
ਚੰਡੀਗੜ•, 7 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਦੇਸ਼ ਦੇ ਸ਼ਹੀਦ ਅਤੇ ਬਹਾਦਰ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਅੱਜ ਸ਼ਾਮ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ ‘ਤੇ ਉਨ•ਾਂ ਨੂੰ ਹਥਿਆਰਬੰਦ ਸੈਨਾਵਾਂ ਦਾ ਝੰਡਾ ਲਾਇਆ।
ਦੇਸ਼ ਦੇ ਬਹਾਦਰ ਅਤੇ ਸ਼ਹੀਦ ਫੌਜੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਸ ਮੌਕੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫੌਜੀਆਂ ਨਾਲ ਆਪਣੀ ਇਕਜੁਟਤਾ ਪ੍ਰਗਟ ਕਰਨ ਦਾ ਸੱਦਾ ਦਿੱਤਾ ਹੈ। ਉਨ•ਾਂ ਨੇ ਦੇਸ਼ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਲਈ ਫੌਜੀਆਂ ਨੂੰ ਯਾਦ ਕਰਨ ਅਤੇ ਉਨ•ਾਂ ਦਾ ਸਨਮਾਨ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਦੇਸ਼ ਦੇ ਨਾਇਕ ਫੌਜੀਆਂ ਦੇ ਸਤਿਕਾਰ ਅਤੇ ਸਨਮਾਨ ਵਜੋਂ ਇਸ ਮੌਕੇ ਝੰਡਾ ਦਿਵਸ ਫੰਡ ਲਈ ਵੀ ਆਪਣਾ ਯੋਗਦਾਨ ਦਿੱਤਾ।
ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਮੋਨੀਸ਼ ਕੁਮਾਰ ਅਤੇ ਕਰਨਲ (ਸੇਵਾ-ਮੁਕਤ) ਵਿਜੇ ਕੁਮਾਰ ਹਾਜ਼ਰ ਸਨ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















