• Latest
  • Trending
ਮੁੱਖ ਮੰਤਰੀ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

8 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

8 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

9 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

October 11, 2018
in ਪੰਜਾਬ
ਮੁੱਖ ਮੰਤਰੀ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ ਮਾਨਤਾ ਦੇਣ ਲਈ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ |
ਇਸ ਸਮਾਰੋਹ ਮੌਕੇ ਉੱਘੇ ਅਥਲੀਟ ਮਿਲਖਾ ਸਿੰਘ ਵੀ ਮੁੱਖ ਮੰਤਰੀ ਨਾਲ ਹਾਜ਼ਰ ਸਨ | ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਗਿਆ |
ਇਸ ਮੌਕੇ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਹੇਠਲੇ ਪੱਧਰ ‘ਤੇ ਖੇਡਾਂ ਨੂੰ ਬੜ੍ਹਾਵਾ ਦੇਣ ਅਤੇ ਵੱਖ ਵੱਖ ਪਹਿਲਕਦਮੀਆਂ ਰਾਹੀਂ ਖੇਡਾਂ ਵਿੱਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ | ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਅਗਲੀ ਉਲੰਪਿਕ ਵਿੱਚ ਪੰਜਾਬ ਦੇ ਖਿਡਾਰੀ ਪੂਰੀ ਤਰ੍ਹਾਂ ਚਮਕਣਗੇ ਕਿਉਂਕਿ ਸੂਬੇ ਵਿੱਚ ਹੁਨਰ ਦੀ ਕੋਈ ਵੀ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਲੰਪਿਕ ਵਿੱਚ ਮੈਡਲ ਪ੍ਰਾਪਤ ਕਰਨ ਲਈ ਉੱਘੇ ਖਿਡਾਰੀਆਂ ਦੀ ਉਰਜਾ ਅਤੇ ਹੁਨਰ ਨੂੰ ਦੀ ਢੁੱਕਵੇ ਢੰਗ ਨਾਲ ਵਰਤੋ ਕਰੇਗੀ |
ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤੇ ਖਿਡਾਰੀਆਂ ਵਿੱਚੋਂ ਹਿਨਾ ਸਿੱਧੂ ਨੂੰ 1.75 ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ | ਉਸ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਵਿੱਚ ਪਿਸਟਲ ਸ਼ੂਟਿੰਗ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤੇ ਸਨ | ਇਸੇ ਤਰ੍ਹਾਂ ਹੀ ਪ੍ਰਨਾਬ ਚੋਪੜਾ (ਬੈਡਮਿੰਟਨ ਵਿੱਚ ਸੋਨ ਤਮਗਾ ਜਿੱਤਣ ਲਈ 75 ਲੱਖ ਰੁਪਏ), ਅੰਜੁਮ ਮੋਦਗਿਲ (ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ), ਨਵਜੀਤ ਕੌਰ ਢਿਲੋਂ ( ਡਿਸਕਸ ‘ਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ), ਵਿਕਾਸ ਠਾਕੁਰ (ਵੇਟ ਲਿਫਟਿੰਗ ਵਿੱਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ) ਨੂੰ ਸਨਮਾਨਿਤ ਕੀਤਾ ਗਿਆ ਹੈ | ਵੇਟਲਿਫਟਰ ਪ੍ਰਭਦੀਪ ਸਿੰਘ ਵੱਲੋਂ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ ਦਾ ਇਨਾਮ ਉਸਦੀ ਮਾਤਾ ਨੇ ਪ੍ਰਾਪਤ ਕੀਤਾ |
ਏਸ਼ੀਆਈ ਖੇਡਾਂ ਵਿੱਚ ਤਜਿੰਦਰ ਪਾਲ ਸਿੰਘ ਤੂਰ ਅਤੇ ਸਵਰਨ ਸਿੰਘ ਨੂੰ ਕ੍ਰਮਵਾਰ ਗੋਲਾ ਸੁੱਟਣ ਅਤੇ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਵਾਸਤੇ ਇਕ-ਇਕ ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ ਹੈ | ਸੁਖਮੀਤ ਸਿੰਘ ਨੂੰ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਲਈ ਇਕ ਕਰੋੜ ਰੁਪਏ ਦਾ ਇਨਾਮ ਪ੍ਰਾਪਤ ਹੋਇਆ ਹੈ ਜਦਕਿ ਤੇਹਰੀ ਛਾਲ (ਅਥਲੈਟਿਕਸ) ਵਿੱਚ ਸੋਨ ਤਮਗਾ ਜਿੱਤਣ ਲਈ ਅਰਪਿੰਦਰ ਸਿੰਘ ਨੂੰ ਇਕ ਕਰੋੜ ਰੁਪਏ ਦਾ ਇਨਾਮ ਮਿਲਿਆ ਹੈ | ਕਬੱਡੀ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਰਮਨਦੀਪ ਕੌਰ ਖਹਿਰਾ ਨੂੰ 75 ਲੱਖ ਰੁਪਏ, ਹਾਕੀ ‘ਚ ਚਾਂਦੀ ਦਾ ਤਮਗਾ ਜਿੱਤਣ ਲਈ ਰੀਨਾ ਖੋਖਰ ਨੂੰ 75 ਲੱਖ ਰੁਪਏ, ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਰੁਪਿੰਦਰ ਪਾਲ ਸਿੰਘ ਨੂੰ 50 ਲੱਖ ਰੁਪਏ, ਹਾਕੀ ‘ਚ ਚਾਂਦੀ ਦਾ ਤਮਗਾ ਜਿੱਤਣ ਲਈ ਗੁਰਜੀਤ ਕੌਰ ਨੂੰ 75 ਲੱਖ ਰੁਪਏ ਅਤੇ ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਅਕਾਸ਼ਦੀਪ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਮਿਲਿਆ ਹੈ | ਅਕਾਸ਼ਦੀਪ ਸਿੰਘ ਵੱਲੋਂ ਇਹ ਇਨਾਮ ਉਸ ਦੇ ਪਿਤਾ ਨੇ ਪ੍ਰਾਪਤ ਕੀਤਾ ਜਦਕਿ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਦੀ ਤਰਫੋਂ ਉਸ ਦੀ ਮਾਤਾ ਨੇ 50 ਲੱਖ ਰੁਪਏ ਦਾ ਇਨਾਮ ਪ੍ਰਾਪਤ ਕੀਤਾ |
ਜਕਾਰਤਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਵਿੱਚ ਸ਼ਾਮਲ ਹੋਰਨਾਂ ਖਿਡਾਰੀਆਂ ਨੂੰ ਵੀ 50-50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਜੋ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਾਪਤ ਕੀਤਾ ਹੈ | ਇਹ ਖਿਡਾਰੀ ਇਸ ਵੇਲੇ ਭਾਰਤੀ ਹਾਕੀ ਦੇ ਰਾਸ਼ਟਰੀ ਕੈਂਪ ਵਿੱਚ ਹਿੱਸਾ ਲੈ ਰਹੇ ਹਨ | ਹਾਲਾਂਕਿ ਉਨ੍ਹਾਂ ਨੂੰ ਆਨਲਾਈਨ ਸੰਦੇਸ਼ ਭੇਜਿਆ ਗਿਆ ਸੀ ਜਿਸਦੇ ਜਵਾਬ ਵਿੱਚ ਉਨ੍ਹਾਂ ਨੇ ਇਹ ਇਨਾਮ ਦਿੱਤੇ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਦੇਸ਼ ਅਤੇ ਸੂਬੇ ਲਈ ਹੋਰ ਵੀ ਵੱਧ ਨਾਮਣਾ ਖੱਟਣਗੇ | ਇਨ੍ਹਾਂ ਖਿਡਾਰੀਆਂ ਵਿੱਚ ਮਨਦੀਪ ਸਿੰਘ, ਹਰਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਣਾ ਬਹਾਦਰ ਪਾਠਕ ਅਤੇ ਦਿਲਪ੍ਰੀਤ ਸਿੰਘ ਸ਼ਾਮਲ ਹਨ |
ਰੋਇੰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਭਗਵਾਨ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ|
ਇਸ ਖੇਡ ਸਮਾਰੋਹ ਨੂੰ ਪੰਜਾਬ ਦੇ ਖੇਡ ਇਤਿਹਾਸ ਵਿੱਚ ਅਹਿਮ ਮੌਕੇ ਦੱਸਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਇਸ ਵੇਲੇ ਖੁਦ ਖਿਡਾਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਹੈ | ਉਨ੍ਹਾਂ ਕਿਹਾ ਕਿ ਸੂਬੇ ਨੇ ਹਾਲ ਹੀ ਵਿੱਚ ਵਿਆਪਕ ਖੇਡ ਨੀਤੀ ਨੂੰ ਅਮਲ ਵਿੱਚ ਲਿਆਂਦਾ ਹੈ ਜਿਸ ਨਾਲ ਪੰਜਾਬ ‘ਚ ਖੇਡਾਂ ਨੂੰ ਹੋਰ ਉਤਸ਼ਾਹ ਮਿਲੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ | ਖੇਡ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰੀਨ ਕੋਚਿੰਗ ਸਹੂਲਤਾਂ ਦੇ ਨਾਲ-ਨਾਲ ਉਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਸੂਬੇ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸਿਖਰਾਂ ‘ਤੇ ਲਿਜਾਇਆ ਜਾ ਸਕੇ |
ਖੇਡ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ‘ਤੇ ਮੈਰਾਥਾਨ ਦਾ ਆਯੋਜਨ ਕਰਵਾਇਆ ਜਾਵੇਗਾ | ਉਨ੍ਹਾਂ ਨੇ ਸਨਅਤੀ ਘਰਾਣਿਆਂ ਨੂੰ ਵੀ ਖੇਡਾਂ ਤੇ ਖਿਡਾਰੀਆਂ ਨੂੰ ਅਪਨਾਉਣ ਦਾ ਸੱਦਾ ਦਿੱਤਾ ਤਾਂ ਕਿ ਸੂਬੇ ਵਿੱਚ ਖੇਡਾਂ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾ ਸਕੇ |
ਇਸ ਸਮਾਰੋਹ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿਧਾਇਕ ਪਰਗਟ ਸਿੰਘ ਅਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਹਾਜ਼ਰ ਸਨ |
ਇਸ ਮੌਕੇ ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਪਹਿਲਾਂ ਮੁਲਕ ਦੇ ਮੋਹਰੀ ਖੇਡ ਸੂਬਿਆਂ ‘ਚ ਸ਼ੁਮਾਰ ਹੁੰਦਾ ਸੀ |
Êਪਦਮ ਸ੍ਰੀ ਬਹਾਦਰ ਸਿੰਘ, ਅਰਜੁਨ ਐਵਾਰਡੀ ਬਲਜੀਤ ਸਿੰਘ ਢਿੱਲੋਂ, ਗੁਰਦੇਵ ਸਿੰਘ ਗਿੱਲ, ਜੈਪਾਲ ਸਿੰਘ ਅਤੇ ਜਗਜੀਤ ਸਿੰਘ, ਉਲੰਪੀਅਨ ਅਜੀਤ ਸਿੰਘ, ਸੁਖਬੀਰ ਸਿੰਘ ਗਿੱਲ, ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੁੱਲਰ, ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ. ਸਿੱਧੂ ਅਤੇ ਕਾਮੇਡੀਅਨ ਕਪਿਲ ਸ਼ਰਮਾ ਵੀ ਹਾਜ਼ਰ ਸਨ |
ਸਮਾਗਮ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਰਾਜ ਕੁਮਾਰ ਵੇਰਕਾ, ਫਤਹਿਜੰਗ ਸਿੰਘ ਬਾਜਵਾ, ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਜੀ.ਪੀ., ਅੰਗਦ ਸਿੰਘ ਸੈਣੀ, ਸੁਨੀਲ ਦੱਤੀ ਅਤੇ ਹਰਜੋਤ ਕਮਲ ਤੋਂ ਇਲਾਵਾ ਡੀ.ਜੀ.ਪੀ. ਸੁਰੇਸ਼ ਅਰੋੜਾ, ਵਧੀਕ ਮੁੱਖ ਸਕੱਤਰ ਖੇਡਾਂ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਖੇਡਾਂ ਅਮਿ੍ਤ ਕੌਰ ਗਿੱਲ ਵੀ ਹਾਜ਼ਰ ਸਨ |
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

ਵਿਦੇਸ਼ੀ ਨੌਕਰੀ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ 

by Navjot
2 weeks ago
0

  ਸ੍ਰੀਨਗਰ, 31 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਕ੍ਰਾਈਮ ਬ੍ਰਾਂਚ ਦੇ 'ਇਕਨਾਮਿਕ ਔਫੈਂਸਿਜ਼ ਵਿੰਗ' (EOW) ਨੇ ਦੋ ਵਿਅਕਤੀਆਂ ਖਿਲਾਫ ਚਾਰਜਸ਼ੀਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 