ਚੰਡੀਗੜ•, 4 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਫਿਰਕੂ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।
ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜੋ ਸਾਡੇ ਸਾਰਿਆਂ ਲਈ ਆਦਰਸ਼ ਹੈ।
ਮੁੱਖ ਮੰਤਰੀ ਨੇ ਕਿਹਾ, ”ਆਓ, ਇਸ ਪਵਿੱਤਰ ਦਿਹਾੜੇ ਮੌਕੇ ਬੁਰਾਈਆਂ ਤੇ ਵੈਰ-ਵਿਰੋਧ ਤੋਂ ਮੁਕਤ ਸੰਸਾਰ ਦੀ ਸਿਰਜਣਾ ਲਈ ਇਕਜੁਟ ਹੋਈਏ ਅਤੇ ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਦੇ ਜਜ਼ਬੇ ਨਾਲ ਮਨਾਈਏ ਜੋ ਸਾਨੂੰ ਰਹਿਮਦਿਲੀ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੰਦਾ ਹੈ।
ਲੋਕ ਸਭਾ ਚੋਣਾਂ ‘ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ...