ਮੁੱਖ ਮੰਤਰੀ ਵੱਲੋਂ ‘ਹਿੰਦੁਸਤਾਨ ਟਾਈਮਜ਼’ ਦੇ ਪੱਤਰਕਾਰ ਵਿਸ਼ਾਲ ਰਾਮਬਾਨੀ ਦੇ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
· ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਵੱਲੋਂ ਵੀ ਸੁਦੇਸ਼ ਰਾਮਬਾਨੀ ਦੇ ਅਕਾਲ ਚਲਾਣੇ ’ਤੇ ਅਫਸੋਸ ਜ਼ਾਹਰ
ਚੰਡੀਗੜ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਹਿੰਦੁਸਤਾਨ ਟਾਈਮਜ਼’ ਅਖਬਾਰ ਦੇ ਪਟਿਆਲਾ ਤੋਂ ਸੀਨੀਅਰ ਪੱਤਰਕਾਰ ਵਿਸ਼ਾਲ ਰਾਮਬਾਨੀ ਦੇ ਮਾਤਾ ਸੁਦੇਸ਼ ਰਾਮਬਾਨੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨਾਂ ਨੇ ਲੰਮੀ ਬਿਮਾਰੀ ਉਪਰੰਤ ਅੱਜ ਸ਼ਾਮ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 67 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਤੇ ਇਕ ਧੀ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਾਲ ਰਾਮਬਾਨੀ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ’ਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਵਿਸ਼ਾਲ ਰਾਮਬਾਨੀ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨਾਂ ਨੇ ਕਿਹਾ ਕਿ ਮਾਪਿਆਂ ਦੇ ਵਿਛੋੜੇ ਦਾ ਦੁੱਖ ਅਸਹਿ ਅਤੇ ਅਕਹਿ ਹੁੰਦਾ ਹੈ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।
ਸੁਦੇਸ਼ ਰਾਮਬਾਨੀ ਦਾ ਅੰਤਿਮ ਸੰਸਕਾਰ ਭਲਕੇ 29 ਦਸੰਬਰ, 2017 ਨੂੰ ਦੁਪਹਿਰ 12 ਵਜੇ ਅੰਮਿ੍ਰਤਸਰ-ਤਰਨ ਤਾਰਨ ਰੋਡ ’ਤੇ ਸਥਿਤ ਉਨਾਂ ਦੇ ਜੱਦੀ ਪਿੰਡ ਚੱਬਾ ਵਿਖੇ ਹੋਵੇਗਾ।
ਚੰਡੀਗੜ, 28 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਹਿੰਦੁਸਤਾਨ ਟਾਈਮਜ਼’ ਅਖਬਾਰ ਦੇ ਪਟਿਆਲਾ ਤੋਂ ਸੀਨੀਅਰ ਪੱਤਰਕਾਰ ਵਿਸ਼ਾਲ ਰਾਮਬਾਨੀ ਦੇ ਮਾਤਾ ਸੁਦੇਸ਼ ਰਾਮਬਾਨੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।