ਚੰਡੀਗੜ, 26 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਏਮਜ਼ ਵਾਸਤੇ ਐਮ.ਬੀ.ਬੀ.ਐਸ ਦੀ ਪ੍ਰੀਖਿਆ ਵਿੱਚ ਉਪਰਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਿੱਜੀ ਤੌਰ ‘ਤੇ ਉਨਾ ਦੇ ਚੰਗੇ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ ਅਤੇ ਉਨਾ ਨੂੰ ਭਵਿੱਖ ਲਈ ਆਪਣੀ ਸ਼ੁਭ ਇੱਛਾਵਾਂ ਦਿੱਤੀਆਂ ਹਨ।
ਇਸ ਬੈਚ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਏਲੀਜ਼ਾ ਬਾਂਸਲ, ਦੂਜੇ ਅਤੇ ਚੋਥੇ ਸਥਾਨ ‘ਤੇ ਕ੍ਰਮਵਾਰ ਆਉਣ ਵਾਲੇ ਰਾਮਨੀਕ ਕੌਰ ਮਾਹਲ ਅਤੇ ਮਨਰਾਜ ਸਿੰਘ ਸਰਾਂ ਨਾਲ ਮੁੱਖ ਮੰਤਰੀ ਨੂੰ ਮਿਲੇ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਮੁੱਖ ਮੰਤਰੀ ਨੇ ਉਨਾ ਦੀ ਸਖਤ ਮਿਹਨਤ ਅਤੇ ਸ਼ਾਨਦਾਰ ਕਾਰਗੁਜਾਰੀ ਲਈ ਸਰਾਹਣਾ ਕੀਤੀ। ਗੌਰਤਲਬ ਹੈ ਕਿ ਸਰਾਂ ਇਸ ਪ੍ਰੀਖਿਆ ਵਿਚ ਮੁੰਡਿਆਂ ਵਿਚੋਂ ਪਹਿਲੇ ਨੰਬਰ ‘ਤੇ ਆਇਆ।
ਮੁੱਖ ਮੰਤਰੀ ਨੇ ਨੌਜਵਾਨਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ, ਜੋ ਮੀਟਿੰਗ ਵਿੱਚ ਉਨ•ਾਂ ਦੇ ਨਾਲ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੇ ਆਪਣੇ ਮਾਤਾ-ਪਿਤਾ ਨੂੰ ਮਾਣ ਦਿਵਾਉਣ ਦੇ ਨਾਲ ਨਾਲ ਸੂਬੇ ਦੀ ਵੀ ਸ਼ਾਨ ਵਧਾਈ ਹੈ।
ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਇਹ ਵਿਦਿਆਰਥੀ ਆਪਣੇ ਕਰੀਅਰ ਵਿਚ ਸਫਲ ਹੋਣਗੇ। ਇਸ ਦੇ ਨਾਲ ਉਨ•ਾਂ ਉਮੀਦ ਪ੍ਰਗਟ ਕੀਤੀ ਕਿ ਉਹ ਮਨੁੱਖਤਾ ਦੀ ਸੇਵਾ ਲਈ ਸ਼ਰਧਾ ਅਤੇ ਵਚਨਬੱਧਤਾ ਨਾਲ ਕੰਮ ਕਰਨਗੇ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਕੰਮ ਕਰਨ ਵਾਲਿਆਂ ਨੂੰ 1 ਜੂਨ ਵਾਲੇ ਦਿਨ ਜ਼ਰੂਰ ਦਿਓ ਵੋਟ
ਅਸੀਂ ਭਾਜਪਾ ਵਾਂਗ ਜਾਤੀ-ਧਰਮ ਦੇ ਨਾਂ 'ਤੇ ਵੋਟਾਂ ਨਹੀਂ ਮੰਗਦੇ, ਅਸੀਂ ਬਿਜਲੀ, ਨਹਿਰੀ ਪਾਣੀ, ਸਕੂਲਾਂ, ਹਸਪਤਾਲਾਂ ਵਰਗੇ ਕੀਤੇ ਕੰਮਾਂ ਦੇ...