ਚੰਡੀਗੜ, 2 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੈਨਿਕ ਜਾਗਰਣ ਦੇ ਬਿਊਰੋ ਚੀਫ ਇੰਦਰਪ੍ਰੀਤ ਸਿੰਘ ਦੇ ਪਿਤਾ ਰਣਜੀਤ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਬਠਿੰਡਾ ਵਿਖੇ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ।
ਸ੍ਰੀ ਰਣਜੀਤ ਸਿੰਘ 70 ਵਰਿਆਂ ਦੇ ਸਨ ਅਤੇ ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਹ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਇੰਦਰਪ੍ਰੀਤ ਸਿੰਘ ਦੇ ਪਿਤਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨਾਂ ਕਿਹਾ ਕਿ ਮਾਪਿਆਂ ਦਾ ਵਿਛੋੜਾ ਹਮੇਸ਼ਾਂ ਹੀ ਇੱਕ ਖਲਾਅ ਪੈਦਾ ਕਰ ਦਿੰਦਾ ਹੈ ਜਿਸ ਨੂੰ ਭਰਿਆ ਨਹੀਂ ਜਾ ਸਕਦਾ। ਉਨਾਂ ਨੇ ਇਸ ਸੰਕਟ ਦੀ ਘੜੀ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ...