• Latest
  • Trending
ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ

5 years ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

57 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

1 hour ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ

October 26, 2021
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ

‘ਸਨਅਤ ਲਾਓ ਤੇ ਚਲਾਓ’ ਦੀ ਸਹੂਲਤ ਨਾਲ ਲੈਸ 6000 ਏਕੜ ਦੀ ਲੈਂਡ ਬੈਂਕ ਵਿਕਸਤ, ਨਵੇਂ ਉੱਦਮੀਆਂ ਨੂੰ ਆਪਣੇ ਯੂਨਿਟਾਂ ਸਥਾਪਤ ਕਰਨ ਦੀ ਮਿਲੇਗੀ ਵੱਡੀ ਸਹੂਲਤ

ਐਸ.ਏ.ਐਸ. ਨਗਰ (ਮੋਹਾਲੀ), 26 ਅਕਤਬੂਰ-ਦੇਸ਼-ਵਿਦੇਸ਼ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ ਵਿਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਦਯੋਗਿਕ ਖੇਤਰ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਆਪਣੀ ਭੂਮਿਕਾ ਨਿਭਾਉਣ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਕਿਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਏ, ਰੁਕਾਵਟਾਂ ਖੜ੍ਹੀਆਂ ਕਰਨ ਅਤੇ ਅਵੇਸਲਾਪਣ ਅਪਣਾਏ ਜਾਣ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤੇਗੀ।

          ਅੱਜ ਇੱਥੇ ਭਾਰਤੀ ਸਕੂਲ ਆਫ ਬਿਜ਼ਨਸ ਵਿਖੇ ਚੌਥੇ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਦੇ ਦੇਸ਼-ਵਿਦੇਸ਼ੀ ਤੋਂ ਵਰਚੂਅਲ ਤੌਰ ਉਤੇ ਉੱਦਮੀਆਂ ਦੀ ਸ਼ਮੂਲੀਅਤ ਵਾਲੇ ਸੈਸ਼ਨ ਦੌਰਾਨ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀ ਉਮੀਦਾਂ ਉਤੇ ਪੰਜਾਬ ਖਰਾ ਉਤਰੇਗਾ ਕਿਉਂ ਜੋ ਸੂਬਾ, ਮੁਲਕ ਵਿਚ ਕਾਰੋਬਾਰ ਕਰਨ ਦਾ ਸਭ ਤੋਂ ਬਿਹਤਰ ਸਥਾਨ ਹੈ।

          26 ਤੇ 27 ਅਕਤੂਬਰ, 2021 ਦੇ ਦੋ ਰੋਜ਼ਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਪਹਿਲੇ ਦਿਨ ਸ਼ਾਮਲ ਹੋਏ ਉੱਘੇ ਉਦਯੋਗਪਤੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਨਅਤਕਾਰਾਂ ਦੇ ਕੀਮਤੀ ਸੁਝਾਵਾਂ ਮੁਤਾਬਕ ਸੂਬਾ ਸਰਕਾਰ ਆਪਣੀ ਮੌਜੂਦਾ ਉਦਯੋਗਿਕ ਨੀਤੀ ਵਿਚ ਲੋੜੀਂਦੀਆਂ ਸੋਧਾਂ ਕਰਕੇ ਇਸ ਨੂੰ ਹੋਰ ਵੀ ਨਿਵੇਸ਼ ਪੱਖੀ ਬਣਾਏਗੀ।

          ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਬਹੁਤ ਹੀ ਸਧਾਰਨ ਪਿਛੋਕੜ ਤੋਂ ਆਏ ਹਨ ਅਤੇ ਉਹ ਖੁਦ ਵੀ ਆਮ ਵਿਅਕਤੀ ਨੂੰ ਦਰਪੇਸ਼ ਰੋਜ਼ਮੱਰਾ ਦੀਆਂ ਚੁਣੌਤੀਆਂ ਵਿੱਚੋਂ ਗੁਜ਼ਰਦੇ ਰਹੇ ਹਨ ਜਿਸ ਕਰਕੇ ਉਹ ਸਮੱਸਿਆਵਾਂ ਤੋਂ ਭਲੀ-ਭਾਂਤ ਵਾਕਫ਼ ਹਨ। ਚੰਨੀ ਨੇ ਕਿਹਾ, “ਮੈਂ ਪੰਜਾਬ ਦੇ ਨੌਜਵਾਨਾਂ ਨੂੰ ਵੱਡੀਆਂ ਮੰਜ਼ਿਲਾਂ ਛੂਹ ਲੈਣ ਦੇ ਸੁਪਨੇ ਸੰਜੋਦੇ ਹੋਏ ਦੇਖਿਆ ਹੈ ਅਤੇ ਮੈਂ ਇਨ੍ਹਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਵਚਨਬੱਧ ਹਾਂ ਅਤੇ ਤੁਹਾਡੇ ਸਹਿਯੋਗ ਤੋਂ ਬਿਨਾਂ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਮਾਜ ਵਿਚ ਅਰਥਚਾਰੇ ਦੇ ਅਹਿਮ ਸਿਰਜਕ ਅਤੇ ਮੌਕਿਆਂ ਦਾ ਸਰੋਤ ਕਰਾਰ ਦਿੱਤਾ ਤਾਂ ਕਿ ਸੂਬੇ ਦੇ ਨੌਜਵਾਨ ਆਪਣੀਆਂ ਖਾਹਿਸ਼ਾਂ ਦੀ ਪੂਰਤੀ ਕਰ ਸਕਣ।

          ਉਦਯੋਗਿਕ ਦਿੱਗਜ਼ਾਂ ਨੂੰ ਸੱਦੇ ਦਿੰਦੇ ਹੋਏ ਚੰਨੀ ਨੇ ਕਿਹਾ, “ਤੁਹਾਡੇ ਕੋਲ ਪੂੰਜੀ ਹੈ, ਤੁਸੀਂ ਜ਼ੋਖਮ ਉਠਾਉਣ ਦੀ ਸਮਰੱਥਾ ਰੱਖਦੇ ਹੋਏ ਅਤੇ ਤੁਹਾਡੇ ਕੋਲ ਕਾਰੋਬਾਰ ਕਰਨ ਦੀਆਂ ਯੋਜਨਾਵਾਂ ਹਨ। ਮੇਰੇ ਕੋਲ ਇੱਛਾ ਸ਼ਕਤੀ ਹੈ, ਮੈਂ ਇਰਾਦਾ ਧਾਰਿਆ ਹੋਇਆ ਹੈ ਅਤੇ ਮੈਂ ਵਚਨਬੱਧ ਹਾਂ। ਮੈਂ ਅੱਜ ਤਹਾਡੇ ਨਾਲ ਇਹ ਵਾਅਦਾ ਵੀ ਕਰਦਾ ਹਾਂ ਕਿ ਸਾਡੀ ਸਰਕਾਰ ਇਹ ਨਜ਼ਰ ਰੱਖਣ ਲਈ ਤਹਾਡੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲੇਗੀ ਕਿ ਸਰਕਾਰ ਵੱਲੋਂ ਕੋਈ ਵੀ ਤੁਹਾਡੀ ਰਫ਼ਤਾਰ ਜਾਂ ਯੋਜਨਾਵਾਂ ਵਿਚ ਅੜਿੱਕੇ ਪੈਦਾ ਨਾ ਕਰੇ। ਆਓ, ਰਲ ਕੇ ਤੁਹਾਡੀ ਅਤੇ ਸਰਕਾਰ ਦੀ ਅਸਲ ਸਮਰੱਥਾ ਅਨੁਸਾਰ ਨਤੀਜੇ ਦੇਈਏ। ਆਓ, ਦੁਵੱਲੇ ਵਿਕਾਸ ਤੇ ਤਰੱਕੀ ਲਈ ਇਕਜੁਟ ਹੋ ਕੇ ਕੰਮ ਕਰੀਏ।” ਚੰਨੀ ਨੇ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਨੂੰ ਮੁਲਕ ਦੇ ਸਿਖਰਲੇ 10 ਸੂਬਿਆਂ ਵਿੱਚੋਂ ਸਿਖਰਲੇ 5 ਵਿਚ ਸ਼ੁਮਾਰ ਕਰਨ ਦੀ ਮਨਸ਼ਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ‘ਸਨਅਤ ਲਾਓ ਤੇ ਚਲਾਓ’ ਦੀ ਸਹੂਲਤ ਨਾਲ ਲੈਸ 6000 ਏਕੜ ਦੀ ਲੈਂਡ ਬੈਂਕ ਵਿਕਸਤ ਕੀਤੀ ਗਈ ਹੈ ਅਤੇ ਸਨਅਤ ਦੀ ਸਰਗਰਮ ਭਾਈਵਾਲੀ ਨਾਲ ਹੁਨਰ ਵਿਕਾਸ ਦੀ ਕਾਰਗਾਰ ਪ੍ਰਣਾਲੀ ਸਿਰਜੀ ਗਈ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਵੀ ਕਾਇਆ ਕਲਪ ਕੀਤੀ ਜਾ ਚੁੱਕੀ ਹੈ ਤਾਂ ਕਿ ਉਦਯੋਗ ਲਈ ਭਵਿੱਖਮੁਖੀ ਹੁਨਰ ਪੈਦਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਦੇਸ਼ ਦੀਆਂ ਚੋਟੀ ਦੀਆਂ ਕੰਪਨੀਆਂ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਜਾਪਾਨੀ ਸਹਿਯੋਗ ਯਾਨਮਾਰ ਇੰਡੀਆ ਨਾਲ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਨਿੱਜੀ ਖੇਤਰ ਵਿੱਚ ਭਾਰਤ ਦੀ ਸਭ ਤੋਂ ਵੱਡੀ ਪੈਟਰੋਲੀਅਮ ਰਿਫਾਇਨਰੀ- ਐਚ.ਐਮ.ਈ.ਐਲ, ਬਠਿੰਡਾ, ਕਪੂਰਥਲਾ ਵਿਖੇ ਆਈ.ਟੀ.ਸੀਜ਼ ਦੀ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਫੂਡ ਪ੍ਰੋਸੈਸਿੰਗ ਯੂਨਿਟ, ਆਰਤੀ ਸਟੀਲ-ਈ.ਵੀ. ਜਾਇੰਟ ਟੈਸਲਾ ਦੀ ਆਲਮੀ ਚੇਨ ਦਾ ਹਿੱਸਾ, ਟੋਨਸਾ (ਮੋਹਾਲੀ) ਵਿਖੇ ਸਨ ਫਾਰਮਾਸਿਊਟੀਕਲ ਸਹੂਲਤਾਂ, ਬਰਨਾਲਾ ਵਿਖੇ ਟ੍ਰਾਈਡੈਂਟ ਯੂਨਿਟ ਅਤੇ ਹੀਰੋ ਸਾਈਕਲਜ਼ ਸ਼ਾਮਲ ਹਨ,  ਵੱਲੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਪਾਏ ਅਥਾਹ ਯੋਗਦਾਨ `ਤੇ ਚਾਨਣਾ ਪਾਇਆ। ਚੰਨੀ ਨੇ ਕਿਹਾ ਕਿ ਇਹ ਸਭ ਕੁਝ ਸੂਬੇ ਵਿੱਚ ਸੁਖਾਵੇਂ ਮਾਹੌਲ ਤੋਂ ਬਿਨਾਂ ਸੰਭਵ ਨਹੀਂ ਸੀ।

ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੂਬੇ ਵਿੱਚ ਉਦਯੋਗੀਕਰਨ ਦਾ ਨਵਾਂ ਅਧਿਆਏ ਲਿਖਣ ਲਈ ਉਦਯੋਗ ਜਗਤ ਦੇ ਦਿੱਗਜਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀਬਾੜੀ  ਖੇਤਰ ਵਿੱਚ ਸਫ਼ਲ ਮੁਕਾਮ `ਤੇ ਪਹੁੰਚ ਚੁੱਕਾ ਹੈ ਅਤੇ ਹੁਣ ਉਦਯੋਗ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਸਖ਼ਤ ਮਿਹਨਤ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਹੈ, ਇਸੇ ਭਾਵਨਾ ਨਾਲ ਉਨ੍ਹਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਨੂੰ ਖ਼ੁਰਾਕ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਇਸ ਦੀ ਕੌਮੀ ਸੁਰੱਖਿਆ ਦੀ ਰਾਖੀ ਵਿੱਚ ਮੋਹਰੀ ਭੂਮਿਕਾ ਨਿਭਾਈ।

ਇਸ ਤੋਂ ਪਹਿਲਾਂ ਆਪਣੇ ਸੁਆਗਤੀ ਭਾਸ਼ਣ ਵਿੱਚ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਸੰਭਾਵੀ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਵੇਗਾ ਅਤੇ ਪੰਜਾਬ ਨੂੰ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਪਸੰਦੀਦਾ ਸਥਾਨ ਵਜੋਂ ਪੇਸ਼ ਕਰੇਗਾ। ਉਨ੍ਹਾਂ ਨੇ ਸਨਅਤਕਾਰਾਂ ਨੂੰ ਆਪਣੇ ਯੂਨਿਟ ਜਲਦ ਤੋਂ ਜਲਦ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਸਬੰਧੀ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ `ਤੇ ਬੋਲਦਿਆਂ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸੰਤੁਲਿਤ ਖੇਤਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਹਿਯੋਗੀ ਭਾਈਵਾਲੀ ਵਿੱਚ ਵਿਸ਼ਵਾਸ ਰੱਖਦਾ ਹੈ। ਉਦਯੋਗ ਦੀ ਉੱਦਮੀ ਭਾਵਨਾ ਅਤੇ ਸਰਕਾਰ ਦੀਆਂ ਸਹਾਇਕ ਨੀਤੀਆਂ ਦੇ ਨਾਲ ਰਾਜ ਸਰਕਾਰ ਪੰਜਾਬ ਨੂੰ ਇੱਕ ਗਲੋਬਲ ਮੈਨੂਫੈਕਚਰਿੰਗ ਹੱਬ (ਆਲਮੀ ਨਿਰਮਾਣ ਧੁਰਾ) ਬਣਾਉਣਾ ਚਾਹੁੰਦੀ ਹੈ ਅਤੇ ਇਸਦੇ ਵਿਕਾਸ ਲਈ ਉਦਯੋਗ ਨੂੰ ਲੋੜੀਂਦੇ ਸਾਰੇ ਸਹਿਯੋਗ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਚੰਨੀ ਨੇ ਨਿਵੇਸ਼ਕ ਸੰਮੇਲਨ, 2021 ਦੀ ਯਾਦ ਵਿੱਚ ਕੈਂਪਸ ਵਿੱਚ ਅੰਬ ਦਾ ਬੂਟਾ ਲਾਇਆ।

ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਅਤੇ ਨੀਤੀਆਂ ਵਿੱਚ ਸਥਿਰਤਾ ਅਤੇ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ `ਤੇ ਲੈ ਕੇ ਜਾਵੇਗੀ ਅਤੇ ਉਦਯੋਗ, ਕਾਰੋਬਾਰ ਅਤੇ ਰੁਜ਼ਗਾਰ `ਤੇ ਸੂਬੇ ਦਾ ਧਿਆਨ ਕੇਂਦਰਤ ਕਰੇਗੀ।

ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ ਪੰਜਾਬ ਦੀਆਂ ਪਹਿਲਕਦਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ, ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਕਿਹਾ ਕਿ ਇੱਕ ਪੰਜਾਬ ਸਰਕਾਰ ਦੀਆਂ ਉਦਾਰਵਾਦੀ ਨੀਤੀਆਂ ਦੇ ਨਾਲ ਉਨ੍ਹਾਂ ਦੇ ਉਦਯੋਗ ਨੇ ਬੇਮਿਸਾਲ ਤਰੱਕੀ ਕੀਤੀ ਹੈ ਅਤੇ ਇਸ ਇਤਿਹਾਸਕ ਮੌਕੇ `ਤੇ ਉਨ੍ਹਾਂ ਨੇ ਆਪਣੇ ਕਾਰੋਬਾਰ ਵਿੱਚ 2000 ਕਰੋੜ ਰੁਪਏ ਦੇ ਵਿਸਥਾਰ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਚੇਅਰਮੈਨ ਅਤੇ ਐਮਡੀ, ਐਚਯੂਐਲ ਸੰਜੀਵ ਮਹਿਤਾ ਨੇ 1200 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਅਤੇ ਅਮਿੱਟੀ ਯੂਨੀਵਰਸਿਟੀ ਦੇ ਚਾਂਸਲਰ ਡਾ. ਅਤੁਲ ਚੌਹਾਨ ਨੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਅਗਲੇ ਦੋ ਸਾਲਾਂ ਵਿਚ 300 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਜੀ ਮਹਿੰਦਰਾ ਨੇ ਐਲਾਨ ਕੀਤਾ ਕਿ ਸੂਬੇ ਵਿਚ ਛੇਤੀ ਹੀ ਤੀਜੀ ਟਰੈਕਟਰ ਫੈਕਟਰੀ ਲਾਈ ਜਾਵੇਗੀ ਅਤੇ ਪਠਾਨਕੋਟ ਨੇੜੇ ਹੋਟਲ ਪ੍ਰਾਜੈਕਟ ਵਿਕਸਤ ਕੀਤਾ ਜਾਵੇਗਾ।

ਹੋਰ ਉਦਯੋਗਪਤੀਆਂ ਜਿਨ੍ਹਾ ਵਿੱਚ ਵਾਈਸ ਚੇਅਰਮੈਨ ਅਤੇ ਐਮਡੀ ਜੇਕੇ ਪੇਪਰ ਲਿਮਟਿਡ ਹਰਸ਼ ਪਤੀ ਸਿੰਘਾਨੀਆ, ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੰਸਥਾਪਕ ਅਤੇ ਐਮਡੀ ਦਿਲੀਪ ਸਾਂਘਵੀ, ਐਮਡੀ ਅਤੇ ਸੀਈਓ ਇਨਵੈਸਟ ਇੰਡੀਆ ਦੀਪਕ ਬਾਗਲਾ, ਐਮਡੀ ਯਾਨਮਾਰ ਇੰਡੀਆ ਕਾਜੁਨੋਰੀ ਅਜਿਕੀ, ਚੇਅਰਮੈਨ ਯੂਰਪ ਹਿੰਦੂਜਾ ਗਰੁੱਪ ਪ੍ਰਕਾਸ਼ ਪੀ ਹਿੰਦੂਜਾ, ਵਧੀਕ ਸਕੱਤਰ ਡੀਪੀਆਈਆਈਟੀ ਸ੍ਰੀਮਤੀ ਸੁਮਿਤਾ ਦਾਵਰਾ, ਚੇਅਰਮੈਨ ਅਤੇ ਐਮਡੀ ਆਈਟੀਸੀ ਸੰਜੀਵ ਪੁਰੀ, ਭਾਰਤ ਵਿੱਚ ਜਾਪਾਨ ਦੀ ਰਾਜਦੂਤ ਸਤੋਸ਼ੀ ਸੁਜ਼ੂਕੀ, ਚੇਅਰਮੈਨ ਆਦਿਤਿਆ ਬਿਰਲਾ ਗਰੁੱਪ ਕੁਮਾਰ ਮੰਗਲਮ ਬਿਰਲਾ ਅਤੇ ਕਾਰਜਕਾਰੀ ਚੇਅਰਮੈਨ ਆਰਸੇਲਰ ਮਿੱਤਲ ਲਕਸ਼ਮੀ ਐਨ. ਮਿੱਤਲ ਨੇ ਰਾਜ ਭਰ ਵਿੱਚ ਵੱਖ-ਵੱਖ ਉਦਯੋਗਿਕ ਉੱਦਮਾਂ ਵਿੱਚ ਆਪਣੀਆਂ ਭਾਈਵਾਲੀਆਂ ਬਾਰੇ ਤਜਰਬੇ ਅਤੇ ਜਾਣਕਾਰੀਆਂ ਸਾਂਝੀਆਂ ਕੀਤੀਆਂ।

ਸੰਮੇਲਨ ਵਿਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਨਿਵੇਸ਼ ਪੰਜਾਬ ਦੇ ਸੀ.ਈ.ਓ. ਦੇ ਰਜਤ ਅਗਰਵਾਲ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Most Popular

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
2 weeks ago
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 