• Latest
  • Trending
ਮੁੱਖ ਮੰਤਰੀ ਵੱਲੋਂ ਏ.ਜੀ. ਨੂੰ ਵਿਰੋਧੀ ਧਿਰ ਦੀ ਸਰਕਾਰ ਵਾਲੇ ਹੋਰ ਸੂਬਿਆਂ ਨਾਲ ਤਾਲਮੇਲ ਕਰ ਕੇ ਨੀਟ/ਜੇ.ਈ.ਈ. ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ‘ਚ ਰਿਵਿਊ ਪਟੀਸ਼ਨ ਦਾਇਰ ਕਰਨ ਦੀ ਹਦਾਇਤ

ਮੁੱਖ ਮੰਤਰੀ ਵੱਲੋਂ ਏ.ਜੀ. ਨੂੰ ਵਿਰੋਧੀ ਧਿਰ ਦੀ ਸਰਕਾਰ ਵਾਲੇ ਹੋਰ ਸੂਬਿਆਂ ਨਾਲ ਤਾਲਮੇਲ ਕਰ ਕੇ ਨੀਟ/ਜੇ.ਈ.ਈ. ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ‘ਚ ਰਿਵਿਊ ਪਟੀਸ਼ਨ ਦਾਇਰ ਕਰਨ ਦੀ ਹਦਾਇਤ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

16 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

30 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

53 minutes ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

3 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਏ.ਜੀ. ਨੂੰ ਵਿਰੋਧੀ ਧਿਰ ਦੀ ਸਰਕਾਰ ਵਾਲੇ ਹੋਰ ਸੂਬਿਆਂ ਨਾਲ ਤਾਲਮੇਲ ਕਰ ਕੇ ਨੀਟ/ਜੇ.ਈ.ਈ. ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ‘ਚ ਰਿਵਿਊ ਪਟੀਸ਼ਨ ਦਾਇਰ ਕਰਨ ਦੀ ਹਦਾਇਤ

August 26, 2020
in ਚੰਡੀਗੜ੍ਹ
ਮੁੱਖ ਮੰਤਰੀ ਵੱਲੋਂ ਏ.ਜੀ. ਨੂੰ ਵਿਰੋਧੀ ਧਿਰ ਦੀ ਸਰਕਾਰ ਵਾਲੇ ਹੋਰ ਸੂਬਿਆਂ ਨਾਲ ਤਾਲਮੇਲ ਕਰ ਕੇ ਨੀਟ/ਜੇ.ਈ.ਈ. ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ‘ਚ ਰਿਵਿਊ ਪਟੀਸ਼ਨ ਦਾਇਰ ਕਰਨ ਦੀ ਹਦਾਇਤ

ਸੋਨੀਆ ਗਾਂਧੀ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਜੀ.ਐਸ.ਟੀ. ਮੁਆਵਜ਼ਾ ਜਾਰੀ ਕਰਵਾਉਣ ਲਈ ਪ੍ਰਧਾਨ ਮੰਤਰੀ ਕੋਲ ਇਕੱਠਿਆ ਪਹੁੰਚ ਕਰਨ ਦੀ ਤਜਵੀਜ਼
ਕੌਮੀ ਸਿੱਖਿਆ ਨੀਤੀ ਦੇ ਪੰਜਾਬ ਉੱਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ
ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)-ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਨੀਟ/ਜੇ.ਈ.ਈ. ਪ੍ਰੀਖਿਆ ਵਿੱਚ ਕੁਝ ਹੀ ਦਿਨ ਰਹਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਨਿਰਦੇਸ਼ ਦਿੱਤੇ ਕਿ ਵਿਰੋਧੀ ਪਾਰਟੀਆਂ ਦੇ ਹਕੂਮਤ ਵਾਲੇ ਹੋਰ ਸੂਬਿਆਂ ਵਿਚਲੇ ਆਪਣੇ ਹਮਰੁਤਬਾ ਅਫਸਰਾਂ ਨਾਲ ਤਾਲਮੇਲ ਕਰ ਕੇ ਸੁਪਰੀਮ ਕੋਰਟ ਵਿੱਚ ਇਕ ਸਮੂਹਿਕ ਰਿਵਿਊ ਪਟੀਸ਼ਨ ਦਾਇਰ ਕਰ ਕੇ ਪ੍ਰੀਖਿਆਵਾਂ ਅੱਗੇ ਪਾਉਣ ਦੀ ਗੁਜਾਰਿਸ਼ ਕੀਤੀ ਜਾਵੇ।
ਇਹ ਦਿਸ਼ਾ-ਨਿਰਦੇਸ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸੱਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਇਕ ਮੀਟਿੰਗ ਤੋਂ ਬਾਅਦ ਦਿੱਤੇ ਗਏ ਜਿਸ ਵਿੱਚ ਨੀਟ/ਜੇ.ਈ.ਈ. ਪ੍ਰੀਖਿਆਵਾਂ ਤੋਂ ਇਲਾਵਾ ਹੋਰ ਸਾਂਝੇ ਹਿੱਤਾਂ ਦੇ ਮੁੱਦੇ ਵਿਚਾਰੇ ਗਏ ਜਿਨ੍ਹਾਂ ਵਿੱਚ ਜੀ.ਐਸ.ਟੀ. ਮੁਆਵਜ਼ੇ ਦੇ ਜਾਰੀ ਹੋਣ ਵਿੱਚ ਦੇਰੀ, ਕੇਂਦਰ ਸਰਕਾਰ ਦੁਆਰਾ ਖੇਤੀਬਾੜੀ ਆਰਡੀਨੈਂਸ ਅਤੇ ਨਵੀਂ ਸਿੱਖਿਆ ਨੀਤੀ ਸ਼ਾਮਲ ਸਨ ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਨੀਤੀ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕੀਤੇ ਬਿਨਾਂ ਉਨ੍ਹਾਂ ਉੱਤੇ ਥੋਪੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨੀਟ/ਜੇ.ਈ.ਈ. ਪ੍ਰੀਖਿਆ ਸਬੰਧੀ ਦਿੱਤੀ ਇਕ ਸੁਝਾਅ ਦੇ ਜਵਾਬ ਵਿੱਚ ਕਿਹਾ ਕਿ ਇਸ ਮੁੱਦੇ ਉੱਤੇ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਤੋਂ ਸਮਾਂ ਲੈਣ ਦਾ ਵੇਲਾ ਹੁਣ ਨਹੀਂ ਹੈ ਅਤੇ ਸਾਰਿਆਂ ਨੂੰ ਇਕੱਠੇ ਹੋ ਕੇ ਇਹ ਪ੍ਰੀਖਿਆ ਅੱਗੇ ਪਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਚਾਹੀਦਾ ਹੈ ਕਿਉਂਜੋ ਇਨ੍ਹਾਂ ਪ੍ਰੀਖਿਆਵਾਂ ਨਾਲ ਲੱਖਾਂ ਹੀ ਵਿਦਿਆਰਥੀਆਂ ਦੀ ਜਾਨ ਨੂੰ ਖ਼ਤਰਾ ਦਰਪੇਸ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੀ ਦੁਨੀਆ ਵਿੱਚ ਪ੍ਰੀਖਿਆਵਾਂ ਆਨਲਾਈਨ ਢੰਗ ਨਾਲ ਲਈਆਂ ਜਾ ਰਹੀਆਂ ਹਨ ਅਤੇ ਇਹ ਸੁਝਾਅ ਦਿੱਤਾ ਕਿ ਨੀਟ/ਜੇ.ਈ.ਈ. ਅਤੇ ਹੋਰ ਪੇਸ਼ੇਵਰ ਪ੍ਰੀਖਿਆਵਾਂ ਜਿਵੇਂ ਕਿ ਮੈਡੀਕਲ ਅਤੇ ਕਾਨੂੰਨ, ਆਨਲਾਈਨ ਢੰਗ ਨਾਲ ਕਰਵਾਈਆਂ ਜਾ ਸਕਦੀਆਂ ਹਨ ਅਤੇ ਇਸ ਲਈ ਵਿਦਿਆਰਥੀਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦੀ ਕੋਈ ਲੋੜ ਨਹੀਂ ਹੈ।
ਇਹ ਮਹਿਸੂਸ ਕਰਦੇ ਹੋਏ ਕਿ ਸੂਬਿਆਂ ਵੱਲੋਂ ਜ਼ਿਆਦਾ ਕੁਝ ਨਹੀਂ ਬੱਸ ਆਪਣਾ ਹੱਕ ਮੰਗਿਆ ਜਾ ਰਿਹਾ ਹੈ, ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸੂਬਿਆਂ ਦੇ ਸਾਰੇ ਮੁੱਖ ਮੰਤਰੀਆਂ ਦਾ ਇਕ ਵਫਦ ਪ੍ਰਧਾਨ ਮੰਤਰੀ ਨੂੰ ਮਿਲ ਕੇ ਜੀ.ਐਸ.ਟੀ. ਹਰਜਾਨਾ ਅਤੇ ਕੋਵਿਡ ਨਾਲ ਲੜਣ ਲਈ ਮਾਲੀ ਮਦਦ ਜਾਰੀ ਕਰਵਾਉਣ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਰਾਹੀਂ ਅਸੀਂ ਕਰ ਪ੍ਰਣਾਲੀ ਸਬੰਧੀ ਸਾਰੇ ਅਧਿਕਾਰ ਪ੍ਰਧਾਨ ਮੰਤਰੀ ਨੂੰ ਦੇ ਦਿੱਤੇ ਹਨ ਤੇ ਦੂਜੇ ਪਾਸਿਓਂ ਹੁਣ ਇਹ ਕਿਹਾ ਜਾ ਰਿਹਾ ਹੈ ਕਿ ਸ਼ਾਇਦ ਉਹ ਹੁਣ ਇਸ ਦਾ ਭੁਗਤਾਨ ਕਰਨ ‘ਚ ਅਸਮਰੱਥ ਹੋਣਗੇ। ਅਜਿਹੇ ਵਿੱਚ ਅਸੀਂ ਆਪਣੇ ਸੂਬਿਆਂ ਦਾ ਕੰਮਕਾਜ ਕਿਵੇਂ ਚਲਾਵਾਂਗੇ। ਉਨ੍ਹਾਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸਾਰੇ ਸੂਬਿਆਂ ਨੂੰ ਆਪਣੇ ਹੱਕ ਲਈ ਇਕੱਠਿਆਂ ਹੋ ਕੇ ਲੜਣ ਦਾ ਸੱਦਾ ਵੀ ਦਿੱਤਾ।
ਮੁੱਖ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਦੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਤੇ ਵਿੱਤੀ ਹਾਲਤ ‘ਤੇ ਪੈਣ ਵਾਲੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਇਕ ਕਮੇਟੀ ਵੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਸੂਬੇ ਦਾ ਆਪਣਾ ਹੀ ਇਕ ਰਾਜ ਪ੍ਰਬੰਧ ਹੁੰਦਾ ਹੈ ਜਿਸ ਨੂੰ ਕੌਮੀ ਸਿੱਖਿਆ ਨੀਤੀ ਦਾ ਐਲਾਨ ਕਰਨ ਵੇਲੇ ਕੇਂਦਰ ਸਰਕਾਰ ਨੇ ਧਿਆਨ ਵਿੱਚ ਨਹੀਂ ਲਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਥਿਤੀ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਦੋ ਦਿਨ ਪਹਿਲਾਂ ਸੂਬੇ ਦੇ 23 ਮੰਤਰੀ/ਵਿਧਾਇਕ ਕੋਵਿਡ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਜੇਕਰ ਸੂਬੇ ਦੇ ਵਿਧਾਇਕਾਂ ਤੇ ਮੰਤਰੀਆਂ ਦਾ ਇਹੋ ਹਾਲ ਹੈ ਤਾਂ ਜ਼ਮੀਨੀ ਪੱਧਰ ‘ਤੇ ਸਥਿਤੀ ਕਿੰਨੀ ਗੰਭੀਰ ਹੋਵੇਗੀ ਇਸ ਦਾ ਸਿਰਫ ਅੰਦਾਜ਼ਾ ਹੀ ਲਗਾਇਆ ਜਾ ਸਕਦਾ ਹੈ। ਇਸ ਲਈ ਇਹ ਸਮਾਂ ਹੁਣ ਭੌਤਿਕ ਰੂਪ ਵਿੱਚ ਪ੍ਰੀਖਿਆ ਲੈਣ ਦਾ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਮੀਟਿੰਗ ਵਿੱਚ ਦੱਸਿਆ ਕਿ ਕਾਲਜਾਂ/ਯੂਨੀਵਰਸਿਟੀਆਂ ਲਈ ਲਾਜ਼ਮੀ ਫਾਈਨਲ ਟਰਮ ਦੀਆਂ ਪ੍ਰੀਖਿਆ ਦੇ ਮੁੱਦੇ ‘ਤੇ ਵਾਰ ਵਾਰ ਦਲੀਲਾਂ ਤੇ ਯਾਦ ਦਿਵਾਉਣ ਦੇ ਬਾਵਜੂਦ ਯੂ.ਜੀ.ਸੀ. ਉਨ੍ਹਾਂ ਦੀ ਸਰਕਾਰ ਦੀਆਂ ਚਿੰਤਾਵਾਂ ‘ਤੇ ਧਿਆਨ ਦੇਣ ਵਿੱਚ ਨਾਕਾਮ ਹੋਈ ਹੈ। ਉਨ੍ਹਾਂ ਆਪਣੀ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਮਹੱਤਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਿਛਲੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਗਲੀ ਕਲਾਸ ਵਿੱਚ ਕਰਨ ਦਾ ਪਹਿਲਾ ਹੀ ਫੈਸਲਾ ਕਰ ਲਿਆ ਸੀ ਜਦੋਂ ਕਿ ਕਾਲਜਾਂ ਦੀ ਫਾਈਨਲ ਟਰਮ ਦੀਆਂ ਪ੍ਰੀਖਿਆਵਾਂ ਲਗਾਤਾਰ ਚਿੰਤਾਵਾਂ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਪੁੱਛਿਆ, ”ਕੋਵਿਡ ਦੇ ਸਿਖਰ ‘ਤੇ ਜਾਣ ਦੀ ਸੰਭਾਵਨਾ ਨਾਲ ਸਤੰਬਰ ਵਿੱਚ ਅਸੀਂ ਪ੍ਰੀਖਿਆਵਾਂ ਕਿਵੇਂ ਕਰਵਾ ਸਕਦੇ ਹਾਂ?” ਉਨ੍ਹਾਂ ਕਿਹਾ, ”ਮੈਂ ਵੀ ਚਾਹੁੰਦਾ ਹਾਂ ਕਿ ਵਿਦਿਆਰਥੀ ਇਮਤਿਹਾਨ ਦੇਣ ਅਤੇ ਪਾਸ ਹੋਣ ਪਰ ਇਨ੍ਹਾਂ ਨੂੰ ਮੈਂ ਕੋਵਿਡ ਸੰਕਟ ਦੇ ਵਿਚਕਾਰ ਕਿਵੇਂ ਕਰਾ ਸਕਦਾ ਹਾਂ?”
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਦੇ ਫੈਸਲਾ ਦਾ ਮੁੱਦਾ ਵੀ ਚੁੱਕਿਆ ਜਿਸ ਦੀ ਉਨ੍ਹਾਂ ਦੇ ਸੂਬੇ ਵਿੱਚ ਗਿਣਤੀ 3.17 ਲੱਖ ਹੈ। ਉਨ੍ਹਾਂ ਕਿਹਾ ਕਿ ਗਰੀਬ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਬੰਦ ਕਰਨ ਦਾ ਕੇਂਦਰ ਸਰਕਾਰ ਨੂੰ ਕੋਈ ਹੱਕ ਨਹੀਂ ਸੀ ਸਗੋਂ ਉਹ ਤਾਂ ਚਾਹੁੰਦੇ ਸਨ ਕਿ ਉਨ੍ਹਾਂ ਦੇ ਸੂਬੇ ਵਿੱਚ ਸਾਰੇ ਗਰੀਬ ਵਿਦਿਆਰਥੀ ਪੜ੍ਹੇ ਲਿਖੇ ਹੋਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੇ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਤਾਂ ਤਨਖਾਹਾਂ ਤੇ ਹੋਰ ਮੌਜੂਦਾ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਰਾਸ਼ੀ ਨਹੀਂ ਹੈ ਅਤੇ ਉਹ ਕਿਵੇਂ ਆਸ ਕਰ ਸਕਦੇ ਹਨ ਕਿ ਇਨ੍ਹਾਂ ਸਕਾਲਰਸ਼ਿਪਾਂ ਦਾ ਭੁਗਤਾਨ ਵੀ ਉਹ ਕਰਨ।
ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਬਾਰੇ ਵਿਸਥਾਰ ਵਿੱਚ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ 31 ਮਾਰਚ 2020 ਤੋਂ ਬਾਅਦ ਜੀ.ਐਸ.ਟੀ. ਮੁਆਵਜ਼ਾ ਜਾਰੀ ਕਰਨ ਵਿੱਚ ਅਸਫਲ ਰਿਹਾ ਹੈ ਜੋ ਕਿ 7000 ਕਰੋੜ ਰੁਪਏ ਦੀ ਰਾਸ਼ੀ ਬਣਦੀ ਹੈ ਜਿਸ ਦੇ ਨਾ ਮਿਲਣ ਕਾਰਨ ਕੋਵਿਡ ਸੰਕਟ ਦੇ ਚੱਲਦਿਆਂ ਪੰਜਾਬ ਨੂੰ ਮੁਸ਼ਕਲ ਸਥਿਤੀ ਵਿੱਚ ਪਾ ਦਿੱਤਾ। ਕੋਵਿਡ ਦਾ ਅੰਕੜਾ ਸੂਬੇ ਵਿੱਚ 44000 ਪਾਰ ਕਰ ਗਿਆ ਹੈ ਅਤੇ 1178 ਮੌਤਾਂ ਹੋਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਜੇ ਭਾਰਤ ਸਰਕਾਰ ਸਾਨੂੰ ਸਾਡਾ ਜੀ.ਐਸ.ਟੀ. ਮੁਆਵਜ਼ਾ ਨਹੀਂ ਦਿੰਦੀ ਤਾਂ ਉਹ ਸਾਥੋਂ ਕਿਵੇਂ ਕੰਮ ਕਰਨ ਦੀ ਉਮੀਦ ਕਰ ਸਕਦੇ ਹਨ।” ਉਨ੍ਹਾਂ ਕਿਹਾ ਕਿ ਸੂਬੇ ਆਪਣੇ ਆਪ ਪ੍ਰਬੰਧਨ ਨਹੀਂ ਕਰ ਸਕਦੇ ਅਤੇ ਕੇਂਦਰ ਦੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੋਵਿਡ ਲਈ ਸਿਹਤ ਮੰਤਰਾਲੇ ਕੋਲੋਂ ਦੋ ਕਿਸ਼ਤਾਂ ਵਿੱਚ 102 ਕਰੋੜ ਰੁਪਏ ਹਾਸਲ ਹੋਏ ਹਨ ਅਤੇ 31 ਕਰੋੜ ਰੁਪਏ ਦੀ ਤੀਜੀ ਕਿਸ਼ਤ ਹਾਲੇ ਬਾਕਾਇਆ ਪਈ ਹੈ।
ਉਨ੍ਹਾਂ ਕਿਹਾ ਕਿ ਮਹਾਂਮਾਰੀ ਖਿਲਾਫ ਲੜਨ ਲਈ ਸੂਬਿਆਂ ਨੂੰ ਫੰਡਾਂ ਦੀ ਲੋੜ ਹੈ ਜਿਹੜੀ ਕਿ ਹੁਣ ਸ਼ਹਿਰਾਂ ਤੋਂ ਪਿੰਡਾਂ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਪਹਿਲੀ ਤਿਮਾਹੀ ਵਿੱਚ 21 ਫੀਸਦੀ ਦਾ ਮਾਲੀਆ ਘਾਟਾ ਪਿਆ ਹੈ ਅਤੇ ਮੌਜੂਦਾ ਵਿੱਤੀ ਵਰ੍ਹੇ ਦੇ ਬਾਕੀ ਰਹਿੰਦੇ 9 ਮਹੀਨਿਆਂ ਦੌਰਾਨ ਨੁਕਸਾਨ ਦੀ ਦਰ 28.9 ਫੀਸਦੀ ਰਹਿਣ ਦੇ ਅਨੁਮਾਨ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਮਾਲੀਆ ਘਾਟੇ ਦੇ ਕਾਰਨ ਭਾਰਤ ਸਰਕਾਰ ਨੇ ਕਿਸੇ ਵੀ ਮਾਲੀਆ ਘਾਟੇ ਦੀ ਗ੍ਰਾਂਟ ਦੀ ਇਜਾਜ਼ਤ ਨਹੀਂ ਦਿੱਤੀ ਜਿਸ ਤੋਂ ਲੱਗਦਾ ਹੈ ਕਿ ਕੇਂਦਰ ਨੂੰ ਸੂਬਿਆਂ ਦੀਆਂ ਸਮੱਸਿਆਵਾਂ ਵਿੱਚ ਕੋਈ ਵੀ ਦਿਲਚਸਪੀ ਨਹੀਂ ਹੈ।
ਇਸ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਸੰਬੋਧਨ ਵਿੱਚ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਵਿਰੋਧੀ ਤੇ ਸੰਘੀ ਢਾਂਚੇ ਵਿਰੋਧੀ ਭਾਰਤ ਸਰਕਾਰ ਦੇ ਖੇਤੀਬਾੜੀ ਆਰਡੀਨੈਂਸਾਂ ਬਾਰੇ ਪ੍ਰਗਟਾਈ ਚਿੰਤਾ ਦਾ ਜ਼ਿਕਰ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

by Ranjit Singh
4 weeks ago
0

Breaking: ਪੰਜਾਬ 'ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ - ਈਡੀ ਪੰਜਾਬ ਵਿੱਚ ਛੋਟੇ ਹਿੰਦੂ ਵਪਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 