• Latest
  • Trending
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

2 years ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

17 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

50 minutes ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

1 hour ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

4 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

5 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

5 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ

April 21, 2024
in ਸਿਆਸੀ, ਖਬਰਾਂ, ਪੰਜਾਬ
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਫ਼ਸਲਾਂ ਦੀ ਤੁਰੰਤ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਆਖਿਆ*

*ਡਿਪਟੀ ਕਮਿਸ਼ਨਰ ਮੰਡੀਆਂ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਦੌਰਾ ਕਰਨ*

*ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ*

ਚੰਡੀਗੜ੍ਹ, 21 ਅਪਰੈਲ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ।

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ।

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ।

ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸੀਜ਼ਨ ਵਿੱਚ ਮੰਡੀਆਂ ਵਿੱਚ ਕੁੱਲ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 17.14 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਵੱਲੋਂ ਇਸ ਵਿੱਚੋਂ 13.23 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਖਰੀਦੀ ਕਣਕ ਦੀ ਕਿਸਾਨ ਨੂੰ 48 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਣੀ ਹੁੰਦੀ ਹੈ।ਇਸ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ 752 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ। ਇਸ ਦੇ ਮੁਕਾਬਲੇ ਹੁਣ ਤੱਕ ਕਿਸਾਨਾਂ ਨੂੰ 898 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭਾਵ ਕਈ ਕਿਸਾਨਾਂ ਨੂੰ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਖਰੀਦੀ ਫਸਲ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਐਫ.ਸੀ.ਆਈ. ਨਾਲ ਨਿਰੰਤਰ ਤਾਲਮੇਲ ਕਰਕੇ ਰੋਜ਼ਾਨਾ ਸਪੈਸ਼ਲ ਗੱਡੀਆਂ ਲਗਵਾ ਰਹੀ ਹੈ। ਉਨ੍ਹਾਂ ਕਿਹਾ ਕਿ 20 ਅਪਰੈਲ ਤੱਕ ਸਪੈਸ਼ਲ ਗੱਡੀਆਂ ਰਾਹੀਂ 61 ਹਜ਼ਾਰ ਮੀਟਰਿਕ ਟਨ ਕਣਕ ਭੇਜੀ ਜਾ ਚੁੱਕੀ ਹੈ ਅਤੇ ਅੱਜ 21 ਅਪਰੈਲ ਨੂੰ 9 ਸਪੈਸ਼ਲ ਗੱਡੀਆਂ ਰਾਹੀਂ 24 ਹਜ਼ਾਰ ਮੀਟਰਿਕ ਟਨ ਹੋਰ ਕਣਕ ਭੇਜੀ ਜਾ ਰਹੀ ਹੈ ਜਿਸ ਨਾਲ ਕੁੱਲ ਮਿਲਾ ਕੇ 85 ਹਜ਼ਾਰ ਮੀਟਰਿਕ ਟਨ ਕਣਕ ਭੇਜ ਦਿੱਤੀ ਜਾਵੇਗੀ। ਭਲਕੇ 22 ਅਪਰੈਲ ਨੂੰ 26 ਸਪੈਸ਼ਲ ਗੱਡੀਆਂ ਲੱਗਣਗੀਆਂ।

ਸ੍ਰੀ ਵਰਮਾ ਨੇ ਕਿਹਾ ਕਿ ਸਰਕਾਰ ਵਚਨਬੱਧ ਹੈ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਦੀ ਫੌਰੀ ਤੌਰ ਉਤੇ ਖਰੀਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇਗੀ। ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ਉਤੇ ਸੂਚਨਾ ਦੇ ਸਕਦੇ ਹਨ। ਕਿਸਾਨ ਭਰਾਵਾਂ ਵੱਲੋਂ ਦਿੱਤੇ ਸੂਚਨਾ ਉਤੇ ਫੌਰੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਪਨਗ੍ਰੇਨ, ਵੇਅਰ ਹਾਊਸਕਾਰਪੋਰੇਸ਼ਨ ਦੇ ਐਮ.ਡੀਜ਼, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਅਤੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਹਾਜ਼ਰ ਹੋਏ।

——

Tags: chief secretaryfarmersGovt of PunjabPungrainPunsupWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
September 8, 2026
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

by Jaspreet Kaur
September 8, 2026
0

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ - PMO ਦੀ ਫਰਜ਼ੀ ਆਈਡੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

Most Popular

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

by Jaspreet Kaur
2 weeks ago
0

ਮਾਤਮ 'ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ ਮੋਹਾਲੀ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 