• Latest
  • Trending
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

5 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

5 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

5 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

6 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

6 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

6 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

6 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

7 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

7 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
Hindi News
English News
Tuesday, November 17, 2026
No Result
View All Result
15 °c
Chandigarh
19 ° Tue
19 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ

May 14, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ

ਲੁਧਿਆਣਾ ਦੇ ਜ਼ਿਲਾ ਪ੍ਰਸ਼ਾਸਨ ਨੂੰ ਗੈਰ-ਸੀਮਿਤ ਇਲਾਕਿਆਂ ਵਿੱਚ ਸੂਖਮ ਉਦਯੋਗਿਕ ਇਕਾਈਆਂ ਚਲਾਉਣ ਦੀ ਤੁਰੰਤ ਇਜਾਜ਼ਤ ਦੇਣ ਲਈ ਆਖਿਆ
ਲੁਧਿਆਣਾ ਦੇ ਵੱਡੇ ਉਦਯੋਗਾਂ ਦੇ ਛੋਟੀਆਂ ਸਨਅਤਾਂ ’ਤੇ ਨਿਰਭਰ ਹੋਣ ਕਾਰਨ ਜ਼ਰੂਰੀ ਸੀ ਇਜਾਜ਼ਤ ਦੇਣੀ
ਚੰਡੀਗੜ, 14 ਮਈ( ਵਿਸ਼ਵ ਵਾਰਤਾ)-ਸੂਬੇ ਵਿੱਚ ਉਦਯੋਗ ਨੂੰ ਪੈਰਾਂ ’ਤੇ ਖੜਾ ਕਰਨ ਦੀ ਅਤਿ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਵੱਖ-ਵੱਖ ਸਨਅਤੀ ਜਥੇਬੰਦੀਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ’ਤੇ ਗੌਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਗੈਰ-ਸੀਮਿਤ ਇਲਾਕਿਆਂ (ਮਿਕਸ ਲੈਂਡ ਯੂਜ਼ ਵਾਲੇ ਖੇਤਰਾਂ) ਵਿੱਚ ਛੋਟੇ/ਘਰੇਲੂ ਉਦਯੋਗ ਨੂੰ ਤੁਰੰਤ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਵੱਡੇ ਉਦਯੋਗਾਂ ਨੂੰ ਖੋਲਣ ਵਿੱਚ ਸਹਾਇਤਾ ਮਿਲੇਗੀ ਜੋ ਛੋਟੇ ਪੁਰਜ਼ਿਆਂ ਤੇ ਹੋਰ ਸਬੰਧਤ ਸਾਜ਼ੋ-ਸਾਮਾਨ ਲਈ ਛੋਟੀਆਂ ਇਕਾਈਆਂ ’ਤੇ ਨਿਰਭਰ ਹੁੰਦੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨਾਂ ਛੋਟੇ ਯੂਨਿਟਾਂ ਜਿੱਥੇ ਆਮ ਤੌਰ ’ਤੇ ਕਾਮੇ ਉਥੇ ਜਾਂ ਆਲੇ-ਦੁਆਲੇ ਹੀ ਰਹਿੰਦੇ ਹਨ, ਨੂੰ ਕੋਵਿਡ-19 ਦੇ ਨਿਰਧਾਰਤ ਕਾਰਜ ਸੰਚਾਲਨ (ਐਸ.ਓ.ਪੀ.) ਦੀ ਸਖਤੀ ਨਾਲ ਪਾਲਣਾ ਅਤੇ ਸੀਮਿਤ ਪਹੁੰਚ ਦੀਆਂ ਲੋੜਾਂ ਦੇ ਆਧਾਰ ’ਤੇ ਕੰਮ ਸ਼ੁਰੂ ਕਰਨਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਜਥੇਬੰਦੀਆਂ ਵੱਲੋਂ ਲੁਧਿਆਣਾ ਜ਼ਿਲੇ ਦੇ ਗੈਰ-ਸੀਮਿਤ ਜ਼ੋਨ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਕੋਵਿਡ-19 ਦੇ ਐਸ.ਓ.ਪੀਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੀਮਿਤ ਪਹੁੰਚ ਨਾਲ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਦੇਣ ਦੀਆਂ ਵਾਰ-ਵਾਰ ਅਪੀਲ ਕੀਤੀਆਂ ਗਈਆਂ ਸਨ। ਉਨਾਂ ਕਿਹਾ ਕਿ ਸੂਬੇ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਸੁਝਾਅ ਦਿੱਤਾ ਸੀ ਕਿ ਛੋਟੇ ਯੂਨਿਟਾਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਵੱਡੇ ਉਦਯੋਗ ਵੀ ਆਪਣਾ ਕੰਮ ਸ਼ੁਰੂ ਕਰ ਸਕਣ।
ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਲੁਧਿਆਣਾ ਦੇ ਮਾਸਟਰ ਪਲਾਨ ਤਹਿਤ ਐਸ.ਈ.ਈ./ਈ.ਓ.ਯੂਜ਼/ਇੰਡਸਟਰੀਅਲ ਅਸਟੇਟ/ਫੋਕਲ ਪੁਆਇੰਟ/ਮਨੋਨੀਤ ਉਦਯੋਗਿਕ ਇਲਾਕਿਆਂ ਹੇਠ ਸਨਅਤਾਂ ਚਲਾਉਣ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਤਹਿਤ ਦਿੱਤੀ ਗਈ ਪ੍ਰਵਾਨਗੀ ਦੇ ਬਾਵਜੂਦ ਲੁਧਿਆਣਾ ਦੇ ਕੁੱਝ ਸਨਅਤੀ ਇਲਾਕਿਆਂ ਵਿੱਚ ਉਦਯੋਗ ਆਪਣੇ ਕੰਮ ਸ਼ੁਰੂ ਨਹੀਂ ਕਰ ਸਕੇ ਸਨ।
ਜ਼ਿਕਰਯੋਗ ਹੈ ਕਿ ਲੁਧਿਆਣਾ ਇਕ ਸਨਅਤੀ ਸ਼ਹਿਰ ਹੈ ਜਿੱਥੇ ਲਗਪਗ 95,000 ਸੂਖਮ, ਛੋਟੇ ਤੇ ਦਰਮਿਆਨੇ ਉਦਯੋਗ ਹਨ ਜੋ ਹੁਨਰਮੰਦ ਅਤੇ ਗੈਰ-ਹੁਨਰਮੰਦ 10 ਲੱਖ ਤੋਂ ਵੱਧ ਕਾਮਿਆਂ ਨੂੰ ਰੋਜ਼ਗਾਰ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਮੇ ਵੱਖ-ਵੱਖ ਸੂਬਿਆਂ ਨਾਲ ਸਬੰਧਤ ਹਨ ਅਤੇ ਲੰਮਾ ਸਮਾਂ ਲੌਕਡਾੳੂਨ ਰਹਿਣ ਕਰਕੇ ਬੇਰੋਜ਼ਗਾਰ ਹੋ ਚੁੱਕੇ ਹਨ ਅਤੇ ਉਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਬੰਦਿਸ਼ਾਂ ਵਿੱਚ ਢਿੱਲ ਦਿੱਤੇ ਜਾਣ ਦੇ ਬਾਵਜੂਦ ਲੁਧਿਆਣਾ ਅੰਦਰ ਸਿਰਫ 6900 ਉਦਯੋਗਿਕ ਯੂਨਿਟਾਂ ਵੱਲੋਂ ਉਦਯੋਗਿਕ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਫੀ ਛੋਟੀਆਂ ਉਦਯੋਗਿਕ ਇਕਾਈਆਂ ਦੀ ਵੱਖ-ਵੱਖ ਛੋਟੀਆਂ/ਘਰੇਲੂ ਉਦਯੋਗਿਕ ਇਕਾਈਆਂ ਜੋ ਮਾਸਟਰ ਪਲਾਨ ਅਨੁਸਾਰ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਸਥਾਪਤ ਹਨ, ‘ਤੇ ਉਦਯੋਗਿਕ ਜ਼ਰੂਰਤਾਂ ਲਈ ਨਿਰਭਰਤਾ ਹੋਣ ਕਾਰਨ ਇਨਾਂ ਵੱਲੋਂ ਕੰਮ ਦੀ ਸ਼ੁਰੂਆਤ ਨਹੀਂ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਉਦਯੋਗਿਕ ਯੂਨਿਟਾਂ ਨੂੰ ਕੰਮ ਸ਼ੁਰੂ ਕਰਨ ਲਈ ਉਤਸ਼ਾਹਿਤ ਕਰਨ ਬਾਰੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨਾਂ ਵਿੱਚ ਕੰਮ ਕਰਦੇ ਵੱਡੀ ਗਿਣਤੀ ਕਿਰਤੀਆਂ ਨੂੰ ਲਾਭ ਹੋ ਸਕੇ ਅਤੇ ਟਾੳੂਨ ਪਲਾਨਿੰਗ ਵਿਭਾਗ ਦੀ ਨੋਟੀਫਿਕੇਸ਼ਨ ਅਨੁਸਾਰ, ਨੋਟੀਫਾਈ ਮਾਸਟਰ ਯੋਜਨਾ ਅਤੇ ਜ਼ਮੀਨੀ ਵਰਤੋਂ ਪੱਖੋਂ ਮਿਸ਼ਰਤ ਖੇਤਰਾਂ ਵਿਚਲੇ ਉਦਯੋਗਿਕ ਯੂਨਿਟਾਂ ਨੂੰ ਕੰਮ ਕਰਨ ਲਈ ਪ੍ਰਵਾਨਗੀ ਦਿੱਤੀ ਹੋਈ ਹੈ। ਇਸ ਲਈ ਇਨਾਂ ਉਦਯੋਗਾਂ, ਜੋ ਲੁਧਿਆਣਾ ਦੇ ਮਾਸਟਰ ਪਲਾਨ ਅਨੁਸਾਰ ਨਿਯਤ ਉਦਯੋਗਿਕ ਖੇਤਰਾਂ/ਫੋਕਲ ਪੁਆਇੰਟਾਂ/ਉਦਯੋਗਿਕ ਇਸਟੇਟਾਂ/ਐਸ.ਈ.ਈ/ਈ.ਓ.ਯੂ ਵਿੱਚ ਪੈਂਦੇ ਉਦਯੋਗਾਂ ਲਈ ਸਪਲਾਈ ਦੀ ਕੜੀ ਦਾ ਹਿੱਸਾ ਹੋਣ ਕਰਕੇ ਵੀ ਪ੍ਰਵਾਨਗੀ ਦੇਣ ਦੀ ਜ਼ਰੂਰਤ ਹੈ।
ਮਿਸ਼ਰਤ ਖੇਤਰਾਂ ਵਿਚਲੀਆਂ ਲਘੂ/ਛੋਟੀਆਂ ਉਦਯੋਗਿਕ ਇਕਾਈਆਂ ਜ਼ਿਲੇ ਦੀ ਉਦਯੋਗਿਕ ਖੇਤਰ ਦਾ 50 ਫੀਸਦ ਹਿੱਸਾ ਬਣਦੀਆਂ ਹਨ ਅਤੇ ਇਨਾਂ ਵਿੱਚ 5-6 ਲੱਖ ਕਾਮੇ ਕੰਮ ਕਰਦੇ ਹਨ। ਚਾਰ ਸਾਲ ਪਹਿਲਾਂ ਸਥਾਪਤ ਕੀਤੀਆਂ ਗਈਆਂ ਇਨਾਂ ਇਕਾਈਆਂ ਨੂੰ ਤਮਾਮ ਵਿਹਾਰਕ ਉਦੇਸ਼ਾਂ ਲਈ ਉਦਯੋਗਿਕ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਸਨ ਅਤੇ ਇਹ ਮਿਸ਼ਰਤ ਜ਼ਮੀਨੀ ਵਰਤੋਂ ਖੇਤਰਾਂ ਨੂੰ ਗਰੀਨ ਉਦਯੋਗ ਦੇ ਹਿੱਸਿਆਂ ਵੱਜੋਂ ਵਿਚਾਰਿਆ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਉਦਯੋਗ ਇਨਾਂ ਦੇ ਮਾਲਕਾਂ ਵੱਲੋਂ ਖੁਦ ਚਲਾਏ ਜਾਂਦੇ ਹਨ ਅਤੇ ਸਥਾਨਕ ਖੇਤਰਾਂ ‘ਚ ਰਹਿੰਦੇ ਬਹੁਤ ਥੋੜੇ ਕਾਮਿਆਂ ਨੂੰ ਇਨਾਂ ਵਿੱਚ ਰੁਜ਼ਗਾਰ ਪ੍ਰਾਪਤ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ

by Navjot
2 weeks ago
0

  ਮੁੰਬਈ, 31 ਅਕਤੂਬਰ (ਵਿਸ਼ਵ ਵਾਰਤਾ) - ‘ਕਾਂਟੇ’, ‘ਕਾਬਿਲ’ ਅਤੇ ‘ਸ਼ੂਟਆਊਟ ਐਟ ਵਡਾਲਾ’ ਵਰਗੀਆਂ ਫਿਲਮਾਂ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 