• Latest
  • Trending
ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ, ਪੰਜਾਬ ਦੇ ਕਈ ਅਹਿਮ ਮਸਲਿਆਂ ਉਤੇ ਹੋਈ ਗੱਲਬਾਤ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ, ਪੰਜਾਬ ਦੇ ਕਈ ਅਹਿਮ ਮਸਲਿਆਂ ਉਤੇ ਹੋਈ ਗੱਲਬਾਤ

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

44 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

49 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

53 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

58 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 hour ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ, ਪੰਜਾਬ ਦੇ ਕਈ ਅਹਿਮ ਮਸਲਿਆਂ ਉਤੇ ਹੋਈ ਗੱਲਬਾਤ

July 11, 2019
in ਪੰਜਾਬ
ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ, ਪੰਜਾਬ ਦੇ ਕਈ ਅਹਿਮ ਮਸਲਿਆਂ ਉਤੇ ਹੋਈ ਗੱਲਬਾਤ

•  ਕੇਂਦਰੀ ਮੰਤਰੀ ਵੱਲੋਂ ਮੁੱਖ ਮੰਤਰੀ ਨੂੰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਪ੍ਰਵਾਨ ਕਰਕੇ ਸ਼ੁਰੂ ਕਰਨ ਦਾ ਭਰੋਸਾ
• ਸੂਬੇ ਦੇ ਅਲਾਮੀ ਹਵਾਈ ਸੰਪਰਕ ਨੂੰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਨੇ ਆਸੀਅਨ ਮੁਲਕਾਂ ਲਈ ਚੰਡੀਗੜ ਨੂੰ ਓਪਨ ਸਕਾਈਜ਼ ਪਾਲਿਸੀ ‘ਚ ਸ਼ਾਮਲ ਕਰਨ ਦੀ ਮੰਗ
ਨਵੀਂ ਦਿੱਲੀ, 28 ਜੂਨ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੁਆਰਾ ਉਲੀਕੀ ਰੂਪ-ਰੇਖਾ ਅਨੁਸਾਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਅੱਜ ਸ੍ਰੀ ਪੁਰੀ ਨਾਲ ਮੁਲਾਕਾਤ ਕੀਤੀ ਜੋ ਸ਼ਹਿਰੀ ਹਵਾਬਾਜ਼ੀ ਦੇ ਕੇਂਦਰੀ ਰਾਜ ਮੰਤਰੀ ਹੋਣ ਦੇ ਨਾਲ ਮਕਾਨ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਆਜ਼ਾਦਾਨਾ ਮੰਤਰੀ ਵੀ ਹਨ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਸੁਲਤਾਨਪੁਰ ਲੋਧੀ ਨਗਰ ਲਈ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਕੀਤੇ 321 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਛੇਤੀ ਪ੍ਰਵਾਨਗੀ ਦੇਣ ਲਈ ਜ਼ੋਰ ਪਾਇਆ ਹੈ। ਇਹ ਨਗਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਹੋਣ ਕਰਕੇ ਇਤਿਹਾਸਕ ਤੌਰ ‘ਤੇ ਬਹੁਤ ਮਹੱਤਤਾ ਰੱਖਦਾ ਹੈ ਜਿੱਥੇ ਇਸ ਸਾਲ ਗੁਰੂ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।
ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਪੁਰੀ ਨੇ ਕਿਹਾ ਕਿ ਉਨ•ਾਂ ਨੇ ਇਨਾਂ ਤਜਵੀਜ਼ਾਂ ਨੂੰ ਜਾਚਣ ਅਤੇ ਕੰਮ ਛੇਤੀ ਸ਼ੁਰੂ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਪਹਿਲ ਦੇ ਆਧਾਰ ‘ਤੇ ਦੇਣ ਲਈ ਆਪਣੇ ਵਿਭਾਗ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।
ਮੁੱਖ ਮੰਤਰੀ ਵੱਲੋਂ ਹਿੱਸੇਦਾਰੀ ਦੇ ਆਧਾਰ ‘ਤੇ ਭਾਰਤ ਸਰਕਾਰ ਦੀ ਸਹਾਇਤਾ ਵਾਲੇ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਪਟਿਆਲਾ, ਬਠਿੰਡਾ ਅਤੇ ਐਸ.ਏ.ਐਸ. ਨਗਰ ਦੀਆਂ ਤਿੰਨ ਨਗਰ ਨਿਗਮਾਂ ਨੂੰ ਵੀ ਸ਼ਾਮਲ ਕਰਨ ਦੀ ਕੀਤੀ ਅਪੀਲ ਜਿਸ ‘ਤੇ ਸ੍ਰੀ ਪੁਰੀ ਨੇ ਭਰੋਸਾ ਦਿੱਤਾ ਕਿ ਜਦੋਂ ਵੀ ਇਸ ਪ੍ਰੋਜੈਕਟ ਵਿੱਚ ਨਵੇਂ ਸ਼ਹਿਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ ਤਾਂ ਇਸ ਉਪਰ ਗੌਰ ਜ਼ਰੂਰ ਕੀਤੀ ਜਾਵੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਜਿਸ ਤਰ•ਾਂ ਵੀ ਮਦਦ ਕਰ ਸਕਦੇ ਹਨ, ਉਸ ਲਈ ਪੂਰੀ ਤਰ•ਾਂ ਵਚਨਬੱਧ ਹਨ ਅਤੇ ਸੂਬੇ ਦੀਆਂ ਹੋਰ ਮੰਗਾਂ ‘ਤੇ ਗੌਰ ਕਰਨਗੇ। ਇਸ ਤੋਂ ਬਾਅਦ ਉਨ•ਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪੰਜਾਬ ਤੋਂ ਵੱਧ ਤੋਂ ਵੱਧ ਹਵਾਈ ਉਡਾਨਾਂ ਸ਼ੁਰੂ ਕਰਨ ਨੂੰ ਯਕੀਨੀ ਬਣਾਉਣਗੇ ਤਾਂ ਕਿ ਆਲਮੀ ਯਾਤਰਾ ਕਰਨ ਦੀ ਮੰਗ ਪੂਰੀ ਕੀਤੀ ਜਾ ਸਕੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਸ਼ਹਿਰੀ ਵਿਕਾਸ ਅਤੇ ਹਵਾਬਾਜ਼ੀ ਨਾਲ ਸਬੰਧਤ ਸੂਬੇ ਦੀਆਂ ਮੰਗਾਂ ਵਿਚਾਰਨ ਦਾ ਵਾਅਦਾ ਕੀਤਾ ਹੈ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ, ਪੁਰਾਣਾ ਵਿਰਾਸਤੀ ਸ਼ਹਿਰ ਅਤੇ ਪਹਿਲਾਂ ਰਹੇ ਪੈਪਸੂ ਰਾਜ ਦੀ ਰਾਜਧਾਨੀ ਹੋਣ ਦੇ ਨਾਤੇ ਇਸ ਨੂੰ ਐਨ.ਸੀ.ਆਰ. ਪਲਾਨਿੰਗ ਬੋਰਡ ਵੱਲੋਂ ਕਾਊਂਟਰ ਮੈਗਨਟ ਟਾਊਨ ਤੋਂ ਐਨ.ਸੀ.ਆਰ. ਐਲਾਨਿਆ ਜਾ ਚੁੱਕਾ ਹੈ। ਉਨ•ਾਂ ਦੱਸਿਆ ਕਿ ਸਾਰੇ ਕਾਊਂਟਰ ਮੈਗਨਟ ਟਾਊਨਜ਼ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਨਾਲ ਦਿੱਲੀ ਵਿੱਚ ਹੁੰਦੀ ਹਿਜਰਤ  ਘਟਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪਟਿਆਲਾ ਨਦੀ ਹਾਈਡ੍ਰੋਲੋਜੀ ਪ੍ਰੋਜੈਕਟ ਲਈ ਐਨ.ਸੀ.ਆਰ.ਪੀ.ਬੀ. ਕਰਜ਼ੇ ਵਾਸਤੇ ਛੇਤੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਜਿਸ ਲਈ ਸੂਬਾ ਸਰਕਾਰ ਵੱਲੋਂ ਰਸਮੀ ਤਜਵੀਜ਼ ਸੌਂਪੀ ਜਾ ਚੁੱਕੀ ਹੈ। ਉਨ•ਾਂ ਕਿਹਾ ਕਿ ਬਠਿੰਡਾ, ਦੱਖਣੀ ਪੰਜਾਬ ਦਾ ਸਭ ਤੋਂ ਵੱਧ ਤੇਜ਼ੀ ਨਾਲ ਉੱਭਰ ਰਿਹਾ ਪ੍ਰਮੁੱਖ ਸ਼ਹਿਰ ਹੈ ਅਤੇ ਇਸੇ ਤਰ•ਾਂ ਐਸ.ਏ.ਐਸ. ਨਗਰ ਮੁਹਾਲੀ, ਚੰਡੀਗੜ• ਦੇ ਨਾਲ ਲਗਦਾ ਸ਼ਹਿਰ ਹੈ ਜਿੱਥੇ ਪੰਜਾਬ ਵਿੱਚ ਤਰੱਕੀ ਦੀਆਂ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ।
ਸੂਬੇ ਦੇ ਆਲਮੀ ਹਵਾਈ ਸੰਪਰਕ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਨੇ ਆਸੀਅਨ ਮੁਲਕਾਂ (ਐਸੋਸੀਏਸ਼ਨ ਆਫ ਸਾਊਥਈਸਟ ਏਸ਼ੀਅਨ ਨੇਸ਼ਨਜ਼) ਲਈ ਓਪਨ ਸਕਾਈ ਪਾਲਿਸੀ ਤਹਿਤ ਚੰਡੀਗੜ• ਨੂੰ ਸ਼ਾਮਲ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ•ਾਂ ਨੇ ਚੰਡੀਗੜ• ਤੋਂ ਹੋਰ ਅੰਤਰਰਾਸ਼ਟਰੀ ਉਡਾਨਾਂ ਖਾਸ ਕਰਕੇ ਖਾੜੀ ਮੁਲਕਾਂ ਅਤੇ ਤੁਰਕੀ ਲਈ ਦੁਵੱਲੀਆਂ ਉਡਾਨਾਂ ਦੀ ਮੌਜੂਦਾ ਨੀਤੀ ਦੀ ਫੌਰੀ ਸਮੀਖਿਆ ਕਰਨ ਲਈ ਆਖਿਆ ਜਿਸ ਨਾਲ ਮੁਲਕ ਦੇ ਬਾਕੀ ਹਿੱਸਿਆਂ ਵਿੱਚ ਹੋਰ ਵਧੇਰੇ ਹਵਾਈ ਸੰਪਰਕ ਕਾਇਮ ਕੀਤਾ ਜਾ ਸਕੇਗਾ। ਉਨ•ਾਂ ਨੇ ਕੇਂਦਰੀ ਮੰਤਰੀ ਨੂੰ ਸ਼ਹਿਰੀ ਹਵਾਬਾਜ਼ੀ ਸੈਕਟਰ ਨੂੰ ਹੋਰ ਹੁਲਾਰਾ ਦੇਣ ਲਈ ਦੁਵੱਲੇ ਅਧਿਕਾਰਾਂ ਨੂੰ ਉਦਾਰ ਬਣਾਉਣ ਲਈ ਆਖਿਆ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਹਵਾਈ ਅੱਡੇ ਦਾ ਨਾਂ ਜਲੰਧਰ ਹਵਾਈ ਅੱਡਾ ਰੱਖਣ ਦੀ ਤਜਵੀਜ਼ ‘ਤੇ ਗੌਰ ਕਰਨ ਲਈ ਆਖਿਆ ਜਿਸ ਨਾਲ ਮੁਸਾਫ਼ਰਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਉਡਾਨਾਂ ਦੀ ਬੁਕਿੰਗ ਲਈ ਸਹੂਲਤ ਹਾਸਲ ਹੋਵੇਗੀ।
ਮੀਟਿੰਗ ਦੌਰਾਨ ਸ੍ਰੀ ਪੁਰੀ ਨੇ ਕੇਂਦਰੀ ਸਕੀਮਾਂ ਖਾਸ ਕਰਕੇ ਸਵੱਛਤਾ ਅਭਿਆਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ ਅਮਲ ਵਿੱਚ ਲਿਆਉਣ ਦਾ ਮਾਮਲਾ ਉਠਾਇਆ ਜਿਸ ਸਬੰਧੀ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਪੁਰੀ ਨੂੰ ਸਾਲਿਡ ਵੇਸਟ ਮੈਨੇਜਮੈਂਟ ਲਈ ਆਧੁਨਿਕ ਤਕਨਾਲੋਜੀ ਨੂੰ ਲਾਗੂ ਕਰਨ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਤਾਂ ਕਿ ਸਫਾਈ ਮੁਹਿੰਮ ਨੂੰ ਹੋਰ ਵਧੇਰੇ ਕਾਰਗਰ ਢੰਗ ਨਾਲ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਸ੍ਰੀ ਪੁਰੀ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਡੀਲੂਜ਼ਿਨਲ ਪਾਲਿਟਿਕਸ’ ਭੇਟ ਕੀਤੀ।
ਮੁੱਖ ਮੰਤਰੀ ਨਾਲ ਸੰਸਦ ਮੈਂਬਰ ਪਰਨੀਤ ਕੌਰ ਅਤੇ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਉਨ•ਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਰੈਜ਼ੀਡੈਂਟ ਕਮਿਸ਼ਨਰ ਰਾਖੀ ਭੰਡਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

by Jaspreet Kaur
3 weeks ago
0

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 