
ਚੰਡੀਗੜ•, 4 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਿਆਰੀ ਤੇ ਕਦਰਾਂ-ਕੀਮਤਾਂ ‘ਤੇ ਆਧਾਰਿਤ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਦੇਣ।
ਆਪਣੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਦਿਵਸ ਨਾਮੀ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਦੇ ਮੌਕੇ ‘ਤੇ ਉਨ•ਾਂ ਨੂੰ ਸ਼ਰਧਾ ਭੇਟ ਕਰਨ ਲਈ ਮਨਾਇਆ ਜਾਂਦਾ ਹੈ ਅਤੇ ਅਧਿਆਪਕ ਉਨ•ਾਂ ਨੂੰ ਆਪਣੇ ਆਦਰਸ਼ ਵਜੋਂ ਪ੍ਰਚਾਰਨ।
ਅਧਿਆਪਕਾਂ ਨੂੰ ਰਾਸ਼ਟਰ ਦੇ ਨਿਰਮਾਤਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕ ਭਾਈਚਾਰੇ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜ•ੀਆਂ ਦੇ ਭਵਿੱਖ ਨੂੰ ਤਰਾਸ਼ਣ ਅਤੇ ਵਿਦਿਆਰਥੀਆਂ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣ ਭਰਨ ਦਾ ਸੱਦਾ ਦਿੱਤਾ ਤਾਂ ਜੋ ਉਨਾਂ ਨੂੰ ਸਮਾਜ ਦੇ ਆਦਰਸ਼ ਨਾਗਿਰਕ ਬਣਾਇਆ ਜਾ ਸਕੇ।
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...























