ਮੇਅਰ ਸੁਰਿੰਦਰ ਕੁਮਾਰ ਛਿੰਦਾ ਨੇ ਕਮਾਲਪੁਰ ਚੌਕ ਤੋਂ ਰਾਮ ਮੰਦਿਰ ਰੌਸ਼ਨ ਗਰਾਊਂਡ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 20 ਅਪ੍ਰੈਲ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ )
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਯੋਗ ਅਗਵਾਈ ਵਿੱਚ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਛਿੰਦਾ ਸਥਾਨਕ ਕਮਾਲਪੁਰ ਚੌਕ ਤੋਂ ਰਾਮ ਮੰਦਿਰ ਰੌਸ਼ਨ ਗਰਾਊਂਡ ਤੱਕ 27.51 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਦੇ ਸਮੇਂ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਫਾਈਨੈਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਕੁਮਾਰ ਬਿੰਦੀ ਦੀ ਮੌਜੂਦਗੀ ਵਿੱਚ ਮੇਅਰ ਸੁਰਿੰਦਰ ਕੁਮਾਰ ਛਿੰਦਾ ਨੇ ਕਿਹਾ ਕਿ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਦੂਰ-ਅੰਦੇਸ਼ੀ ਸੋਚ ਦੇ ਚੱਲਦਿਆਂ ਹੁਸ਼ਿਆਰਪੁਰ ਵਿੱਚ ਬੇਹਤਰੀਨ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਦਾ ਜਾਲ ਵਿਸ਼ਾ ਦਿੱਤਾ ਗਿਆ ਹੈ ਅਤੇ ਜਿਸ ਇਲਾਕੇ ਵਿੱਚ ਜ਼ਰੂਰਤ ਹੋਵੇਗੀ ਉਥੇ ਵੀ ਸਬੰਧਿਤ ਵਿਕਾਸ ਕਾਰਜ ਨੂੰ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਕੌਂਸਲਰ ਮੁਕੇਸ਼ ਮੱਲ ਸਾਗਰ, ਕਮਲ ਕਟਾਰੀਆਂ, ਮਨਜੀਤ ਸਿੰਘ ਬਿੱਲੂ, ਸ਼ਾਦੀ ਲਾਲ, ਪ੍ਰੇਮ ਲਾਲ, ਅਨਿਲ ਸਭਰਵਾਲ, ਜਸਵੀਰ, ਯੋਗੇਸ਼ ਸਹਿਦੇਵ, ਅਮਿਤ, ਰਾਜਨ ਆਦਿ ਵੀ ਮੌਜੂਦ ਸਨ।