
ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜੀਤ ਅਖਬਾਰ ਸਮੂਹ ਦੇ ਉੱਘੇ ਪੱਤਰਕਾਰ ਪ੍ਰਿਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਜਲੰਧਰ ਵਿਖੇ ਕੈਂਸਰ ਦੇ ਨਾਮੁਰਾਦ ਰੋਗ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਮੁੱਖ ਮੰਤਰੀ ਨੇ ਪ੍ਰਿਤਪਾਲ ਸਿੰਘ ਵੱਲੋਂ ਪੱਤਰਕਾਰੀ ਦੇ ਲੰਮੇ ਸਫਰ ਦੌਰਾਨ ਨਿਭਾਈਆਂ ਸੇਵਾਵਾਂ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਨਿਧੜਕ ਅਤੇ ਸੁਲਝੇ ਹੋਏ ਪੱਤਰਕਾਰ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੱਤਰਕਾਰੀ ਦੇ ਖੇਤਰ ਵਿੱਚ ਪ੍ਰਿਤਪਾਲ ਸਿੰਘ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਜਾਣੇ ਜਾਂਦੇ ਸਨ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਪੱਤਰਕਾਰੀ ਦੇ ਖੇਤਰ ‘ਚ ਪਾਏ ਯੋਗਦਾਨ ਨੂੰ ਨਾ ਸਿਰਫ ਮੀਡੀਆ ਵੱਲੋਂ ਸਗੋਂ ਉਨ੍ਹਾਂ ਨੂੰ ਜਾਣਨ ਵਾਲੇ ਹਰੇਕ ਵਿਅਕਤੀ ਵੱਲੋਂ ਸਦਾ ਯਾਦ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਪ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























