• Latest
  • Trending
ਮੁੱਖ ਮੰਤਰੀ ਵੱਲੋਂ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

ਮੁੱਖ ਮੰਤਰੀ ਵੱਲੋਂ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

42 minutes ago
Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

2 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

3 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

3 hours ago
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

3 hours ago
ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

3 hours ago
ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

3 hours ago
ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

3 hours ago
‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Saturday, October 31, 2026
No Result
View All Result
21 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

August 22, 2017
in ਪੰਜਾਬ
ਮੁੱਖ ਮੰਤਰੀ ਵੱਲੋਂ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

ਮੁੱਖ ਮੰਤਰੀ ਵੱਲੋਂ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ
ਲੁਧਿਆਣਾ, 22 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾਰ ਤੇ ਸੈਰ ਸਪਾਟਾ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਘਰ ਜਾ ਕੇ ਸਤਿਕਾਰ ਸਹਿਤ ਸੌਂਪਿਆ। ਡਾ. ਸੁਰਜੀਤ ਪਾਤਰ ਨੇ ਇਸ ਨਿਯੁਕਤੀ ਲਈ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਉਮੀਦ ਜਤਾਈ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜ੍ਹੀ ਕਰਕੇ ਪੰਜਾਬੀ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ਵਿੱਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੀ ਉਚ ਦੁਮਾਲੜੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਸਵਿਕਾਰ ਕਰ ਕੇ ਪੰਜਾਬ ਸਰਕਾਰ ਦਾ ਮਾਣ ਵਧਾਇਆ ਹੈ। ਡਾ. ਪਾਤਰ ਨੂੰ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰੇ ਦਾ ਨਾਮ ਦਿੰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਡਾ. ਪਾਤਰ ਆਪਣੀ ਸਕਾਰਾਤਮਕ ਸੋਚ ਨਾਲ ਪੰਜਾਬ ਕਲਾ ਪ੍ਰੀਸ਼ਦ ਨੂੰ ਪਿੰਡ-ਪਿੰਡ ਲੈ ਕੇ ਜਾਣਗੇ ਅਤੇ ਕੋਸ਼ਿਸ਼ ਹੈ ਕਿ ਅਗਲੇ ਕੁਝ ਸਮੇਂ ਵਿੱਚ ਇੱਕ ਲੱਖ ਸੱਭਿਆਚਾਰ ਅਤੇ ਕਲਾ ਪ੍ਰੇਮੀਆਂ ਨੂੰ ਇਸ ਪ੍ਰੀਸ਼ਦ ਨਾਲ ਸਿੱਧੇ ਤੌਰ ‘ਤੇ ਜੋੜਿਆ ਜਾਵੇ। ਡਾ. ਪਾਤਰ ਦੀ ਨਿਯੁਕਤੀ ਨਾਲ ਪੰਜਾਬ ਕਲਾ ਪ੍ਰੀਸ਼ਦ ਦਾ ਰੁਤਬਾ 10 ਗੁਣਾ ਹੋਰ ਵਧਿਆ ਹੈ। ਜਿਸ ਲਈ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਅਗਲੇ ਇੱਕ ਮਹੀਨੇ ਵਿੱਚ ਪੰਜਾਬੀ ਕਲਾ ਅਤੇ ਸੱਭਿਆਚਾਰ ਦੀ ਬਕਾਇਦਾ ਪਾਰਲੀਮੈਂਟ ਸਿਰਜੀ ਜਾਵੇ, ਜਿਸ ਵਿੱਚ ਪੰਜਾਬੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸਕਾਰਾਤਮਕ ਵਿਚਾਰਾਂ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਲਾ ਅਤੇ ਸੱਭਿਆਚਾਰ ਨੂੰ ਘਰਾਂ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਆਧੁਨਿਕ ਸੰਚਾਰ ਸਾਧਨਾਂ (ਜਿਵੇਂ ਕਿ ਇੰਟਰਨੈਟ ਅਤੇ ਸੋਸ਼ਲ ਮੀਡੀਆ) ਦਾ ਸਹਾਰਾ ਲਿਆ ਜਾਵੇਗਾ। ਜਿਸ ਲਈ ਕੇਵਲ ਨੀਤੀ ਹੀ ਨਹੀਂ, ਸਗੋਂ ਲੋਕਾਂ ਨੂੰ ਨਾਲ ਲੈ ਕੇ ਅੱਗੇ ਚੱਲਿਆ ਜਾਵੇਗਾ।
ਸ੍ਰ. ਸਿੱਧੂ ਨੇ ਪੱਛਮੀ ਸੱਭਿਆਚਾਰ ਬਾਰੇ ਲੋਕਾਂ ਵੱਲੋਂ ਪਾਏ ਜਾ ਰਹੇ ਰਾਵ ਰੌਲ਼ੇ ਨੂੰ ਪਾਸੇ ਕਰਦਿਆਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬੀ ਕਿਸੇ ਵੀ ਸੱਭਿਆਚਾਰ ਦੇ ਵਿਰੋਧੀ ਨਹੀਂ, ਬਲਕਿ ਆਪਣੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਦੀ ਅਗਵਾਈ ਵਿੱਚ ਪੰਜਾਬੀ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਬਾਕੀ ਸੱਭਿਆਚਾਰਾਂ ਦੇ ਮੁਕਾਲਬਤਨ ਹੋਰ ਉਚਾਈਆਂ ‘ਤੇ ਪਹੁੰਚਾਇਆ ਜਾਵੇਗਾ, ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾ ਅਤੇ ਸੱਭਿਆਚਾਰ ਦਾ ਨਾਤਾ ਸਕੂਲੀ ਸਿੱਖਿਆ ਨਾਲ ਵੀ ਹੈ, ਜਿਸ ਲਈ ਉਹ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨਾਲ ਵੀ ਮੀਟਿੰਗ ਕਰਨਗੇ ਤਾਂ ਜੋ ਸਕੂਲੀ ਵਿਦਿਆਰਥੀਆਂ ਨੂੰ ਇਸ ਨਾਲ ਜੋੜਿਆ ਜਾ ਸਕੇ।
ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਪੰਜਾਬ ਸਰਕਾਰ ਦਾ ਫੈਸਲਾ ਬੜੀ ਹਲੀਮੀ ਨਾਲ ਸਵੀਕਾਰ ਕਰਦਿਆਂ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੱਭਿਆਚਾਰ ਅਤੇ ਸੈਰ ਸਪਾਟਾ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਅਤੇ ਪੰਜਾਬੀ ਕਲਾ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜ੍ਹੀ ਕਰਕੇ ਪੰਜਾਬੀ ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ਵਿੱਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਕੋਨੇ-ਕੋਨੇ ਵਿੱਚ ਸੰਗੀਤ, ਕਵਿਤਾ ਅਤੇ ਗਾਇਨ ਆਦਿ ਮੁਕਾਬਲੇ ਕਰਵਾ ਕੇ ਲੋਕਾਂ ਨੂੰ ਕਲਾ ਅਤੇ ਸੱਭਿਆਚਾਰ ਨਾਲ ਜੋੜਿਆ ਜਾਵੇ ਤਾਂ ਜੋ ਇਸ ਦਾ ਦਾਇਰਾ ਹੋਰ ਵਿਸ਼ਾਲ ਹੋ ਸਕੇ।
ਇਸ ਮੌਕੇ ਸੰਸਦ ਮੈਂਬਰ ਸ ਰਵਨੀਤ ਸਿੰਘ ਬਿੱਟੂ, ਵਿਧਾਇਕ ਸ੍ਰੀ ਭਾਰਤ ਭੂਸ਼ਣ ਆਸ਼ੂ ਤੇ ਸ੍ਰੀ ਸੁਰਿੰਦਰ ਡਾਬਰ, ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਸ ਸ਼ਿਵਦੁਲਾਰ ਸਿੰਘ ਢਿੱਲੋਂ, ਨਗਰ ਨਿਗਮ ਦੇ ਕਮਿਸ਼ਨਰ ਸ. ਜਸਕਿਰਨ ਸਿੰਘ, ਲੋਕ ਗਾਇਕ ਪੰਮੀ ਬਾਈ, ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰ. ਅਮਰਜੀਤ ਸਿੰਘ ਟਿੱਕਾ, ਐਡਵੋਕੇਟ ਸ੍ਰ. ਹਰਪ੍ਰੀਤ ਸਿੰਘ ਸੰਧੂ ਅਤੇ ਹੋਰ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
October 31, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

by Navjot
6 days ago
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਤਵਾਰ ਨੂੰ ਇੱਥੇ ਕਿਊਬਾ ਦੀ 'ਨੈਸ਼ਨਲ ਅਸੈਂਬਲੀ ਆਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 