ਮੂੰਗੀ ਦੀ ਫਸਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ
ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ ਸਰਕਾਰ -ਮੁੱਖ ਮੰਤਰੀ
ਦੇਖੋ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿੰਨਾ ਮੁਆਵਜਾ ਦੇਣ ਦਾ ਕੀਤਾ ਐਲਾਨ -ਵੀਡੀਓ
ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)- ਮੂੰਗੀ ਦੀ ਫਸਲ ਤੇ ਐਮਐਸਪੀ ਦੇਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹੁਣ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ਤੇ ਵੀਡੀਓ ਪਾ ਕੇ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ ਹੈ ਕਿ “ਮੇਰੀ ਅਪੀਲ ‘ਤੇ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਬੀਜੀ ਸੀ…ਉਹਨਾਂ ਨੂੰ ਸਾਡੀ ਸਰਕਾਰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ… ਪਿਛਲੇ ਦਿਨਾਂ ‘ਚ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ…ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਨੇ ।“
ਮੇਰੀ ਅਪੀਲ ‘ਤੇ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਬੀਜੀ ਸੀ…ਉਹਨਾਂ ਨੂੰ ਸਾਡੀ ਸਰਕਾਰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ…
ਪਿਛਲੇ ਦਿਨਾਂ ‘ਚ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ…ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਨੇ । pic.twitter.com/HHXcKK4r4q
— Bhagwant Mann (@BhagwantMann) July 2, 2022