ਲੁਧਿਆਣਾ, 22 ਅਗਸਤ: ਸੱਭਿਆਚਾਰ ਤੇ ਸੈਰ ਸਪਾਟਾ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਵਿਖੇ ਡਾ ਸੁਰਜੀਤ ਪਾਤਰ ਨੂੰ ਉਨ੍ਹਾਂ ਦੇ ਘਰ ਜਾ ਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕਰਨ ਦਾ ਨਿਯੁਕਤੀ ਪੱਤਰ ਸੌਂਪਿਆ। ਨਵਜੋਤ ਸਿੰਘ ਸਿੱਧੂ ਨੇ ਡਾ ਸੁਰਜੀਤ ਪਾਤਰ ਦੀ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਚੋਣ ਲਈ ਨਾਮਜ਼ਦਗੀ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਸੁਰਜੀਤ ਪਾਤਰ ਪੰਜਾਬੀ ਸਾਹਿਤ ਦੀ ਉਚ ਦੁਮਾਲੜੀ ਸ਼ਖ਼ਸੀਅਤ ਜਿਨ੍ਹਾਂ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਸਵਿਕਾਰ ਕਰ ਕੇ ਪੰਜਾਬ ਸਰਕਾਰ ਦਾ ਮਾਣ ਵਧਾਇਆ ਡਾ ਸੁਰਜੀਤ ਪਾਤਰ ਦੀ ਨਿਯੁਕਤੀ ਨਾਲ ਪੰਜਾਬ ਕਲਾ ਪ੍ਰੀਸ਼ਦ ਦਾ ਰੁਤਬਾ 10 ਗੁਣਾ ਹੋਰ ਵਧਿਆ ਸਿੱਧੂ ਨੇ ਕਿਹਾ । ਡਾ ਸੁਰਜੀਤ ਪਾਤਰ ਨੇ ਹਲੀਮੀ ਨਾਲ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਪੰਜਾਬ ਸਰਕਾਰ ਦਾ ਫੈਸਲਾ ਸਵਿਕਾਰਿਆ।