ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਦੋ ਸ਼ਾਰਪ ਸ਼ੂਟਰ ਪੁਲਿਸ ਮੁਕਾਬਲੇ ਵਿੱਚ ਢੇਰ
ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਗਾਇਕ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ 3 ਸ਼ਾਰਪ ਸ਼ੂਟਰਾਂ ਨੂੰ ਘੇਰ ਲਿਆ ਹੈ। ਅਟਾਰੀ ਸਰਹੱਦ ਤੋਂ 10 ਕਿਲੋਮੀਟਰ ਦੂਰ ਹੁਸ਼ਿਆਰ ਨਗਰ ‘ਚ ਪਿਛਲੇ 3 ਘੰਟੇ ਤੋਂ ਮੁਕਾਬਲਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਤਿੰਨਾਂ ਵਿੱਚੋਂ ਦੋ ਸ਼ਾਰਪ ਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਕੁੱਸਾ ਨੂੰ ਪੁਲਿਸ ਨੇ ਮਾਰ ਦਿੱਤਾ ਹੈ। ਇੱਕ ਅਜੇ ਵੀ ਇਮਾਰਤ ਵਿੱਚੋਂ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਮੁਕਾਬਲੇ ਦੌਰਾਨ ਤਿੰਨ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਘਟਨਾ ਨੂੰ ਕਵਰ ਕਰ ਰਹੇ ਇੱਕ ਨਿੱਜੀ ਚੈਨਲ ਦੇ ਕੈਮਰਾਮੈਨ ਦੇ ਵੀ ਗੋਲੀ ਲੱਗੀ ਹੈ। ਇਹਨਾਂ ਸਾਰਿਆਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ।