• Latest
  • Trending
ਮੁੱਖ ਮੰਤਰੀ ਵੱਲੋਂ ਹਰੇਕ ਪੱਧਰ ‘ਤੇ ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹਰੇਕ ਪੱਧਰ ‘ਤੇ ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

49 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

1 hour ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

2 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

4 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

5 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਹਰੇਕ ਪੱਧਰ ‘ਤੇ ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ

March 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਵੱਲੋਂ ਹਰੇਕ ਪੱਧਰ ‘ਤੇ ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹਰੇਕ ਪੱਧਰ ‘ਤੇ ਔਰਤਾਂ ਅਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ
ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਔਰਤਾਂ ਦੇ ਸਿਰੜੀ ਜਜ਼ਬੇ ਨੂੰ ਸਲਾਮ ਕੀਤਾ ਅਤੇ ਅੱਗੇ ਵੀ ਵੱਧ ਅਧਿਕਾਰਾਂ ਦੇ ਸਸ਼ਕਤੀਕਰਨ ਲਈ ਸਕੰਲਪ ਲਿਆ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ ‘ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ’ ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ਥਾਵਾਂ ਅਤੇ ਸਮਾਜ ਵਿੱਚ ਹਰੇਕ ਪੱਧਰ ਉਤੇ ਮਹਿਲਾ ਅਤੇ ਲੜਕੀਆਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਮਜ਼ਬੂਤ ਅਤੇ ਨਿਰੰਤਰ ਵਚਨਬੱਧਤਾ ਕਾਇਮ ਰੱਖਣ ਦਾ ਐਲਾਨ ਕੀਤਾ ਹੈ।
ਇਸ ਦੁਨੀਆ ਨੂੰ ਰਹਿਣਯੋਗ ਬਿਹਤਰ ਥਾਂ ਬਣਾਉਣ ਵਿੱਚ ਔਰਤਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਦਨ ਇਹ ਸੰਕਲਪ ਕਰਦਾ ਹੈ,”ਔਰਤਾਂ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਮਾਹੌਲ ਪ੍ਰਦਾਨ ਕਰਨ ਲਈ ਸਮਰਪਣ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਤੇ ਦੇਸ਼ ਦੀ ਤਰੱਕੀ ਵਿੱਚ ਔਰਤਾਂ ਬਰਾਬਰ ਦੀਆਂ ਭਾਈਵਾਲ ਬਣ ਕੇ ਯੋਗਦਾਨ ਪਾ ਸਕਣ।” ਸਪੀਕਰ ਦੀਆਂ ਹਦਾਇਤਾਂ ਮੁਤਾਬਕ ਅਕਾਲੀ ਸਦਨ ਦੀ ਕਾਰਵਾਈ ਤੋਂ ਮੁਅੱਤਲ ਰਹੇ।
ਸੂਬਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤਾਂ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਬਾਰੇ ਕੀਤੇ ਗਏ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਸਦਨ ਨੇ ਇਸ ਪੱਖ ਨੂੰ ਵਿਚਾਰਿਆ ਕਿ ‘ਇਸ ਨਾਲ ਫੈਸਲੇ ਲੈਣ ਦੀ ਸਮਰੱਥਾ ਵਿੱਚ ਔਰਤਾਂ ਦੀ ਬਿਹਤਰ ਨੁਮਾਇੰਦਗੀ ਸਣੇ ਭਵਿੱਖ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਹਿਫ਼ਾਜ਼ਤ ਯਕੀਨੀ ਬਣਾਈ ਜਾ ਸਕੇਗੀ।”
ਇਸ ਤੋਂ ਪਹਿਲਾਂ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਇਹ ਸੋਚ-ਵਿਚਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ ਕਿ ਸੂਬੇ ਵਿੱਚ ਹਰੇਕ ਔਰਤ ਨੂੰ ਬਰਬਾਰੀ ਅਤੇ ਸਵੈ-ਮਾਣ ਵਾਲਾ ਜੀਵਨ ਮੁਹੱਈਆ ਕਰਵਾਉਣ ਲਈ ਅਸੀਂ ਹੁਣ ਤੱਕ ਕਿੱਥੇ ਪਹੁੰਚੇ ਹਾਂ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਮੁੜ ਸਮਰਪਿਤ ਹੋਈਏ।”
ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਔਰਤਾਂ ਬਾਰੇ ਕੀਤੇ ਕਥਨ ”ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ” ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ-ਵੱਖ ਕਦਮਾਂ ਦੀ ਮਹੱਤਤਾ ਨੂੰ ਦਰਸਾਇਆ। ਮੁੱਖ ਮੰਤਰੀ ਨੇ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਬਾਰੇ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਦੀ ਪੂਰਤੀ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਨੁਮਾਇੰਦਗੀ ਵਧਣ ਨਾਲ ਔਰਤਾਂ ਨੂੰ ਸਿਆਸੀ ਸਸ਼ਕਤੀਕਰਨ ਵੀ ਮੁਹੱਈਆ ਕਰਵਾਏਗਾ।
ਸਰਕਾਰ ਅਤੇ ਸਰਕਾਰੀ ਅਦਾਰਿਆਂ ਵਿੱਚ ਪੰਜਾਬ ਦੀਆਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਔਰਤਾਂ ਦੇ ਸਸ਼ਕਤੀਕਰਨ ਨਾਲ ਉਨ੍ਹਾਂ ਦਾ ਸਮਾਜਿਕ ਸਸ਼ਕਤੀਕਰਨ ਵਧੇਗਾ। ਉਨ੍ਹਾਂ ਨੇ ਇਸ ਗੱਲ ਦੀ ਲੋੜ ‘ਤੇ ਜ਼ੋਰ ਦਿੱਤਾ ਕਿ ਹਰੇਕ ਬੱਚੀ ਨੂੰ ਸਿੱਖਿਅਤ ਬਣਾਉਣ ਲਈ ਅਸੀਂ ਆਪਣੇ ਆਪ ਨੂੰ ਵਚਨਬੱਧ ਕਰੀਏ ਤਾਂ ਕਿ ਉਸ ਨੂੰ ਆਪਣੇ ਅਧਿਕਾਰਾਂ ਤੱਕ ਰਸਾਈ ਮੁਹੱਈਆ ਕਰਵਾਉਣ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅਜਿਹੇ ਮਾਹੌਲ ਦੀ ਸਿਰਜਣਾ ਨੂੰ ਵੀ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜਿੱਥੇ ਔਰਤਾਂ ਨੂੰ ਸੁਰੱਖਿਆ ਮੁਹੱਈਆ ਹੋਵੇ ਅਤੇ ਕਿਸੇ ਵੀ ਅਪਰਾਧ ਲਈ ਤੁਰੰਤ ਅਤੇ ਯਕੀਨਨ ਨਿਆਂ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਪੰਜਾਬ ਵਿੱਚ ਮਹਿਲਾ ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਹਾਲ ਹੀ ਵਿੱਚ ਲਾਗੂ ਕੀਤੀ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਸੂਬੇ ਵਿੱਚ ਹਜ਼ਾਰਾਂ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਵੱਲ ਇਕ ਹੋਰ ਉਸਾਰੂ ਕਦਮ ਕਰਾਰ ਦਿੱਤਾ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਸ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ 105 ਉਪ ਸਕੀਮ ਲਾਗੂ ਕੀਤੀਆਂ ਜਾਣਗੀਆਂ।
ਪੰਜਾਬ ਦੇ ਇਤਿਹਾਸ ਨੂੰ ਫਰੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੰਦਰਾ ਗਾਂਧੀ, ਮਾਰਗ੍ਰੇਟ ਥੈਚਰ ਅਤੇ ਬੀਬੀ ਸਾਹਿਬ ਕੌਰ ਵਰਗੀਆਂ ਮਹਾਨ ਔਰਤ ਸ਼ਖ਼ਸੀਅਤਾਂ ਸਾਡੇ ਇਤਿਹਾਸ ਦਾ ਹਿੱਸਾ ਹਨ।
ਵਿਧਾਨ ਸਭਾ ਵੱਲੋਂ ਪਾਸ ਕੀਤਾ ਮਤਾ-
ਇਹ ਸਦਨ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜ ਨੂੰ ਸਲਾਮ ਕਰਦਾ ਹੈ। ਔਰਤਾਂ ਨੇ ਸਮਾਜ ਦੇ ਨਜ਼ਰੀਏ ਅਤੇ ਵਿਤਕਰੇ ਸਣੇ ਕਈ ਔਕੜਾਂ ਦਾ ਦਲੇਰੀ ਨਾਲ ਸਾਹਮਣਾ ਕੀਤਾ ਹੈ ਅਤੇ ਵਿਕਾਸ ਤੇ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦਿਆਂ ਦੇਸ਼ ਅਤੇ ਸਮਾਜ ਵਿੱਚ ਆਪਣੀ ਸਨਮਾਨਯੋਗ ਥਾਂ ਬਣਾਈ ਹੈ। ਘਰ ਦੀ ਸੁਚੱਜੀ ਸਾਂਭ-ਸੰਭਾਲ ਕਰਨ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣ ਤੋਂ ਇਲਾਵਾ ਔਰਤਾਂ ਰਾਸ਼ਟਰ ਦੇ ਨਿਰਮਾਣ ਅਤੇ ਦੇਸ਼ ਨੂੰ ਪ੍ਰਗਤੀ ਦੀ ਰਾਹ ‘ਤੇ ਅੱਗੇ ਤੋਰਨ ਵਿੱਚ ਆਪਣਾ ਬਣਦਾ ਯੋਗਦਾਨ ਵੀ ਪਾ ਰਹੀਆਂ ਹਨ। ਔਰਤਾਂ ਸਾਡੇ ਸਮਾਜ ਅਤੇ ਦੇਸ਼ ਦੀ ਸ਼ਾਂਤਮਈ ਸਹਿ-ਹੋਂਦ ਨੂੰ ਬਰਕਰਾਰ ਰੱਖਣ ਵਾਲੀ ਲੋੜੀਂਦੀ ਸ਼ਕਤੀ ਵਜੋਂ ਵਿਚਰ ਰਹੀਆਂ ਹਨ।
ਇਹ ਸਦਨ ਅਸਰਦਾਰ ਢੰਗ ਨਾਲ ਮਹਿਸੂਸ ਕਰਦਾ ਹੈ ਕਿ ਔਰਤਾਂ ਨੂੰ ਸਮਰੱਥ ਬਣਾਉਣਾ ਜ਼ਰੂਰੀ ਵੀ ਹੈ ਅਤੇ ਲੋੜੀਂਦਾ ਵੀ। ਸਾਡੇ ਦੇਸ਼ ਦੇ ਵਿਕਾਸ ਦੀ ਰਫ਼ਤਾਰ ਹੋਰ ਵੀ ਤੇਜ਼ ਹੋਣੀ ਸੀ, ਜੇ ਔਰਤਾਂ ਦਾ ਸਿਆਸੀ, ਆਰਥਿਕ ਤੇ ਸਮਾਜਿਕ ਸਸ਼ਕਤੀਕਰਨ ਬਹੁਤ ਪਹਿਲਾਂ ਹੋਇਆ ਹੁੰਦਾ। ਇਸ ਦੇਰੀ ਨੇ ਰਾਸ਼ਟਰ ਦੀ ਪ੍ਰਗਤੀ ਨੂੰ ਪਿੱਛੇ ਧੱਕ ਦਿੱਤਾ ਹੈ ਜਿਸ ਕਾਰਨ ਹੁਣ ਇਹ ਕਾਰਜ ਹੋਰ ਮੁਸ਼ਕਿਲ ਹੋ ਗਿਆ ਹੈ ਪਰ ਇਹ ਸਿਹਰਾ ਔਰਤਾਂ ਨੂੰ ਜਾਂਦਾ ਹੈ ਕਿ ਬੇਹੱਦ ਔਕੜਾਂ ਦੇ ਬਾਵਜੂਦ ਉਨ੍ਹਾਂ ਨੇ ਅੱਜ ਸਾਰੇ ਖੇਤਰਾਂ ਜਿਵੇਂ ਸਿੱਖਿਆ, ਸਿਵਲ ਸੇਵਾਵਾਂ, ਰੱਖਿਆ, ਉੱਦਮਤਾ, ਪੁਲਾੜ ਯਾਤਰਾ, ਖੇਤੀਬਾੜੀ ਜਾਂ ਰਾਜਨੀਤੀ ਆਦਿ ਵਿੱਚ ਬੁਲੰਦੀ ਨੂੰ ਛੋਹਿਆ ਹੈ।
ਇਹ ਸਦਨ ਸੂਬਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫ਼ੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਾਉਣ ਦੇ ਫ਼ੈਸਲਿਆਂ ਦੀ ਸ਼ਲਾਘਾ ਕਰਦਾ ਹੈ। ਸਰਕਾਰ ਦਾ ਇਹ ਕਦਮ ਫ਼ੈਸਲਾ ਲੈਣ ਦੀ ਸਮਰੱਥਾ ਵਿੱਚ ਔਰਤਾਂ ਦੀ ਬਿਹਤਰ ਨੁਮਾਇੰਦਗੀ ਸਣੇ ਉਨ੍ਹਾਂ ਦੇ ਹਿੱਤਾਂ ਦੀ ਅਗਾਂਹ ਵੀ ਰਾਖੀ ਯਕੀਨੀ ਬਣਾਏਗਾ।
ਅੱਜ, ਕੌਮਾਂਤਰੀ ਮਹਿਲਾ ਦਿਵਸ ਮੌਕੇ ਇਹ ਸਦਨ ਇਸ ਦੁਨੀਆ ਨੂੰ ਰਹਿਣਯੋਗ ਬਿਹਤਰ ਥਾਂ ਬਣਾਉਣ ਵਿੱਚ ਔਰਤਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦਾ ਹੈ ਅਤੇ ਪ੍ਰਣ ਕਰਦਾ ਹੈ ਕਿ ਉਨਾਂ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਮਾਹੌਲ ਪ੍ਰਦਾਨ ਕਰਨ ਲਈ ਸਮਰਪਣ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਔਰਤਾਂ ਬਰਾਬਰ ਦੀ ਭੂਮਿਕਾ ਨਿਭਾਅ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

by Navjot
1 month ago
0

  ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਵਾਲਾ ਹੈ। ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 