ਮੁੱਖ ਮੰਤਰੀ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ
ਚੰਡੀਗੜ੍ਹ,8 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਬਣਾਈ ਗਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੀ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਵੀ ਮੌਜੂਦ ਸਨ । ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।