• ਖਰੀਦ ਪ੍ਰਕਿਰਿਆ ਵਿੱਚ ਅੜਿੱਕਾ ਡਾਹੁਣ ਵਾਲਿਆਂ ਵਿਰੁੱਧ ਡੀ.ਜੀ.ਪੀ. ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼
• ਡਿਪਟੀ ਕਮਿਸ਼ਨਰਾਂ ਤੇ ਪੁਲਿਸ ਅਧਿਕਾਰੀਆਂ ਨੂੰ ਜੁੱਟਬੰਦੀ ਵਿਰੁੱਧ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਆਖਿਆ
ਚੰਡੀਗੜ, 28 ਮਾਰਚ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡੀ.ਜੀ.ਪੀ. ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰਾਂ ਦਾ ਅੜਿੱਕਾ ਡਾਹੁਣ ਦੀ ਕੋਸ਼ਿਸ਼ ਵਿਰੁੱਧ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਬਿਨਾਂ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਣਕ ਦੀ ਚੁਕਾਈ ਦੀ ਪ੍ਰਕਿਰਿਆ ਦੌਰਾਨ ਗੱਡੀਆਂ ਦੇ ਆਉਣ-ਜਾਣ ਵਿੱਚ ਵਿਘਨ ਪਾਉਣ ਦੀ ਕਿਸੇ ਨੂੰ ਵੀ ਕੋਈ ਆਗਿਆ ਨਹੀਂ ਦਿੱਤੀ ਜਾਵੇਗੀ। ਉਹ ਖ਼ਰੀਦ ਪ੍ਰਬੰਧਾਂ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੁੱਖ ਮੰਤਰੀ ਨੇ ਸੂਬਾ ਭਰ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਣਕ ਦੀ ਚੁਕਾਈ ਦੀ ਪ੍ਰਕਿਰਿਆ ਦੌਰਾਨ ਗੱਡੀਆਂ ਦੇ ਆਉਣ-ਜਾਣ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਜੁੱਟਬੰਦੀ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਣ। ਉਨਾਂ ਨੇ ਕਣਕ ਦੀ ਢੋਆ-ਢੁਆਈ ਲਈ ਸੂਬਾ ਸਰਕਾਰ ਵੱਲੋਂ ਪ੍ਰਾਪਤ ਕੀਤੀਆਂ ਸੇਵਾਵਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਲਈ ਵੀ ਉਨਾਂ ਨੂੰ ਨਿਰਦੇਸ਼ ਦਿੱਤੇ ਹਨ।
ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਲੋੜ ਪੈਣ ‘ਤੇ ਢੋਆ-ਢੁਆਈ ਦੇ ਬਦਲਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਆਖਿਆ ਹੈ ਤਾਂ ਜੋ ਢੋਆ-ਢੁਆਈ ਨੂੰ ਨਿਰਵਿਘਨ ਅਤੇ ਬਿਨਾਂ ਅੜਚਣ ਯਕੀਨੀ ਬਣਾਇਆ ਜਾ ਸਕੇ।
ਇਸ ਮੀਟਿੰਗ ਵਿਚ ਮੁੱਖ ਸਕੱਤਰ ਸ਼੍ਰੀ ਕਰਨ ਅਵਤਾਰ ਸਿੰਘ, ਪੁਲਿਸ ਦੇ ਡਾਇਰੈਕਟਰ ਜਨਰਲ ਸ਼੍ਰੀ ਸੁਰੇਸ਼ ਅਰੋੜਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ਼੍ਰੀ ਸਰਵਜੀਤ ਸਿੰਘ ਅਤੇ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ਼੍ਰੀ ਕੇ.ਏ.ਪੀ. ਸਿਨਹਾ ਵੀ ਹਾਜ਼ਰ ਸਨ।
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ):- ਵਿਰੋਧੀ ਧਿਰ ਦੇ ਆਗੂ...