• Latest
  • Trending
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

6 years ago
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

2 minutes ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

46 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

1 hour ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

4 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

5 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

5 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

5 hours ago
Hindi News
English News
Friday, November 20, 2026
No Result
View All Result
27 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

October 25, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

-ਨਹਿਰੀ ਪਾਣੀ ‘ਤੇ ਅਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ਼ ਸਟਰੀਟ ਦੇ ਕੰਮ ਦੀ ਵੀ ਸ਼ੁਰੂਆਤ

-ਆਰਥਿਕ ਤੌਰ ਕਮਜੋਰ ਲੋਕਾਂ ਲਈ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਨਵੇਂ ਘਰਾਂ ਦੀਆਂ ਚਾਬੀਆਂ ਸੌਂਪੀਆਂ

-ਚੱਲ ਰਹੇ ਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਖ਼ੁਦ ਨਿਗਰਾਨੀ ਕਰਾਂਗਾ: ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਪਟਿਆਲਾ, 25 ਅਕਤੂਬਰ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦੇ ਵੀ ਦੇ ਨੀਂਹ ਪੱਥਰ ਰੱਖੇ।

ਇੱਥੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ‘ਤੇ ਅਧਾਰਤ 24 ਘੰਟੇ-ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 503 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ, ਕਿਲਾ ਮੁੁਬਾਰਕ ਦੁਆਲੇ 43 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾਣ ਵਾਲੀ ਵਿਰਾਸਤੀ ਲਾਂਘਾ (ਹੈਰੀਟੇਜ਼ ਸਟਰੀਟ), ਰਾਜਪੁਰਾ ਰੋਡ ‘ਤੇ 65 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਅਤਿ ਆਧੁਨਿਕ ਬੱਸ ਸਟੈਂਡ ਅਤੇ ਰਾਜਪੁਰਾ ਰੋਡ ਨੂੰ ਚੌੜਾ ਕਰਨ ਦੇ 6.74 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ।

ਇਸ ਮੌਕੇ ਮੁੱਖ ਮੰਤਰੀ ਨੇ ਪੀ.ਡੀ.ਏ. ਵੱਲੋਂ ਇੱਥੇ ਹਾਜ਼ੀ ਮਾਜਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਉਸਾਰੇ ਗਏ ਨਵੇਂ 174 ਫਲੈਟਾਂ ਵਿੱਚੋਂ 124 ਫਲੈਟਾਂ ਦੀਆਂ ਚਾਬੀਆਂ ਅਤੇ ਦਸਤਾਵੇਜ ਲਾਭਪਾਤਰੀਆਂ ਨੂੰ ਸੌਂਪੇ। ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਪੀ.ਡੀ.ਏ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਰਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਘਰ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਅਤੇ ਨਵੇਂ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰਨਗੇ।

ਮੁੱਖ ਮੰਤਰੀ ਨੇ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੂਰੀਆਂ ਸਾਵਧਾਨੀਆਂ ਰੱਖੀਆਂ ਜਾਣ ਕਿਉਂਕਿ ਨਵੰਬਰ ਤੇ ਦਸੰਬਰ ਮਹੀਨੇ ਕੋਵਿਡ ਦਾ ਦੂਜੀ ਲਹਿਰ ਪੈਦਾ ਹੋਣ ਦਾ ਖਦਸ਼ਾ ਹੈ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ 500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾਵੇਗੀ, ਜਿਸ ਵਿੱਚੋਂ 60 ਕਰੋੜ ਰੁਪਏ ਇਸ ਦੇ ਪਹਿਲੇ ਪੜਾਅ ਨੂੰ ਵਿਕਸਤ ਕਰਨ ‘ਤੇ ਖ਼ਰਚੇ ਜਾਣਗੇ, ਜਿਸ ਨਾਲ ਅਕਾਦਮਿਕ ਤੇ ਪ੍ਰਬੰਧਕੀ ਬਲਾਕ, ਲੜਕੇ ਤੇ ਲੜਕੀਆਂ ਲਈ ਹੋਸਟਲ ਅਤੇ ਅੰਦਰੂਨੀ ਸੜਕਾਂ ਸਮੇਤ ਚਾਰਦਿਵਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਪਣੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ, ਜਿਨਾਂ ਦੇ ਨਾਮ ‘ਤੇ ਇਸ ਯੂਨੀਵਰਸਿਟੀ ਨੂੰ ਸਥਾਪਤ ਕੀਤਾ ਗਿਆ ਹੈ, ਦੇ ਅੱਜ ਦੁਸਹਿਰੇ ਵਾਲੇ ਦਿਨ 129ਵੇਂ ਜਨਮ ਦਿਵਸ ਮੌਕੇ ਉਨ੍ਹਾਂ ਵੱਲੋਂ ਖੇਡਾਂ ਪ੍ਰਤੀ ਦਿੱਤੀ ਗਈ ਦੇਣ ਨੂੰ ਸਾਂਝਾ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਯੂਨੀਵਰਸਿਟੀ ਖਿਡਾਰੀਆਂ ਦਾ ਵਿਗਿਆਨਕ ਵਿਕਾਸ ਕਰਨ ‘ਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਖੇਡਾਂ ਦਾ ਧੁਰਾ ਬਣੇ ਅਤੇ ਸਾਡੇ ਖਿਡਾਰੀ ਤੇ ਕੋਚ ਵਿਗਿਆਨਕ ਸੋਚ ਨਾਲ ਲੈਸ ਹੋਣ। ਮੁੱਖ ਮੰਤਰੀ ਨੇ ਇਸ ਯੂਨੀਵਰਸਿਟੀ ਲਈ 100 ਕਿਲੇ ਦੇ ਕਰੀਬ ਜਮੀਨ ਮੁਫ਼ਤ ਪ੍ਰਦਾਨ ਕਰਨ ਵਾਲੇ ਪਿੰਡ ਸਿੱਧੂਵਾਲ ਦੇ ਸਰਪੰਚ ਤਰਸੇਮ ਸਿੰਘ, ਸਮੁੱਚੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਿੰਡ ਨੇ ਪਹਿਲਾਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਲਈ ਮੁਫ਼ਤ ਜਮੀਨ ਪ੍ਰਦਾਨ ਕੀਤੀ। ਉਨ੍ਹਾਂ ਨੇ ਪਿੰਡ ਸਿੱਧੂਵਾਲ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।

ਇਸ ਖੇਡ ਯੂਨੀਵਰਸਿਟੀ ਵਿਖੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਦਾਖਲਾ ਲਏ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇੱਥੋਂ ਦਾ ਅਮਲਾ ਤੇ ਵਿਦਿਆਰਥੀ 2022 ਤੱਕ ਇਸ ਦੇ ਨਵੇਂ ਕੈਂਪਸ ਵਿਖੇ ਆ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਥੇ ਪ੍ਰਦਾਨ ਕੀਤੇ ਜਾਣ ਵਾਲੇ ਬਹੁਤ ਸਾਰੇ ਕੋਰਸ ਕੌਮਾਂਤਰੀ ਪੱਧਰ ਦੇ ਹੋਣਗੇ ਜਿਹੜੇ ਕਿ ਯੂ.ਕੇ. ਦੀ ਵਿਸ਼ਵ ਦੀ ਬਿਹਤਰ ਯੂਨੀਵਰਸਿਟੀ ਲਾਫ ਬੋਰੋ ਯੂਨੀਵਰਸਿਟੀ ਦੀ ਤਰਜ ‘ਤੇ ਵਿਕਸਤ ਕੀਤੇ ਗਏ ਹਨ। ਇਸ ਦੌਰਾਨ ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਬਰਟ ਐਲੀਸਨ ਵੱਲੋਂ ਦਿੱਤਾ ਗਿਆ ਸੁਨੇਹਾ ਵੀ ਸੁਣਾਇਆ ਗਿਆ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਸ ਯੂਨੀਵਰਸਿਟੀ ਨੂੰ ਜਲਦੀ ਮੁਕੰਮਲ ਲਈ ਹੋਰ ਵੀ ਫੰਡ ਮੁਹੱਈਆ ਕਰਵਾਏਗੀ।

ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਹ ਖੇਡ ਯੂਨੀਵਰਸਿਟੀ ਸਥਾਪਤ ਕਰਨੀ ਸਮੇਂ ਦੀ ਮੁੱਖ ਲੋੜ ਸੀ। ਪਰਨੀਤ ਕੌਰ ਨੇ ਪਟਿਆਲਾ ਵਾਸੀਆਂ ਨੂੰ ਇਸ ਯੂਨੀਵਰਸਿਟੀ ਦੀ ਸਥਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਤਾਂ ਸਹਾਈ ਹੋਵੇਗੀ ਹੀ ਸਗੋਂ ਰਾਜ ਅੰਦਰ ਖੇਡ ਸੱਭਿਆਚਾਰ ਵੀ ਵਿਕਸਤ ਕਰੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ ਪਾਸ ਕੀਤੇ ਗਏ ਨਵੇਂ ਕਾਨੂੰਨਾਂ ਸਮੇਤ ਪੰਜਾਬ ਤੇ ਪੰਜਾਬੀਅਤ ਲਈ ਨਿਭਾਏ ਗਈ ਅਹਿਮ ਭੂਮਿਕਾ ਦੀ ਭਰਵੀਂ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਆਪਣੇ ਦਾਦਾ ਜੀ ਦੇ ਨਾਮ ‘ਤੇ ਇਸ ਯੂਨੀਵਰਸਿਟੀ ਦਾ ਨਾਮ ਰੱਖਣ ਦੇ ਹੱਕ ਵਿੱਚ ਨਹੀਂ ਸਨ ਪਰੰਤੂ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀਆਂ ਨੇ ਇਹ ਫੈਸਲਾ ਲਿਆ।

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੇਡ ਸਿੱਖਿਆ ਦੇ ਖੇਤਰ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ ਪਰੰਤੂ ਹੁਣ ਇਹ ਯੂਨੀਵਰਸਿਟੀ ਖਿਡਾਰੀਆਂ ਦਾ ਭਵਿੱਖ ਸੰਵਾਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡ ਸਿੱਧੂਵਾਲ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਇੱਥੋਂ ਦੇ ਬੱਚਿਆਂ ਨੂੰ ਇਸ ਯੂਨੀਵਰਸਿਟੀ ‘ਚ ਸਿੱਖਿਆ ਦੇਣ ਲਈ ਵਿਸ਼ੇਸ਼ ਤਵੱਜੋ ਦੇਵੇਗੀ। ਸ੍ਰੀ ਸੋਢੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਟਿਆਲਾ ਨੂੰ ਖੇਡਾਂ ਦੇ ਖੇਤਰ ‘ਚ ਦੁਨੀਆਂ ਦੇ ਨਕਸ਼ੇ ‘ਤੇ ਉਭਾਰੇਗੀ। ਉਨ੍ਹਾਂ ਸੁਝਾਅ ਦਿੱਤਾ ਕਿ ਪਿੰਡ ਸਿੱਧੂਵਾਲ ਵਿਖੇ ਦੋ ਯੂਨੀਵਰਸਿਟੀਆਂ ਸਥਾਪਤ ਹੋਣ ਨਾਲ ਇਸ ਪਿੰਡ ਨੂੰ ਮਾਡਲ ਗ੍ਰਾਮ ਪੰਚਾਇਤ ਵਜੋਂ ਵਿਕਸਤ ਕੀਤਾ ਜਾਵੇ। ਖੇਡ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਅੰਦਰ ਖੇਡਾਂ ਅਤੇ ਖੇਡ ਸਿੱਖਿਆ ਨੂੰ ਪ੍ਰਫੁਲਤ ਕਰਨ ਲਈ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ।

ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫਟੀਨੈਂਟ ਜਨਰਲ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਖਾਸ ਤੌਰ ‘ਤੇ ਉਹਨਾਂ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਦੇ ਖੇਡਾਂ ਪ੍ਰਤੀ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਖੁਲਾਸਾ ਕੀਤਾ ਕਿ 142 ਵਿਦਿਆਰਥੀਆਂ ਦੀ ਕੁੱਲ ਸਮਰਥਾ ਵਿੱਚੋਂ 120 ਵਿਦਿਆਰਥੀ ਸਾਲ 2021-22 ਦੇ ਅਕਾਦਮਿਕ ਸੈਸ਼ਨ ਵਿੱਚ ਦਾਖਲਾ ਲੈ ਚੁੱਕੇ ਹਨ। ਉਹਨਾਂ ਨੇ ਸਪੋਰਟਸ ਯੂਨੀਵਰਸਿਟੀ ਨੂੰ ਵਿਕਸਤ ਕਰਨ ਲਈ ਆਲ੍ਹਾ ਦਰਜੇ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ।

ਖੇਡ ਮੰਤਰੀ ਨੇ ਯੂਨੀਵਰਸਿਟੀ ਦੀ ਸਥਾਪਨਾ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਿਹਨਾਂ ਵਿੱਚ ਸ੍ਰੀਮਤੀ ਪਰਨੀਤ ਕੌਰ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਜੀਆ ਸੁਲਤਾਨਾ ਤੇ ਵਿਜੇ ਇੰਦਰ ਸਿੰਗਲਾ, ਬੀਬਾ ਜੈ ਇੰਦਰ ਕੌਰ, ਰਾਜਾ ਰਣਧੀਰ ਸਿੰਘ, ਰਾਜਾ ਮਾਲਵਿੰਦਰ ਸਿੰਘ, ਚੇਅਰਮੈਨ ਲਾਲ ਸਿੰਘ, ਸੀਨੀਅਰ ਸਲਾਹਕਾਰ/ਮੁੱਖ ਮੰਤਰੀ ਟੀ.ਐਸ. ਸ਼ੇਰਗਿੱਲ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ, ਰਾਜਿੰਦਰ ਸਿੰਘ ਸਮਾਣਾ ਅਤੇ ਸਰਪੰਚ ਤਰਸੇਮ ਸਿੰਘ, ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਸੁਖਪਾਲ ਸਿੰਘ (ਸਿੱਧੂਵਾਲ ਪੰਚਾਇਤ) ਸ਼ਾਮਲ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 10-15 ਸਾਲਾਂ ਦੇ ਸ਼ਹਿਰ ਦੇ ਵਿਕਾਸ ਦੇ ਮੱਦੇਨਜ਼ਰ ਨਵੇਂ ਹਾਈ-ਟੈੱਕ ਬੱਸ ਸਟੈਂਡ ਨਾਲ ਪਟਿਆਲਾ ਦੇ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਹਨਾਂ ਕਿਹਾ ਕਿ ਇਹ ਬੱਸ ਸਟੈਂਡ 15 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਅਤੇ ਇਹ ਆਧੁਨਿਕ ਅਤੇ ਮੁਸਾਫਰ ਪੱਖੀ ਬੱਸ ਸਟੈਂਡ ਨਾਲ ਮੌਜੂਦਾ ਬੱਸ ਸਟੈਂਡ ਦਾ ਵਿਸਥਾਰ ਹੋਵੇਗਾ ਅਤੇ ਦੋਵੇਂ ਥਾਵਾਂ ਦਰਮਿਆਨ ਆਪਸੀ ਸੰਪਰਕ ਬਣਾਉਣ ਦੇ ਨਾਲ-ਨਾਲ ਸ਼ਹਿਰ ਦੇ ਹੋਰ ਹਿੱਸਿਆਂ ਨਾਲ ਜੋੜਨ ਲਈ ਲੋੜੀਦੀਂ ਯੋਜਨਾ ਉਲੀਕੀ ਜਾ ਰਹੀ ਹੈ। ਇਸੇ ਤਰ੍ਹਾਂ ਰਾਜਪੁਰਾ ਰੋਡ ਜਿੱਥੇ ਬੱਸ ਸਟੈਂਡ ਬਣਾਇਆ ਜਾ ਰਿਹਾ ਹੈ, ਨੂੰ ਵੀ ਅਗਲੇ ਸਾਲ ਤੱਕ ਚੌੜਾ ਕੀਤਾ ਜਾਵੇਗਾ।

ਬਾਅਦ ਵਿੱਚ ਆਪਣੀ ਸਰਕਾਰ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਜਲ ਸਪਲਾਈ ਪ੍ਰੋਜੈਕਟ ਦਾ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਟਿਆਲਾ ਵਾਸੀਆਂ ਨੂੰ ਪੀਣ ਵਾਲਾ ਪਾਣੀ 24 ਘੰਟੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ਜਿਸ ਦੀ ਆਬਾਦੀ 5 ਲੱਖ ਹੋ ਗਈ ਹੈ ਅਤੇ ਸਾਲ 2050 ਤੱਕ 9 ਲੱਖ ਹੋਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਮੌਜੂਦਾ ਪਟਿਆਲਾ ਨੈਵੀਗੇਸ਼ਨ ਚੈਨਲ ਰਾਹੀਂ ਭਾਖੜਾ ਨਹਿਰ ਤੋਂ ਪਾਣੀ ਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਵਾਟਰ ਵਰਕਸ ਅਬਲੋਵਾਲ ਵਿੱਚ ਬਣਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਪੂਰਾ ਹੋਣ ਦਾ ਅਨੁਮਾਨ ਹੈ। ਉਹਨਾਂ ਕਿਹਾ ਕਿ ਪ੍ਰਾਜੈਕਟ ਨੂੰ ਚਲਾਉਣ ਅਤੇ ਰੱਖ-ਰਖਾਅ ਲਈ ਐਲ.ਐਂਡ. ਟੀ ਕੰਪਨੀ ਨੂੰ 10 ਸਾਲਾਂ ਦਾ ਠੇਕਾ ਦਿੱਤਾ ਗਿਆ ਹੈ।

ਪਟਿਆਲਾ ਦੇ ਅਮੀਰ ਵਿਰਸੇ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਲ੍ਹਾ ਮੁਬਾਰਕ ਦੇ ਆਲੇ-ਦੁਆਲੇ ਨੂੰ ਵਿਰਾਸਤੀ ਲਾਂਘੇ (ਹੈਰੀਟੇਜ ਸਟਰੀਟ) ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਅਤੇ ਦੁਕਾਨਾਂ ਆਦਿ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਦਿੱਖ ਵੀ ਸੰਵਾਰੀ ਜਾਵੇਗੀ। ਵਿਰਾਸਤੀ ਲਾਂਘੇ ਦਾ ਕਾਰਜ ਦਸੰਬਰ, 2021 ਤੱਕ ਮੁਕੰਮਲ ਹੋਣ ਦੀ ਆਸ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਿੰਦਰ ਟੈਂਕ (ਫੁਹਾਰੇ ਅਤੇ ਲਾਈਟਾਂ ਸਮੇਤ) ਦੀ ਮੁਰੰਮਤ ਦਾ ਕਾਰਜ ਕੋਵਿਡ ਕਾਰਨ ਦੇਰੀ ਹੋਣ ਦੇ ਬਾਵਜੂਦ ਛੇਤੀ ਹੀ ਮੁਕੰਮਲ ਕਰਕੇ ਦਸੰਬਰ ਵਿੱਚ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਕ ਹੋਰ ਪ੍ਰਾਜੈਕਟ ਤਹਿਤ ਮਹਿੰਦਰ ਕੋਠੀ (ਪੁਰਾਣੀ ਇਮਾਰਤ) ਨੂੰ ਮਿਊਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਪ੍ਰਸਿੱਧ ਮੈਡਲ ਗੈਲਰੀ ਕੁਲੈਕਸ਼ਨ ਨੂੰ ਸ਼ਿਫਟ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਿ 200 ਕਰੋੜ ਦੀ ਲਾਗਤ ਨਾਲ ਪਟਿਆਲਾ ਅਤੇ ਛੋਟੀ ਨਦੀ ਦੀ ਕਾਇਆਕਲਪ ਕਰਨ ਸਮੇਤ ਹੋਰ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵੱਲੋਂ ਪਾਸੇ ਕੀਤੇ ਕਾਨੂੰਨ ਨੂੰ ਅਮਲ ਵਿੱਚ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਅਤੇ ਕਾਰਪੋਰੇਸ਼ਨ ਨੂੰ ਝੁੱਗੀ-ਝੌਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦਾ ਕਾਰਜ ਛੇਤੀ ਸ਼ੁਰੂ ਕਰਨ ਲਈ ਆਖਿਆ।

———-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

by Ranjit Singh
November 20, 2026
0

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

by Ranjit Singh
November 20, 2026
0

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ - 91 ਸਾਲ ਦੀ ਉਮਰ ਵਿੱਚ ਪੈਤ੍ਰਿਕ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

by Ranjit Singh
November 20, 2026
0

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...

Most Popular

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

by Navjot
3 weeks ago
0

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 