• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਝੋਨੇ ਦੇ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੋਂ ਕਰਵਾਇਆ ਜਾਣੂ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਝੋਨੇ ਦੇ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੋਂ ਕਰਵਾਇਆ ਜਾਣੂ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

28 minutes ago
National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

56 minutes ago
National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

1 hour ago
Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

2 hours ago
Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

2 hours ago
National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

3 hours ago
Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

4 hours ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

4 hours ago
Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

5 hours ago
Hindi News
English News
Tuesday, August 4, 2026
No Result
View All Result
33 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਝੋਨੇ ਦੇ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੋਂ ਕਰਵਾਇਆ ਜਾਣੂ

October 23, 2024
in Politics, ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਝੋਨੇ ਦੇ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੋਂ ਕਰਵਾਇਆ ਜਾਣੂ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਝੋਨੇ ਦੇ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੋਂ ਕਰਵਾਇਆ ਜਾਣੂ

ਸੂਬੇ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਦਖ਼ਲ ਦੇਣ ਦੀ ਮੰਗ

ਚੰਡੀਗੜ੍ਹ, 23ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਆਵਾਜਾਈ ਦੀ ਲਾਗਤ ਦੀ ਸਮੱਸਿਆ, ਭੰਡਾਰਨ ਦੀ ਕਮੀ, ਹਾਈਬ੍ਰਿਡ ਕਿਸਮ ਦੀ ਗੁਣਵੱਤਾ ਅਤੇ ਸ਼ੈਲਰ ਮਾਲਕਾਂ ਦੇ ਘਾਟੇ ਵਰਗੇ ਮਸਲਿਆਂ ਨਾਲ ਖਰੀਦ ਕਾਰਜਾਂ ਉਤੇ ਬੁਰਾ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਮਸਲਿਆਂ ਦਾ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਦੇਸ਼ ਵਿੱਚ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਅਨਾਜ ਪੈਦਾ ਕਰਦੇ ਹਨ ਤਾਂ ਆੜ੍ਹਤੀਏ ਅਤੇ ਮਿੱਲ ਮਾਲਕ ਇਹ ਯਕੀਨੀ ਬਣਾਉਂਦੇ ਹਨ ਕਿ ਉਨ੍ਹਾਂ ਦੀ ਖਰੀਦ, ਭੰਡਾਰਨ ਅਤੇ ਲਿਫਟਿੰਗ ਸਹੀ ਢੰਗ ਨਾਲ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਸੂਬੇ ਵਿੱਚ 185 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨਾਜ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਮਿੱਲਰਾਂ ਦੇ ਕੁਝ ਮੁੱਦੇ ਜਿਵੇਂ ਕਿ ਝੋਨੇ ਨੂੰ ਭੰਡਾਰ ਕਰਨ ਲਈ ਜਗ੍ਹਾ, ਡਰਾਈਏਜ ਅਤੇ ਟਰਾਂਸਪੋਰਟੇਸ਼ਨ ਕੇਂਦਰ ਸਰਕਾਰ ਨਾਲ ਸਬੰਧਤ ਹਨ ਜਿਸ ਕਾਰਨ ਲਿਫਟਿੰਗ ਦੀ ਪ੍ਰਕਿਰਿਆ ਥੋੜ੍ਹੀ ਹੌਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਸਰਕਾਰ ਕੋਲ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 23 ਅਕਤੂਬਰ (ਬੁੱਧਵਾਰ) ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਮਿੱਲ ਮਾਲਕਾਂ ਦੀ ਮੀਟਿੰਗ ਹੋਣੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮੰਡੀਕਰਨ ਸੀਜ਼ਨ ਦੌਰਾਨ ਮਿਲਿੰਗ ਦੇਰੀ ਨਾਲ ਹੋਣ ਕਰਕੇ 120 ਲੱਖ ਮੀਟ੍ਰਿਕ ਟਨ ਸਟੋਰੇਜ ਸਪੇਸ ਅਜੇ ਤੱਕ ਖਾਲੀ ਨਹੀਂ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਨੂੰ ਇਹ ਜਗ੍ਹਾ ਖਾਲੀ ਕਰਨ ਲਈ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਇਸ ਵਾਰ ਮਿਲਿੰਗ ਸ਼ੁਰੂ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਅਤੇ ਜਨਤਕ ਵੰਡ ਪ੍ਰਣਾਲੀ ਦੀ ਸੁਚਾਰੂ ਵਿਵਸਥਾ ਲਈ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਵਢਾਈ ਤੋਂ ਬਾਅਦ ਅੱਗੇ ਕਣਕ ਦਾ ਸੀਜ਼ਨ ਵੀ ਆ ਰਿਹਾ ਹੈ, ਇਸ ਲਈ ਦੇਸ਼ ਦੇ ਵਡੇਰੇ ਹਿੱਤ ਵਿੱਚ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਇਕ ਹੋਰ ਮੁੱਦੇ ‘ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦਾ ਬਕਾਇਆ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਲੋੜੀਂਦੀਆਂ ਰਸਮਾਂ ਵੀ ਪੂਰੀਆਂ ਕਰ ਚੁੱਕੀ ਹੈ ਅਤੇ ਹੁਣ ਕੇਂਦਰ ਨੂੰ ਇਹ ਪੈਸਾ ਜਾਰੀ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਿਖਾਰੀ ਨਹੀਂ ਹਨ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਕੇਂਦਰ ਨੂੰ ਫੰਡਾਂ ਵਿੱਚ ਉਨ੍ਹਾਂ ਦਾ ਬਣਦਾ ਹਿੱਸਾ ਦੇਣਾ ਚਾਹੀਦਾ ਹੈ।”

Tags: Breaking news in PunjabiChief Minister Bhagwan Singh MannLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 4, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

by Ranjit Singh
August 4, 2026
0

National: ਸੋਨੇ ਦੀ ਕੀਮਤ 'ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ ਨਵੀਂ ਦਿੱਲੀ, 4 ਅਗਸਤ (ਵਿਸ਼ਵ ਵਾਰਤਾ) – ਘਰੇਲੂ ਬਾਜ਼ਾਰ...

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

by Ranjit Singh
August 4, 2026
0

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ - ਪੁਲਿਸ ਨੇ ਰੋਕਿਆ ਤਾਂ ਫਿਰੋਜ਼ਸ਼ਾਹ ਰੋਡ 'ਤੇ ਧਰਨੇ 'ਤੇ ਬੈਠੇ...

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

by Ranjit Singh
August 4, 2026
0

National: ਡਾਬਰ ਦੇ '100% ਸ਼ੁੱਧਤਾ' ਦੇ ਦਾਅਵਿਆਂ ਵਾਲੇ ਉਤਪਾਦਾਂ 'ਤੇ ਪਾਬੰਦੀ ਨਵੀਂ ਦਿੱਲੀ, 4 ਅਗਸਤ (ਵਿਸ਼ਵ ਵਾਰਤਾ) – FSSAI ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 4, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

by Ankit
2 weeks ago
0

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 