ਚੰਡੀਗੜ, 23 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਿਤਾ ਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਦੀਆਂ ਯੋਗ ਪ੍ਰਸ਼ਾਸਕ ਅਤੇ ਕਾਬਲ ਅਫਸਰ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਿਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ
ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਪੁਲਿਸ ਅਬਜਰਵਰ ਸਨਦੀਪ ਗਜਾਨਨ ਦਿਵਾਨ ਅਤੇ ਐਸ ਐਸ...