• Latest
  • Trending
ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

December 6, 2021
in ਸਿਆਸੀ, ਖਬਰਾਂ, ਪੰਜਾਬ
ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

ਅੰਮ੍ਰਿਤਸਰ, 6 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ।

ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਉੱਘੀ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਅਤੇ ਸਿੱਖ ਸ਼ਰਧਾਲੂ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ਪੰਜ ਚੇਅਰਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਿੱਖਿਆ ਨੂੰ ਚੰਗੀ ਜੀਵਨ-ਜਾਚ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਗਰੀਬੀ ਤੋਂ ਛੁਟਕਾਰਾ ਪਾਉਣਾ ਸੰਭਵ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਫਤ ਸਿੱਖਿਆ ਦੀ ਬਜਾਏ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਬੱਤ ਦੀ ਭਲਾਈ ਵਾਲਾ ਸੂਬਾ ਹੈ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਤੱਕ ਸਾਰਿਆਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਅਤੇ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਸਮਾਜ ਦੇ ਹਰ ਵਰਗ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੇ ਮੁਕਾਮ ਹਾਸਲ ਕਰਨ ਦਾ ਮੌਕਾ ਮਿਲੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੀ ਢੁਕਵੀਂ ਮਦਦ ਕਰਨ ਦੇ ਉਦੇਸ਼ ਪ੍ਰਤੀ ਪੂਰਨ ਤੌਰ ਉਤੇ ਵਚਨਬੱਧ ਹੈ।

ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਮਾਜ ਦੀਆਂ ਮੌਜੂਦਾ ਜ਼ਰੂਰਤਾਂ ਮੁਤਾਬਕ ਢਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਯੂਨੀਵਰਸਿਟੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸੰਸਥਾਵਾਂ ਉਚੇਰੀ ਸਿੱਖਿਆ ਦੇ ਮੰਦਰ ਹਨ ਅਤੇ ਇਸ ਲਈ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਿੱਖਿਆ ਨੂੰ ਸਾਰਿਆਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂਨੀਵਰਸਿਟੀਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਪਹਿਲਾਂ ਹੀ ਲੋੜੀਂਦੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵੱਡੀ ਰਾਸ਼ੀ ਦੇ ਰੂਪ ਵਿਚ ਗਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਘਟਾਉਣ ਲਈ ਵੀ ਢੁਕਵੀਂ ਯੋਜਨਾ ਉਲੀਕਣ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਡਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ‘ਤੇ ਸਥਾਪਤ ਕੀਤੀਆਂ ਚੇਅਰਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਮਹਾਨ ਜੀਵਨ ਅਤੇ ਫਲਸਫੇ ਦੇ ਪਾਸਾਰ ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਦਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਬਾਰੇ ਵਿਆਪਕ ਰੂਪ ਵਿਚ ਖੋਜ ਕਾਰਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਚਾਨਣ ਮੁਨਾਰੇ ਵਜੋਂ ਰਾਹ ਦਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸ਼ਾਂਤਮਈ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਸੰਗੀਤ ਅਕੈਡਮੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਇਹ ਚੇਅਰਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਚੇਅਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਅਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੀਆਂ। ਸਿੱਧੂ ਨੇ ਕਿਹਾ ਕਿ ਇਹ ਚੇਅਰਾਂ ਸਿਰਫ਼ ਨਾਮ ਦੀਆਂ ਚੇਅਰਾਂ ਨਹੀਂ ਹਨ, ਸਗੋਂ ਇਹ ਆਪਣੇ-ਆਪ ਵਿੱਚ ਸੰਸਥਾਵਾਂ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਾਰਟੀ ਆਲ੍ਹਾ ਕਮਾਨ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਸ ਪਾਰਟੀ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਪਹਿਲਾ ਮੁੱਖ ਮੰਤਰੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਇਨਕਲਾਬੀ ਕਦਮ ਹੈ ਜੋ ਕਿ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਵੱਲੋਂ ਸਮਾਜਵਾਦ ਦੇ ਟੀਚੇ ਨੂੰ ਸਹੀ ਅਰਥਾਂ ਵਿੱਚ ਪ੍ਰਾਪਤ ਕਰਨ ਲਈ ਤਿਆਰ ਕੀਤੇ ਗਏ ਸੰਵਿਧਾਨ ਦੇ ਅਨੁਕੂਲ ਹੈ। ਸਿੱਧੂ ਨੇ ਕਿਹਾ ਕਿ ਜੇਕਰ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਪੰਜਾਬ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਗਰੀਬਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਗਏ ਹਨ, ਜਿਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਡਾ. ਐਚ.ਕੇ. ਪੁਰੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਅਹਿਮ ਤਕਰੀਰੀ ਕੀਤੀ। ਡਾ: ਅਮਰਜੀਤ ਸਿੰਘ ਨੇ ਭਾਈ ਜੈਤਾ ਜੀ ਅਤੇ ਸੰਤ ਕਬੀਰ ਜੀ ਦੇ ਜੀਵਨ ਅਤੇ ਯੋਗਦਾਨ ‘ਤੇ ਚਾਨਣਾ ਪਾਇਆ | ਡਾ: ਸਰਬਜਿੰਦਰ ਸਿੰਘ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਇਤਿਹਾਸਕ ਤੱਥ ਪੇਸ਼ ਕੀਤੇ ਅਤੇ ਡਾ: ਸੁਧਾ ਜਤਿੰਦਰ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ।

ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਲੋਕ ਸਭਾ ਮੈਂਬਰ ਗੁਰਜੀਤ ਔਜਲਾ ਤੇ ਮੁਹੰਮਦ ਸਦੀਕ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਬੁਲਾਰੀਆ, ਫਤਿਹਜੰਗ ਸਿੰਘ ਬਾਜਵਾ, ਗੁਰਪ੍ਰਤਾਪ ਸਿੰਘ ਅਜਨਾਲਾ, ਬਲਵਿੰਦਰ ਸਿੰਘ ਲਾਡੀ, ਤਰਸੇਮ ਸਿੰਘ ਡੀ.ਸੀ. ਤੋਂ ਇਲਾਵਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਤੇ ਹੋਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

by Ankit
2 weeks ago
0

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ — ਪੁਲਿਸ ਟੀਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 