• Latest
  • Trending
ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

28 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

February 28, 2019
in ਪੰਜਾਬ
ਮੁੱਖ ਮੰਤਰੀ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

• ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਇਕ ਦਿਨ ਵਿੱਚ 1000 ਨੌਕਰੀਆਂ ਦਾ ਟੀਚਾ
ਜਲੰਧਰ, 28 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ•ਾਂ ਦੀ ਸਰਕਾਰ ਵੱਲੋਂ ਸ਼ਹਿਰੀ ਨੌਜਵਾਨਾਂ ਲਈ ‘ਮੇਰਾ ਕੰਮ, ਮੇਰਾ ਮਾਣ’ ਨਾਂ ਹੇਠ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਕਿ ਕਿਰਤ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ।
ਅੱਜ ਇੱਥੇ ਡੀ.ਏ.ਵੀ.ਯੂਨੀਵਰਸਿਟੀ ਦੇ ਕੈਂਪਸ ਵਿੱਚ ਚੌਥੇ ਰੁਜ਼ਗਾਰ ਮੇਲਿਆਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਤਹਿਤ ਸੂਬੇ ਦੇ ਸਾਰੇ 22 ਜ਼ਿਲਿ•ਆਂ ਵਿੱਚ 10 ਦਿਨ ਚੱਲੇ ਰੁਜ਼ਗਾਰ ਮੇਲਿਆਂ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਵਿੱਚੋਂ 256 ਨੂੰ ਨਿਯੁਕਤੀ ਪੱਤਰ ਦਿੰਦਿਆਂ ਵਧਾਈ ਦਿੱਤੀ। ਰੁਜ਼ਗਾਰ ਮੇਲਿਆਂ ਦੇ ਇਸ ਪੜਾਅ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਕੁਲ 40517 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ।
ਸੂਬਾ ਪੱਧਰੀ ਰੁਜ਼ਗਾਰ ਮੇÎਲਿਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਪ੍ਰਤੀ ਦਿਨ 808 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦਿੱਤਾ ਗਿਆ ਹੈ ਅਤੇ ਛੇਤੀ ਹੀ ਇਹ ਗਿਣਤੀ ਵਧ ਕੇ 1000 ਪ੍ਰਤੀ ਦਿਨ ਹੋ ਜਾਵੇਗੀ। ਇਸ ਮਿਸ਼ਨ ਦਾ ਮਕਸਦ ਨਿਰਧਾਰਤ ਸਮੇਂ ਵਿੱਚ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਉਣਾ ਹੈ ਅਤੇ ਇਹ ਸਕੀਮ ਨਿਸ਼ਚਿਤ ਤੌਰ ‘ਤੇ ਘਰ-ਘਰ ਤੱਕ ਪਹੁੰਚੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਦੇ ਅਗਸਤ-ਸਤੰਬਰ ਵਿੱਚ ਪਲੇਠੇ ਰੁਜ਼ਗਾਰ ਮੇਲੇ ਦੌਰਾਨ ਸਿਰਫ਼ ਪੰਜ ਫੀਸਦੀ ਰੁਜ਼ਗਾਰ ਮੁਹੱਈਆ ਹੋਇਆ ਸੀ ਅਤੇ ਕੁਲ ਚਾਹਵਾਨਾਂ ਵਿੱਚੋਂ 19415 ਨੂੰ ਨੌਕਰੀਆਂ ਮਿਲੀਆਂ। ਸਾਲ 2018 ਦੌਰਾਨ ਫਰਵਰੀ-ਮਾਰਚ ਵਿੱਚ 11821 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਣ ਨਾਲ ਇਹ ਦਰ 16 ਫੀਸਦੀ ਰਹੀ। ਮੁੱਖ ਮੰਤਰੀ ਨੇ ਦੱਸਿਆ ਕਿ ਤੀਜੇ ਰੁਜ਼ਗਾਰ ਮੇਲੇ ਦੌਰਾਨ ਇਹ ਦਰ ਵਧ ਕੇ 21 ਫੀਸਦੀ ਤੱਕ ਪਹੁੰਚ ਗਈ ਅਤੇ 18672 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ। ਅੱਜ ਦੇ ਇਸ ਚੌਥੇ ਰੁਜ਼ਗਾਰ ਮੇਲੇ ਨਾਲ ਰੁਜ਼ਗਾਰ ਦੀ ਦਰ 55 ਫੀਸਦੀ ਤੱਕ ਪਹੁੰਚ ਗਈ ਹੈ। ਉਨ•ਾਂ ਦੱਸਿਆ ਕਿ 54 ਥਾਵਾਂ ‘ਤੇ ਲੱਗੇ ਇਨ•ਾਂ 10 ਰੋਜ਼ਾ ਰੁਜ਼ਗਾਰ ਮੇਲਿਆਂ ਦੌਰਾਨ ਕੁਲ 1.13 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਅਤੇ 41878 ਨੂੰ ਰੁਜ਼ਗਾਰ ਮਿਲਿਆ ਜਦਕਿ 4370 ਚਾਹਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸਹਿਯੋਗ ਦਿੱਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਤਹਿਤ ਹੁਨਰ ਵਿਕਾਸ ਵਿੱਚ ਅਤੇ ਰੁਜ਼ਗਾਰ ਲਈ ਗ਼ਰੀਬਾਂ ਨੂੰ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸ ਤਹਿਤ ਹਰੇਕ ਪਿੰਡ ਦੇ ਘੱਟੋ-ਘੱਟ 10 ਗ਼ਰੀਬ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇਕ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਇਸ ਸਕੀਮ ਦਾ ਲਾਭ ਹਰ ਇਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।
ਰੁਜ਼ਗਾਰ ਉਤਪਤੀ ਵਿਭਾਗ, ਉਸ ਦੀ ਟੀਮ ਅਤੇ ਜ਼ਿਲ•ਾ ਪੱਧਰੀ ਰੁਜ਼ਗਾਰ ਬਿਊਰੋਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2017 ਤੋਂ ਲੈ ਕੇ ਹੁਣ ਤੱਕ 5.76 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ/ਸਰਕਾਰੀ ਖੇਤਰ ਜਾਂ ਸਵੈ-ਰੁਜ਼ਗਾਰ ਲਈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਨ•ਾਂ ਵਿੱਚੋਂ 40213 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 1.71 ਲੱਖ ਨੂੰ ਪ੍ਰਾਈਵੇਟ ਅਤੇ 3.65 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸਹਿਯੋਗ ਦਿੱਤਾ ਗਿਆ ਹੈ।
ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਉਨ•ਾਂ ਦੇ ਹਲਕੇ ਵਿੱਚ ਪੈਂਦੇ ਪਿੰਡ ਜੰਡੂ ਸਿੰਘਾ ਵਿਖੇ ਜ਼ਮੀਨ ਦਾ ਵੱਡਾ ਰਕਬਾ ਹੋਣ ਕਰਕੇ ਇੱਥੇ ਇਕ ਸਨਅਤੀ ਯੂਨਿਟ ਸਥਾਪਤ ਕਰਨ ਦੀ ਕੀਤੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਉਦਯੋਗ ਮੰਤਰੀ ਨੂੰ ਇਸ ਸਬੰਧ ਵਿੱਚ ਲੋੜੀਂਦੀ ਰੂਪ ਰੇਖਾ ਉਲੀਕਣ ਲਈ ਆਖਿਆ ਤਾਂ ਕਿ ਇਸ ਖੇਤਰ ਵਿੱਚ ਹੋਰ ਸਨਅਤੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਜ਼ਿਲਿ•ਆਂ ਦੇ ਜ਼ਿਲ•ਾ ਰੁਜ਼ਗਾਰ ਅਫਸਰਾਂ ਨੂੰ ‘ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ’ ਵਜੋਂ ਸਨਮਾਨਿਤ ਕਰਦਿਆਂ ਉਨ•ਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ•ਾਂ ਨੇ ਹੋਰਨਾਂ ਜ਼ਿਲਿ•ਆਂ ਦੇ ਰੁਜ਼ਗਾਰ ਅਫਸਰਾਂ ਨੂੰ ਵੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਮਿੱਥੇ ਹੋਏ ਟੀਚੇ ਹਾਸਲ ਕਰਨ ਦਾ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਜ਼ਿਲ•ੇ ਵਿੱਚ ਜ਼ਿਲ•ਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੀ ਸਥਾਪਨਾ ਕਰਕੇ 21 ਨਵੰਬਰ, 2018 ਨੂੰ ਇਹ ਬਿਊਰੋ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਹ ਬਿਊਰੋ ਇਸ ਵੇਲੇ ਕੈਰੀਅਰ ਲਈ ਮਾਰਗ ਦਰਸ਼ਨ, ਕੌਂਸਲਿੰਗ, ਰੁਜ਼ਗਾਰ ਲਈ ਸਹਾਇਤਾ, ਰਜਿਸਟ੍ਰੇਸ਼ਨ ਅਤੇ ਇੰਟਰਨੈਟ ਸਰਫ਼ਿੰਗ ਆਦਿ ਵਾਸਤੇ ਨੌਜਵਾਨਾਂ ਲਈ ਕਾਰਗਰ ਸਾਬਤ ਹੋ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਜੀ.ਜੀ.ਆਰ.ਕੇ. ਪੋਰਟਲ ਵੀ ਵਿਕਸਤ ਕੀਤਾ ਗਿਆ ਹੈ ਅਤੇ ਲਗਭਗ 3.3 ਲੱਖ ਨੌਜਵਾਨ ਇਸ ਪੋਰਟਲ ‘ਤੇ ਰਜਿਸਟਰਡ ਹੋ ਚੁੱਕੇ ਹਨ।
ਇਸ ਤੋਂ ਪਹਿਲਾਂ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰ ਖੇਤਰ ਵਿੱਚ ਸੂਬੇ ਨੂੰ ਬੁਰੀ ਤਰ•ਾਂ ਪਛਾੜਣ ਲਈ ਪਿਛਲੀ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨ•ਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਦਾ 2-2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ ਅਤੇ ਹੁਣ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਹੁਨਰ ਵਿਕਾਸ ਯੂਨੀਵਰਸਿਟੀ ਦੀ ਸਥਾਪਨਾ ਲਈ ਪੰਜਾਬ ਤਕਨੀਕੀ ਯੂਨੀਵਰਸਿਟੀ ਨੂੰ ਜ਼ਮੀਨ ਤਬਦੀਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਅਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸਕਿੱਲ ਸੈਂਟਰ ਸਥਾਪਤ ਕਰਨ ਲਈ 312 ਕਰੋੜ ਰੁਪਏ ਖਰਚੇ ਜਾਣਗੇ।
ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਚੌਧਰੀ ਸੁਰਿੰਦਰ ਸਿੰਘ, ਹਰਦੇਵ ਸਿੰਘ ਲਾਡੀ ਅਤੇ ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਪੁੱਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਇਕਬਾਲ ਸਿੰਘ, ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਚੌਧਰੀ ਵਿਕਰਮਜੀਤ ਸਿੰਘ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਘਰ-ਘਰ ਰੁਜ਼ਗਾਰ ਮਿਸ਼ਨ ਦੇ ਡਾਇਰੈਕਟਰ ਰਾਹੁਲ ਤਿਵਾੜੀ, ਕਮਿਸ਼ਨਰ ਬੀ. ਪੁਰਸ਼ਾਰਥਾ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਓ.ਐਸ.ਡੀ.ਮੁੱਖ ਮੰਤਰੀ ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਸ੍ਰੀ ਅੰਮ੍ਰਿਤ ਖੋਸਲਾ, ਸ੍ਰੀ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ, ਸ੍ਰੀ ਬਲਦੇਵ ਸਿੰਘ ਦੇਵ , ਸ੍ਰੀ ਸੁਖਵਿੰਦਰ ਸਿੰਘ ਲਾਲੀ, ਸ੍ਰੀ ਅਸ਼ਵਿਨ ਭੱਲਾ ਅਤੇ ਹੋਰ ਸ਼ਾਮਿਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

by Ranjit Singh
1 month ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ ! ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 