• ਅੰਮ੍ਰਿਤਸਰ ਪ੍ਰਸ਼ਾਸਨ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਦਦ ਮੁਹੱਈਆ ਕਰਵਾਉਣ ਲਈ ਆਖਿਆ
ਚੰਡੀਗੜ, 18 ਜੂਨ (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਿੱਲੀ ਪਰਤਣ ਮੌਕੇ ਵਾਪਰੇ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਜਾਣ ‘ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪ੍ਰਸ਼ਾਸਨ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਭਿਆਨਕ ਸੜਕ ਹਾਦਸੇ ਵਿੱਚ ਬਚ ਜਾਣ ਵਾਲੇ ਬੱਚੇ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਆਖਿਆ। ਇਹ ਹਾਦਸਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਖਿਲਚੀਆਂ ਵਿਖੇ ਵਾਹਨ ਦੀ ਖੜ੍ਹੇ ਟਰੱਕ ਨਾਲ ਜ਼ੋਰਦਾਰ ਟੱਕਰ ਹੋਣ ਨਾਲ ਵਾਪਰਿਆ।
ਮੁੱਖ ਮੰਤਰੀ ਨੇ ਕਿਹਾ ਟ੍ਰੈਫਿਕ ਪੁਲਿਸ ਨੂੰ ਵੀ ਹਦਾਇਤ ਕੀਤੀ ਕਿ ਕੌਮੀ ਅਤੇ ਰਾਜ ਮਾਰਗਾਂ ‘ਤੇ ਸਪੀਡ ਲਿਮਟ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਹਰ ਵੇਲੇ ਸਖ਼ਤ ਨਿਗਰਾਨੀ ਰੱਖੀ ਜਾਵੇ ਤਾਂ ਕਿ ਯਾਤਰੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ 'ਚ ਲੋਕ ਹੱਕਾਂ ਦੀ ਲਹਿਰ ਦੇ ਕਾਫਲੇ ਤੇ ਸਾਹਿਤਕਾਰ ਜੁੜ...