ਚੰਡੀਗੜ, 5 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਅਤੇ ਸ਼ਾਹਕੋਟ ਤੋਂ ਮੌਜੂਦਾ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨਾਂ ਦੇ ਸਤਿਕਾਰ ਵਿੱਚ ਅੱਧੇ ਦਿਨ ਲਈ ਸਰਕਾਰੀ ਛੁੱਟੀ ਦਾ ਐਲਾਨ ਕੀਤਾ।
ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਸ੍ਰੀ ਕੋਹਾੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਕੋਹਾੜ ਨੂੰ ਆਪਣੇ ਹਲਕੇ ਦੇ ਵਿਕਾਸ ਤੇ ਖੁਸ਼ਹਾਲੀ ਲਈ ਵਚਨਬੱਧ ਜ਼ਮੀਨ ਨਾਲ ਜੁੜੇ ਹੋਏ ਨੇਤਾ ਕਰਾਰ ਦਿੱਤਾ ਜਿਨ•ਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਇਆ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ...