
ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਸਪੋਰਟਸ ਯੂਨੀਵਰਸਿਟੀ ਸਥਾਪਿਤ ਕਰਨ ਦੀ ਪ੍ਰਕਿਰਿਆ ਨੂੰ ਗਤੀ ਦੇਣ ਵਾਸਤੇ ਉਲੰਪੀਅਨ ਰਣਧੀਰ ਸਿੰਘ ਦੀ ਅਗਾਵਾਈ ਹੇਠ ਇਕ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਖੇਡ ਤੇ ਯੂਵਾ ਮਾਮਲਿਆਂ ਦੇ ਵਿਭਾਗ ਦੇ ਹੇਠ ਇਹ ਕਮੇਟੀ ਗਠਿਤ ਕੀਤੀ ਗਈ ਹੈ ਜੋ ਪ੍ਰਸਤਾਵਿਤ ਯੂਨੀਵਰਸਿਟੀ ਦੀ ਸਥਾਪਤੀ ਲਈ ਰੂਪ-ਰੇਖਾ ਤਿਆਰ ਕਰੇਗੀ। ਸਰਕਾਰ ਦੇ ਅੱਗੇ ਤਿਆਰ ਕਰਕੇ ਪੇਸ਼ ਕੀਤੇ ਗਏ ਖਰੜਾ ਕਾਨੂੰਨ ਦੇ ਅਨੁਸਾਰ ਖੇਡ ਯੂਨੀਵਰਸਿਟੀਆਂ ਦੇ ਮੌਜੂਦਾ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮਾਡਲ ਦਾ ਅਧਿਅਣ ਕਰਨਾ ਜ਼ਰੂਰੀ ਹੈ। ਇਹ ਕਮੇਟੀ ਪਟਿਆਲਾ ਸ਼ਹਿਰ ਜਾਂ ਇਸ ਦੇ ਨੇੜੇ ਯੂਨੀਵਰਸਿਟੀ ਦੀ ਇਮਾਰਤ ਬਣਾਉਣ ਲਈ ਢੁਕਵੀਂ ਜਗ੍ਹਾ ਦੀ ਵੀ ਸ਼ਨਾਖਤ ਕਰੇਗੀ। ਇਸ ਤੋਂ ਇਲਾਵਾ ਇਸ ਯੂਨੀਵਰਸਿਟੀ ਲਈ ਸਟਾਫ ਦੇ ਢਾਂਚੇ ਬਾਰੇ ਵੀ ਸੁਝਾਅ ਦੇਵੇਗੀ।
Êਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਸਾਲ ਜੂਨ ਵਿੱਚ ਵਿਧਾਨ ਸਭਾ ‘ਚ ਕੀਤੇ ਗਏ ਐਲਾਨ ਦੇ ਮੁਤਾਬਕ ਇਹ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ ਜੋ ਸੂਬੇ ਵਿੱਚ ਖੇਡ ਸਿੱਖਿਆ ਅਤੇ ਸਿਖਲਾਈ ਨੂੰ ਬੜ੍ਹਾਵਾ ਦੇਵੇਗੀ। ਸੂਬੇ ਨੇ ਬੀਤੇ ਸਮੇਂ ਦੌਰਾਨ ਅਨੇਕਾਂ ਉੱਚ ਕੋਟੀ ਦੇ ਖਿਡਾਰੀ ਖੇਡ ਜਗਤ ਨੂੰ ਦਿੱਤੇ ਹਨ।
ਇੰਟਰਨੈਸ਼ਨਲ ਉਲੰਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਤੋਂ ਇਲਾਵਾ ਇਸ ਕਮੇਟੀ ਵਿੱਚ ਉਲੰਪਿਅਨ ਤੇ ਵਿਧਾਇਕ ਪਰਗਟ ਸਿੰਘ, ਲਕਸ਼ਮੀ ਬਾਈ, ਨੈਸ਼ਨਲ ਯੂਨੀਵਰਸਿਟੀ ਆਫ ਫਿਜ਼ੀਕਲ ਐਜੂਕੇਸ਼ਨ ਗਵਾਲੀਅਰ ਦੇ ਵਾਇਸ ਚਾਂਸਲਰ ਜੇ.ਐਸ. ਨਰੂਲਾ, ਰਾਜਸਥਾਨ ਸਪੋਰਟਸ ਯੂਨੀਵਰਸਿਟੀ ਦੇ ਸਾਬਕਾ ਵਾਇਸ ਚਾਂਸਲਰ ਡਾਕਟਰ ਐਲ.ਐਸ. ਰਾਣਾਵੱਤ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਸ਼ਿਵਦੁਲਾਰ ਸਿੰਘ ਢਿੱਲੋਂ, ਸਕੱਤਰ ਖੇਡਾਂ ਤੇ ਯੂਵਾ ਮਾਮਲੇ ਅਤੇ ਡਾਇਰੈਕਟਰ ਖੇਡਾਂ ਤੇ ਯੂਵਾ ਮਾਮਲੇ ਸ਼ਾਮਲ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਇਸ ਸਬੰਧ ਵਿੱਚ ਢੁਕਵੀਂ ਕਾਰਵਾਈ ਕਰਨ ਅਤੇ ਨਿਯਮਤ ਆਧਾਰ ‘ਤੇ ਪ੍ਰੋਜੈਕਟ ਦੀ ਪ੍ਰਕਿਰਿਆ ‘ਤੇ ਨਿਗਰਾਨੀ ਰੱਖਣ ਲਈ ਆਖਿਆ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























