ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਏਕੋਟ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਹਰਮੁਹਿੰਦਰ ਸਿੰਘ ਪ੍ਰਧਾਨ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਅੱਜ ਸਵੇਰੇ ਵਿਛੋੜਾ ਦੇ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਪ੍ਰਧਾਨ ਦੀ ਮੌਤ ਦੇ ਨਾਲ ਕਾਂਗਰਸ ਪਾਰਟੀ ਤੋਂ ਇੱਕ ਤਜਰਬੇਕਾਰ ਆਗੂ ਖੁਸ ਗਿਆ ਹੈ ਜੋ ਕਦਰਾਂ ਕੀਮਤਾਂ ਅਧਾਰਤ ਸਿਆਸਤ ਅਤੇ ਸਾਫ ਸੁਥਰੀ ਵਿਚਾਰਧਾਰਾ ਵਿੱਚ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਨੇ ਪ੍ਰਧਾਨ ਨੂੰ ਕਾਂਗਰਸ ਦੇ ਇੱਕ ਅਨੁਸ਼ਾਸ਼ਿਤ ਸਿਪਾਹੀ ਤੋਂ ਇਲਾਵਾ ਇੱਕ ਵਧੀਆ ਇਨਸਾਨ ਅਤੇ ਚੋਟੀ ਦਾ ਸਿਆਸਤਦਾਨ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਨੇ ਸੂਬੇ ਦੇ ਸਮੁੱਚੇ ਅਤੇ ਰਾਏਕੋਟ ਵਿਧਾਨ ਸਭਾ ਹਲਕੇ ਦੇ ਵਿਸ਼ੇਸ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਲੋਕਾਂ, ਪਾਰਟੀ ਅਤੇ ਸੂਬੇ ਵੱਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ...