ਸਾਬਕਾ ਮੰਤਰੀ ਅਤੇ ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਨੱਥੂ ਰਾਮ, ਫਤਹਿਜੰਗ ਸਿੰਘ ਬਾਜਵਾ, ਰਾਜ ਕੁਮਾਰ ਵੇਰਕਾ, ਪਰਗਟ ਸਿੰਘ, ਨਵਤੇਜ ਸਿੰਘ ਚੀਮਾ, ਰਮਨਜੀਤ ਸਿੰਘ ਸਿੱਕੀ, ਹਰਮਿੰਦਰ ਸਿੰਘ ਗਿੱਲ, ਸਤਕਾਰ ਕੌਰ, ਪ੍ਰੀਤਮ ਸਿੰਘ ਕੋਟਭਾਈ, ਦਰਸ਼ਨ ਲਾਲ ਮੰਗੁਪੁਰ, ਸੁਨੀਲ ਦੱਤੀ, ਸੁਖਵਿੰਦਰ ਸਿੰਘ ਬੰਡਾਲਾ, ਚੌਧਰੀ ਸੁਰਿੰਦਰ ਸਿੰਘ, ਬਰਿੰਦਰਜੀਤ ਸਿੰਘ ਪਾਹੜਾ, ਬਲਵਿੰਦਰ ਸਿੰਘ ਲਾਡੀ, ਗੁਰਪ੍ਰੀਤ ਸਿੰਘ ਜੀਪੀ ਅਤੇ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਹਾਜ਼ਰ ਸਨ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...