ਚੰਡੀਗੜ, 11 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵਰਗੀ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨਾਂ ਦੀ 52ਵੀਂ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਭਾਰਤੀ ਸਿਆਸਤ ਦੇ ਮਹਾਨ ਆਗੂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ‘‘ਜੈ ਜਵਾਨ, ਜੈ ਕਿਸਾਨ’’ ਦੀ ਫਿਲਾਸਫੀ ਲਗਾਤਾਰ ਭਾਰਤ ਨੂੰ ਆਤਮ ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਬੜਾਵਾ ਦੇਣ ਲਈ ਮਾਰਗ ਦਰਸ਼ਨ ਅਤੇ ਮਦਦ ਕਰਦੀ ਰਹੇਗੀ।ਸਾਬਕਾ ਪ੍ਰਧਾਨ ਮੰਤਰੀ ਦੀਆਂ ਸਵੈ-ਅਨੁਸ਼ਾਸਨ, ਸਮਰਪਣ ਅਤੇ ਸਖਤ ਮਿਹਨਤ ਵਾਲੀਆਂ ਕਦਰਾਂ-ਕੀਮਤਾਂ ਅਪਣਾਉਣ ਦਾ ਲੋਕਾਂ ਨੂੰ ਸੱਦਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਇਮਾਨਦਾਰੀ, ਨੈਤਿਕਤਾ ਅਤੇ ਸਾਦਗੀ ਦਾ ਮੁਜੱਸਮਾ ਦੱਸਿਆ। ਉਨਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਦੇਸ਼ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਸਖਤ ਜੱਦੋ-ਜਹਿਦ ਕਰੀਏ।
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...